Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਇਕੋ ਪਰਿਵਾਰ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, ਦੋ ਬੇਟਿਆਂ ਸਣੇ ਮਾਂ ਦੀ ਮੌਤ, ਪਿਤਾ ਜ਼ਖ਼ਮੀ

ਸੰਗਰੂਰ : ਬਠਿੰਡਾ-ਚੰਡੀਗਡ਼੍ਹ ਨੈਸ਼ਨਲ ਹਾਈਵੇ ’ਤੇ ਸੰਗਰੂਰ ਤੋਂ ਬਰਨਾਲਾ ਵੱਲ ਜਾ ਰਹੀ ਇਕ ਕਾਰ ਮਸਤੂਆਣਾ ਨੇੜੇ ਸੜਕ ’ਤੇ ਖੜ੍ਹੇ ਇਕ ਟਰਾਲੇ ਨਾਲ ਪਿਛਲੇ ਪਾਸਿਓਂ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿਚ ਦੋ ਨੌਜਵਾਨਾਂ ਸਣੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਗਈ ਜਦਕਿ ਪਿਤਾ ਪਟਿਆਲਾ ਦੇ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਿਹਾ ਹੈ। ਮੁਜੱਫਰਨਗਰ ਵਾਸੀ 54 ਸਾਲਾ ਨਰਮੋਹਨ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ, ਦੋ ਪੁੱਤਰ ਲਵਦੀਪ ਸਿੰਘ ਤੇ ਮਨਦੀਪ ਸਿੰਘ ਨਾਲ ਮੁਜੱਫਰਨਗਰ ਤੋਂ ਗੁਰਦੁਆਰਾ ਦਮਦਮਾ ਸਾਹਿਬ ਜਾ ਰਹੇ ਸਨ। ਸਵੇਰੇ ਛੇ ਵਜੇ ਕਰੀਬ ਮਸਤੂਆਣਾ ਨੇੜੇ ਸੜਕ ਕਿਨਾਰੇ ਖੜੇ ਟਰਾਲੇ ਨੇੜ੍ਗੁਿਓਂ ਗੁਜ਼ਰਦੇ ਹੀ ਟਰਾਲੇ ਨੂੰ ਕਰਾਸ ਕਰਦੇ ਹੋਏ ਕਾਰ ਖੜੇ ਟਰਾਲੇ ਦੇ ਪਿਛੇ ਟਕਰਾ ਗਈ। ਹਾਦਸੇ ਸਮੇਂ ਨਰਮੋਹਨ ਸਿੰਘ ਦਾ ਪੱੁਤਰ ਗੱਡੀ ਚਲਾ ਰਿਹਾ ਸੀ। ਹਾਦਸੇ ਵਿਚ ਲਵਦੀਪ ਸਿੰਘ, ਮਨਦੀਪ ਸਿੰਘ ਸਣੇ ਉਨ੍ਹਾਂ ਦੀ ਮਾਂ ਜਸਵਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਨਰਮੋਹਨ ਸਿੰਘ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿਥੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਰੈਫਰ ਕਰ ਦਿੱਤਾ

ਨਰਮੋਹਨ ਸਿੰਘ ਦੇ ਭਾਣਜੇ ਜਸਪਾਲ ਸਿੰਘ ਵਾਸੀ ਦਿੱਲੀ ਨੇ ਦੱਸਿਆ ਕਿ ਉਸ ਦੇ ਮਾਮਾ ਜੀ ਨਰਮੋਹਨ ਸਿੰਘ ਦਾ ਪਰਿਵਾਰ ਗੁਰਦੁਆਰਾ ਦਮਦਮਾ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਰਸਤੇ ਵਿਚ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਿਸ ਵੱਲੋਂ ਉਨ੍ਹਾਂ ਨੂੰ ਹਾਦਸੇ ਦੀ ਜਾਣਕਾਰੀ ਮਿਲੀ।

ਹਾਦਸੇ ਵਾਲੀ ਥਾਂ ਦੇ ਨੇੜੇ ਮੌਜੂਦ ਬਡਰੁੱਖਾਂ ਚੌਂਕੀ ਤੋਂ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਸਖਤ ਮਿਹਨਤ ਤੋਂ ਬਾਅਦ ਕਾਰ ਵਿਚੋਂ ਕੱਢਿਆ। ਜਾਂਚ ਅਧਿਕਾਰੀ ਗੁਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ

Vinkmag ad
Share Our Daily Posts

News Desk

Read Previous

ਮਾਮੂਲੀ ਬਹਿਸ ਖ਼ੂਨੀ ਝਗੜੇ ਵਿੱਚ ਬਦਲੀ, ਕੁੱਟਮਾਰ ਕਰਕੇ ਬਜ਼ੁਰਗ ਚਾੜ੍ਹਿਆ ਮੌਤ ਦੇ ਘਾਟ

Read Next

ਮੈਨੂੰ ਪਾਰਟੀ ‘ਚੋਂ ਕੱਢਿਆ, ਲੋਕਾਂ ਦੇ ਦਿਲਾਂ ‘ਚੋਂ ਨਹੀਂ ਕੱਢ ਸਕਦੇ – ਅਨਿਲ ਜੋਸ਼ੀ ਨੇ ਬਟਾਲਾ ‘ਚ ਕੀਤੀ ਪ੍ਰੈੱਸ ਕਾਨਫ਼ਰੰਸ