Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਰਿਹਾਅ ਕੀਤਾ ਤਾਂ ਸਮਾਜ ਵਿਧਵਾਵਾਂ ਤੇ ਅਨਾਥਾਂ ਨਾਲ ਭਰ ਜਾਵੇਗਾ: ਹਾਈ ਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਮਾਮਲੇ ‘ਚ ਮੁਲਜ਼ਮ ਵੱਲੋਂ ਮੰਗੀ ਜ਼ਮਾਨਤ ਦੀ ਮੰਗ ਨੂੰ ਖ਼ਾਰਜ ਕਰਦੇ ਹੋਏ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਨੂੰ ਰਿਹਾਅ ਕੀਤਾ ਗਿਆ ਤਾਂ ਸਮਾਜ ਅਨਾਥਾਂ ਤੇ ਵਿਧਵਾਵਾਂ ਨਾਲ ਭਰ ਜਾਵੇਗਾ।

ਹਾਈ ਕੋਰਟ ਨੇ ਕਿਹਾ ਕਿ ਕੁਝ ਪੈਸਿਆਂ ਲਈ ਲੋਕਾਂ ਦੀ ਜ਼ਿੰਦਗੀ ਖੋਹਣ ਵਾਲੇ ਕਿਸੇ ਵੀ ਤਰ੍ਹਾਂ ਨਾਲ ਰਹਿਮ ਦੇ ਹੱਕਦਾਰ ਨਹੀਂ ਹਨ। ਪਟੀਸ਼ਨ ਦਾਖ਼ਲ ਕਰਦੇ ਹੋਏ ਤਰਨਤਾਰਨ ਵਾਸੀ ਅਵੰਸ਼ ਸਿੰਘ ਨੇ ਹਾਈ ਕੋਰਟ ਨੂੰ ਕਿਹਾ ਕਿ 22 ਅਗਸਤ 2020 ਨੂੰ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਐੱਫਆਈਆਰ ਦਰਜ ਕੀਤੀ ਸੀ। ਇਸ ਐੱਫਆਈਆਰ ‘ਚ ਪਟੀਸ਼ਨਕਰਤਾ ਦਾ ਨਾਂ ਵੀ ਨਹੀਂ ਸੀ ਫਿਰ ਵੀ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਤੇ ਪਿਛਲੇ 10 ਮਹੀਨੇ ਤੋਂ ਉਹ ਜੇਲ੍ਹ ‘ਚ ਹੈ

ਅਜਿਹੇ ‘ਚ ਮਾਮਲੇ ਨਾਲ ਕੋਈ ਲੈਣਾ-ਦੇਣਾ ਨਾ ਹੋਣ ਦੀ ਗੱਲ ਕਰਦੇ ਹੋਏ ਜ਼ਮਾਨਤ ਦੀ ਮੰਗ ਕੀਤੀ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਕੋਲ ਉਚਿਤ ਸਬੂਤ ਹਨ ਕਿ ਪਟੀਸ਼ਨਕਰਤਾ ਤਸਕਰੀ ‘ਚ ਸ਼ਾਮਲ ਸੀ ਤੇ ਪਟੀਸ਼ਨਕਰਤਾ ‘ਤੇ 31 ਜੁਲਾਈ 2020 ਨੂੰ ਪਹਿਲਾਂ ਹੀ ਇਕ ਮਾਮਲਾ ਦਰਜ ਹੈ ਜਿਹੜਾ ਜ਼ਹਿਰੀਲੀ ਸ਼ਰਾਬ ਦੀ ਤਸਕਰੀ ਦਾ ਹੈ। ਉਸ ਮਾਮਲੇ ‘ਚ ਵੱਡੀ ਗਿਣਤੀ ‘ਚ ਲੋਕਾਂ ਦੀ ਜਾਨ ਗਈ ਸੀ ਤੇ ਕੁਝ ਦੀਆਂ ਅੱਖਾਂ ਵੀ ਚਲੀਆਂ ਗਈਆਂ

ਹਾਈ ਕੋਰਟ ਨੇ ਇਸ ‘ਤੇ ਕਿਹਾ ਕਿ ਪਟੀਸ਼ਨਕਰਤਾ ‘ਤੇ ਸਮਾਜ ਖ਼ਿਲਾਫ਼ ਗੰਭੀਰ ਅਪਰਾਧ ਦਾ ਦੋਸ਼ ਹੈ। ਜ਼ਹਿਰੀਲੀ ਸ਼ਰਾਬ ਨੂੰ ਸਮਾਜ ਦੇ ਗ਼ਰੀਬ ਵਰਗ ਨੂੰ ਵੇਚਣ ਲਈ ਤਿਆਰ ਕੀਤਾ ਜਾਂਦਾ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਇਸ ਕਾਰਨ ਹੋਏ ਹਾਦਸਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਜੇਕਰ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਤਾਂ ਉਹ ਸਮਾਜ ਦੀ ਵਿਵਸਥਾ ਨੂੰ ਹੋਰ ਖ਼ਰਾਬ ਕਰ ਦੇਣਗੇ ਤੇ ਸਮਾਜ ਵਿਧਵਾ ਔਰਤਾਂ ਤੇ ਅਨਾਥ ਬੱਚਿਆਂ ਨਾਲ ਭਰ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Read Next

ਕਰੀਬ ਇਕ ਕਰੋੜ ਦੇ 90 ਆਈ.ਫੋਨ-12 ਪ੍ਰੋ ਜ਼ਬਤ