Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮਾਮੂਲੀ ਬਹਿਸ ਖ਼ੂਨੀ ਝਗੜੇ ਵਿੱਚ ਬਦਲੀ, ਕੁੱਟਮਾਰ ਕਰਕੇ ਬਜ਼ੁਰਗ ਚਾੜ੍ਹਿਆ ਮੌਤ ਦੇ ਘਾਟ

ਲੁਧਿਆਣਾ : ਸਥਾਨਕ ਕਾਲੀ ਸੜਕ ਇਲਾਕੇ ਵਿਚ ਬੁੱਧਵਾਰ ਦੇਰ ਰਾਤ ਹਿਮਾਚਲ ਤੋਂ ਵਾਪਸ ਆ ਰਹੇ ਪਰਿਵਾਰ ਦਾ ਦੂਜੀ ਕਾਰ ਚਾਲਕਾਂ ਨਾਲ ਝਗੜਾ ਹੋ ਗਿਆ।ਮਾਮੂਲੀ ਬਹਿਸ ਮਗਰੋਂ ਮਾਮਲਾ ਭਖਿਆ ਅਤੇ ਦੋਨਾਂ ਪੱਖਾਂ ਦੇ ਮੈਂਬਰਾਂ ਨੇ ਇੱਕ ਦੂਜੇ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ।

ਇਸ ਝਗੜੇ ਦੌਰਾਨ ਇਕ ਗੁੱਟ ਨੇ ਦੂਜੇ ਕਾਰ ਸਵਾਰਾਂ ਦੇ ਇਕ ਵਿਅਕਤੀ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਹੀਦ ਭਗਤ ਸਿੰਘ ਕਲੋਨੀ ਦੇ ਰਹਿਣ ਵਾਲੇ ਬਲਵੀਰ ਚੰਦ (57)ਦੇ ਰੂਪ ਵਿਚ ਹੋਈ ਹੈ।ਇਸ ਮਾਮਲੇ ਵਿਚ ਥਾਣਾ ਬਸਤੀ ਜੋਧੇਵਾਲ ਪੁਲਿਸ ਨੇ ਕੁੱਟਮਾਰ ਦੇ ਤਿੰਨ ਆਰੋਪੀਆਂ ਸਾਹਿਲ ਦੀਪਾ ਅਤੇ ਵਾਲੀਆ ਦੇ ਖ਼ਿਲਾਫ਼ ਕਤਲ ਦੇ ਦੋਸ਼ਾਂ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ।

 

ਮ੍ਰਿਤਕ ਬਲਵੀਰ ਦੇ ਕਰੀਬੀ ਰਿਸ਼ਤੇਦਾਰ ਰਕੇਸ਼ ਕੁਮਾਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਹੌਜ਼ਰੀ ਕਾਰੋਬਾਰੀ ਹੈ ਅਤੇ ਵਾਰਦਾਤ ਦਾ ਸ਼ਿਕਾਰ ਹੋਇਆ ਬਲਵੀਰ ਚੰਦ ਉਸ ਦਾ ਮਾਸੜ ਲਗਦਾ ਸੀ। ਰਾਕੇਸ਼ ਕੁਮਾਰ ਮੁਤਾਬਕ ਬੁੱਧਵਾਰ ਰਾਤ ਕਰੀਬ ਨੌੰ ਵਜੇ ਉਹ ਆਪਣੇ ਮਾਸੜ ਬਲਬੀਰ ਅਤੇ ਮਾਸੀ ਨਾਲ ਇੱਕ ਕਾਰ ਤੇ ਸਵਾਰ ਹੋ ਕੇ ਹਿਮਾਚਲ ਤੋਂ ਲੁਧਿਆਣਾ ਵਾਪਸ ਆ ਰਹੇ ਸਨ।

ਇਸ ਦੌਰਾਨ ਜਦ ਉਹ ਕਾਲੀ ਸੜਕ ਤੇ ਪੁੱਜੇ ਤਾਂ ਪਿੱਛੋਂ ਆ ਰਹੇ ਕਾਰ ਚਾਲਕ ਸਾਹਿਲ ਨੇ ਆਪਣੇ ਕਾਰ ਉਨ੍ਹਾਂ ਦੀ ਕਾਰ ਅੱਗੇ ਲਗਾ ਦਿੱਤੀ । ਆਰੋਪੀ ਸਾਹਿਲ ਨੇ ਦਾਅਵਾ ਕੀਤਾ ਕਿ ਸ਼ਿਕਾਇਤਕਰਤਾ ਨੇ ਸਾਹਿਲ ਦੀ ਕਾਰ ਨੂੰ ਪਿੱਛੇ ਆਉਂਦੇ ਹੋਏ ਸਾਈਡ ਮਾਰੀ।

ਇਸ ਮਾਮਲੇ ਨੂੰ ਲੈ ਕੇ ਦੋਨਾਂ ਪੱਖਾਂ ਵਿੱਚ ਗਾਲੀ ਗਲੋਚ ਸ਼ੁਰੂ ਹੋਇਆ ਅਤੇ ਗੱਲ ਹੱਥੋਪਾਈ ਤੱਕ ਆ ਪੁੱਜੀ।ਜਦ ਉਸ ਦਾ ਮਾਸੜ ਬਲਬੀਰ ਚੰਦ ਕਾਰ ਵਿੱਚੋਂ ਬਾਹਰ ਆਇਆ ਤਾਂ ਆਰੋਪੀਆਂ ਨੇ ਉਸ ਬਜ਼ੁਰਗ ਉੱਪਰ ਵੀ ਹਮਲਾ ਕਰ ਦਿੱਤਾ।ਮਾਮਲਾ ਵਧਦਾ ਵੇਖ ਉਨ੍ਹਾਂ ਕੰਟਰੋਲ ਰੂਮ ਤੇ ਫੋਨ ਕੀਤਾ ਅਤੇ ਪੀਸੀਆਰ ਦਸਤੇ ਨੇ ਮੌਕੇ ਤੇ ਪੁੱਜ ਕੇ ਦੋਵਾਂ ਗੁੱਟਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਆਪਣੀਆਂ ਸ਼ਿਕਾਇਤਾਂ ਥਾਣੇ ਜਾ ਕੇ ਦੇਣ ਲਈ ਕਿਹਾ ।ਰਾਕੇਸ਼ ਕੁਮਾਰ ਮੁਤਾਬਕ ਥਾਣੇ ਵਿਚ ਸ਼ਿਕਾਇਤ ਦੇਣ ਤੋਂ ਬਾਅਦ ਜਦ ਉਹ ਬਾਹਰ ਨਿਕਲੇ ਤਾਂ ਆਰੋਪੀ ਸਾਹਲ ਦੀਪਾ ਅਤੇ ਵਾਲੀਆ ਆਪਣੇ ਸਾਥੀਆਂ ਸਣੇ ਬਾਹਰ ਖੜ੍ਹੇ ਸਨ ।

ਉਨ੍ਹਾਂ ਬਲਬੀਰ ਚੰਦ ਦੇ ਬਾਹਰ ਨਿਕਲਦੇ ਹੀ ਕੁੱਟਮਾਰ ਸ਼ੁਰੂ ਕਰ ਦਿੱਤੀ ਜਿਸ ਕਾਰਨ ਬਜ਼ੁਰਗ ਬਲਬੀਰ ਮੌਕੇ ਤੇ ਹੀ ਬੇਹੋਸ਼ ਹੋ ਕੇ ਡਿੱਗ ਪਿਆ।ਰਾਹਗੀਰਾਂ ਦੀ ਮਦਦ ਨਾਲ ਬਲਬੀਰ ਨੂੰ ਸੀਐਮਸੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਉਕਤ ਮਾਮਲੇ ਵਿਚ ਪੀੜਤ ਪਰਿਵਾਰ ਦੇ ਬਿਆਨਾਂ ਉਪਰ ਪੁਲੀਸ ਨੇ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

ਪੰਜਾਬ ਨੂੰ ਬਿਜਲੀ ਸੰਕਟ ਤੋਂ ਨਹੀਂ ਮਿਲੇਗੀ ਰਾਹਤ : ਤਲਵੰਡੀ ਸਾਬੋ ਥਰਮਲ ਪਲਾਂਟ ਹੋਇਆ ਠੱਪ, ਰੋਪੜ ਦਾ ਤਿੰਨ ਨੰਬਰ ਯੂਨਿਟ ਵੀ ਨਾ ਚੱਲਿਆ

Read Next

ਇਕੋ ਪਰਿਵਾਰ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, ਦੋ ਬੇਟਿਆਂ ਸਣੇ ਮਾਂ ਦੀ ਮੌਤ, ਪਿਤਾ ਜ਼ਖ਼ਮੀ