Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮਾਂ ਨੂੰ ਨਸ਼ੇ ਦੀ ਦਵਾਈ ਖੁਵਾ ਕੇ ਕੀਤਾ ਬੇਹੋਸ਼, ਫਿਰ ਨੌਜਵਾਨ ਨਾਲ ਭੱਜੀ 14 ਸਾਲ ਦੀ ਕੁੜੀ

ਜਲੰਧਰ : ਥਾਣਾ ਪਤਾਰਾ ਦੀ ਹੱਦ ‘ਚ ਪੈਂਦੇ ਇਲਾਕੇ ‘ਚੋਂ 14 ਸਾਲਾ ਲੜਕੀ ਵਲੋਂ ਇਕ ਨੌਜਵਾਨ ਦੇ ਝਾਂਸੇ ‘ਚ ਆ ਕੇ ਆਪਣੀ ਮਾਂ ਨੂੰ ਖਾਣੇ ‘ਚ ਨਸ਼ੀਲਾ ਪਦਾਰਥ ਮਿਲਾ ਕੇ ਖੁਆ ਦਿੱਤਾ ਤੇ ਰਾਤ ਵੇਲੇ ਆਪਣੀ ਮਾਂ ਦਾ ਮੋਬਾਈਲ ਫੋਨ ਚੁੱਕ ਕੇ ਉਸ ਨੌਜਵਾਨ ਨਾਲ ਫਰਾਰ ਹੋ ਗਈ। ਇਸ ਗੱਲ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਸਵੇਰੇ ਮਾਂ ਦੀ ਨੀਂਦ ਖੁੱਲ੍ਹੀ ਤਾਂ ਉਸ ਦੀ ਨਾਬਾਲਿਗ ਲੜਕੀ ਕਮਰੇ ‘ਚ ਨਹੀਂ ਸੀ ਤੇ ਨਾਲ ਹੀ ਉਸ ਦਾ ਮੋਬਾਈਲ ਫੋਨ ਵੀ ਗਾਇਬ ਸੀ। ਉਸ ਨੇ ਤੁਰੰਤ ਆਪਣੇ ਪਤੀ ਨੂੰ ਇਸ ਬਾਰੇ ਦੱਸਿਆ। ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਕ ਦੋਸ਼ੀ ਖ਼ਿਲਾਫ ਨਾਬਾਲਗ ਨੂੰ ਅਗਵਾ ਕਰਨ ਦਾ ਕੇਸ ਦਰਜ ਕੀਤਾ ਹੈ

ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ‘ਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਰਾਤ ਵੇਲੇ ਦੁਕਾਨ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਉਸ ਦੀ ਪਤਨੀ ਤੇ 14 ਸਾਲ ਦੀ ਬੇਟੀ ਦੁਕਾਨ ‘ਚ ਹੀ ਬਣੇ ਕਮਰੇ ‘ਚ ਸੌਂ ਗਈ ਸੀ। ਜਦੋਂ ਸਵੇਰੇ ਲੜਕੀ ਦੀ ਮਾਂ ਉੱਠੀ ਤਾਂ ਲੜਕੀ ਕਮਰੇ ‘ਚ ਨਹੀਂ ਸੀ। ਉਸ ਨੇ ਸੋਚਿਆ ਕਿ ਲੜਕੀ ਉੱਠ ਕੇ ਘਰ ਚਲੀ ਗਈ ਹੋਣੀ ਹੈ। ਇਹ ਸੋਚ ਕੇ ਉਹ ਆਪਣੀ ਦੁਕਾਨ ਤੋਂ ਘਰ ਵਾਪਸ ਆ ਗਈ ਪਰ ਜਦ ਉਸ ਨੇ ਲੜਕੀ ਨੂੰ ਘਰ ਨਹੀਂ ਦੇਖਿਆ ਤਾਂ ਦੋਵਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਲੜਕੀ ਦੀ ਮਾਂ ਨੇ ਦੱਸਿਆ ਕਿ ਜਦ ਦੋਹਾਂ ਨੇ ਖਾਣਾ ਖਾਧਾ ਤਾਂ ਉਸ ਤੋਂ ਬਾਅਦ ਉਸ ਨੂੰ ਬੇਹੋਸ਼ੀ ਜਿਹੀ ਲੱਗ ਰਹੀ ਸੀ ਜਿਸ ਕਾਰਨ ਉਸ ਨੂੰ ਪਤਾ ਹੀ ਨਾ ਲੱਗਾ ਕਿ ਲੜਕੀ ਕਿਸ ਵੇਲੇ ਉੱਠ ਕੇ ਚਲੀ ਗਈ ਹੈ। ਜਦੋਂ ਉਸ ਨੇ ਸਵੇਰੇ 7 ਵਜੇ ਦੇ ਕਰੀਬ ਅੱਖਾਂ ਖੋਲ੍ਹੀਆਂ, ਲੜਕੀ ਕਮਰੇ ਵਿਚ ਨਹੀਂ ਸੀ। ਜਿਸ ਤੋਂ ਬਾਅਦ ਗੁਆਂਢੀਆਂ ਨੂੰ ਪੁੱਛਿਆ ਪਰ ਕੁਝ ਪਤਾ ਨਹੀਂ ਚਲਿਆ। ਫਿਰ ਨੇੜੇ ਦੇ ਰਿਸ਼ਤੇਦਾਰਾਂ ਤੋਂ ਵੀ ਪੁੱਛਿਆ ਪਰ ਲੜਕੀ ਨਹੀਂ ਮਿਲੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਜਨ ਮਨੀ ਨਾਮਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਦੀ ਲੜਕੀ ਨੂੰ ਲੈ ਗਿਆ ਸੀ। ਪੁਲਿਸ ਨੇ ਨਾਬਾਲਗਾ ਦੇ ਪਿਤਾ ਦੇ ਬਿਆਨਾਂ ‘ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਪਤਾਰਾ ਦੇ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਦੋਵਾਂ ਦੇ ਮੋਬਾਈਲ ਤੋਂ ਉਨ੍ਹਾਂ ਦੀ ਲੋਕੇਸ਼ਨ ਟਰੇਸ ਕਰਨੀ ਸ਼ੁਰੂ ਕਰ ਦਿੱਤੀ ਹੈ। ਉਮੀਦ ਹੈ ਕਿ ਜਲਦ ਹੀ ਦੋਵੇਂ ਪੁਲਸ ਵੱਲੋਂ ਕਾਬੂ ਕਰ ਲਏ ਜਾਣਗੇ।

 

Vinkmag ad
Share Our Daily Posts

News Desk

Read Previous

ਕਿਸਾਨਾਂ ਨੇ ਮਹਿੰਗਾਈ ਖਿਲਾਫ਼ ਕੀਤਾ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ, ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਜਾਣੋ ਆਪਣੇ ਸ਼ਹਿਰ ਦਾ ਹਾਲ

Read Next

ਸਲਮਾਨ ਖਾਨ ਖਿਲਾਫ ਚੰਡੀਗੜ੍ਹ ‘ਚ ਸ਼ਿਕਾਇਤ, ਸਟੋਰ ਖੋਲ੍ਹਣ ਦੇ ਨਾਮ ‘ਤੇ ਕਰੋੜਾਂ ਦੀ ਠੱਗੀ ਦਾ ਇਲਜ਼ਾਮ