Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਚੰਡੀਗੜ੍ਹ,  : ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਕਾਫ਼ਲੇ ‘ਚ ਉਦੋਂ ਭਾਰੀ ਵਾਧਾ ਜਦੋਂ ਪੰਜਾਬ ਦੇ ਨਾਮਵਰ ਖ਼ਿਡਾਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੇਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਨਾਂ ਖ਼ਿਡਾਰੀਆਂ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਖੇਡ ਵਿੰਗ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਪੰਜਾਬ ਅਤੇ ਭਾਰਤ ਦਾ ਨਾਂਅ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕਰਨ ਵਾਲੇ ਜਿਮਨਾਸਟਿਕ ਖਿਡਾਰੀ ਸੋਹਨ ਲਾਲ ਲੋਟੇ, ਰੋਕਬਾਲ ਅਮਚੁਇਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਧਰਮਵੀਰ ਸਿੰਘ, ਸਾਬਕਾ ਐਸ.ਪੀ ਪ੍ਰਗਟ ਸਿੰਘ, ਸਮਾਜ ਸੇਵੀ ਸੁਖਵਿੰਦਰ ਸਿੰਘ ਖੁਸ਼ਰੋਪੁਰ, ਸਾਬਕਾ ਡੀਐਸਪੀ ਅਤੇ ਰੈਸਲਰ ਸ਼ੇਰ ਏ ਹਿੰਦ ਅਤੇ ਪੰਜਾਬ ਟਾਇਗਰ ਪਿਆਰਾ ਸਿੰਘ, ਸਾਬਕਾ ਪੁਲੀਸ ਅਧਿਕਾਰੀ ਬਾਜ ਸਿੰਘ, ਸਾਬਕਾ ਡੀਐਸਪੀ ਅਵਤਾਰ ਸਿੰਘ ਅਤੇ ਲੁਧਿਆਣਾ ਦੇ ਉਘੇ ਸਮਾਜ ਸੇਵੀ ਗੁਰਚਰਨ ਸਿੰਘ ਰਾਜਪੂਤ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਨਾਂ ਕੌਮੀ ਤੇ ਕੌਮਾਂਤਰੀ ਖ਼ਿਡਾਰੀਆਂ ਸਮੇਤ ਸਾਬਕਾ ਪੁਲਿਸ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨਾਂ ਮਹਾਨ ਖ਼ਿਡਾਰੀਆਂ, ਸਾਬਕਾ ਪੁਲਿਸ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਦੇ ਮਾਰਗ ਦਰਸ਼ਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੀ ਰਾਜਸੱਤਾ ਤਕ ਪਹੁੰਚੇਗੀ

ਇਸ ਸਮੇਂ ਸੋਹਣ ਲਾਲ ਲੋਟੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਮੁਕਤੀ ਪਾਉਣ ਲਈ ਕੇਜਰੀਵਾਲ ਦੀ ਪਾਰਟੀ ਲਿਆਵਾਂਗੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਹਰਾਵਾਂਗੇ। ਜਦੋਂ ਸ਼ੇਰੇ ਹਿੰਦ ਪੰਜਾਬ ਅਤੇ ਪੰਜਾਬ ਟਾਈਗਰ ਖ਼ਿਤਾਬੀ ਪਿਆਰਾ ਸਿੰਘ ਨੇ ਕਿਹਾ ਪੰਜਾਬ ਇਸ ਸਮੇਂ ਭ੍ਰਿਸ਼ਟਾਚਾਰ ਵਿਚ ਜਕੜਿਆ ਹੋਇਆ ਹੈ। ਪੰਜਾਬ ਦੀ ਸਰਕਾਰ ਵਿਚ ਅਕਾਲੀ ਹੋਣ ਜਾਂ ਕਾਂਗਰਸੀ ਇਨਾਂ ਦਾ ਸਰਕਾਰ ਚਲਾਉਣ ਦਾ ਨਿਯਮ ਲੁੱਟ ਕਰਨਾ ਹੀ ਰਿਹਾ ਹੈ। ਇਨਾਂ ਬੇਈਮਾਨੀ ਪਾਰਟੀਆਂ ਦਾ ਰਾਜ ਬਦਲਣ ਲਈ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਲਈ ਹੁਣ ਪੰਜਾਬ ਦੇ ਖ਼ਿਡਾਰੀ ਮੈਦਾਨ ‘ਚ ਉਤਰ ਚੁੱਕੇ ਹਨ।

Vinkmag ad
Share Our Daily Posts

News Desk

Read Previous

ਅਨੋਖੀ ਦੀਵਾਨਗੀ : ਇਕ-ਦੂਜੇ ਖਾਤਰ ਪਿਆਰ ਪ੍ਰਗਟਾਉਣ ਲਈ ਪੀ ਲਿਆ ਜ਼ਹਿਰ, ਪਤਨੀ ਦੀ ਮੌਤ, ਪਤੀ ਤਿੰਨ ਦਿਨ ਤੋਂ ਆਈਸੀਯੂ ’ਚ ਦਾਖ਼ਲ

Read Next

ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਰਿਹਾਅ ਕੀਤਾ ਤਾਂ ਸਮਾਜ ਵਿਧਵਾਵਾਂ ਤੇ ਅਨਾਥਾਂ ਨਾਲ ਭਰ ਜਾਵੇਗਾ: ਹਾਈ ਕੋਰਟ