Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਰਾਜਪੁਰਾ ‘ਚ ਭਾਜਪਾ ਦੀ ਬੈਠਕ ‘ਚ ਕਿਸਾਨਾਂ ਦਾ ਹੰਗਾਮਾ, ਪੁਲਿਸ ਨਾਲ ਹੋਈ ਧੱਕਾ-ਮੁੱਕੀ

ਰਾਜਪੁਰਾ : ਰਾਜਪੁਰਾ ਦੀ ਨਵੀਂ ਅਨਾਜ਼ ਮੰਡੀ ਦੇ ਪਿਛਲੇ ਪਾਸੇ ਭਾਜਪਾ ਆਗੂਆਂ ਵੱਲੋਂ ਕੀਤੀ ਜਾ ਰਹੀ ਮੀਟਿੰਗ ਸਬੰਧੀ ਜਦੋਂ ਕਿਸਾਨ ਆਗੂਆਂ ਨੂੰ ਪਤਾ ਚੱਲਿਆ ਤਾਂ ਦੇਖਦਿਆਂ ਹੀ ਦੇਖਦਿਆਂ ਕਿਸਾਨ ਆਗੂ ਰੋਹ ‘ਚ ਆ ਗਏ ਤੇ ਮੌਕੇ ‘ਤੇ ਹੱਥਾਂ ‘ਚ ਕਿਸਾਨੀ ਝੰਡੀਆਂ ਫੜ ਕੇ ‘ਕੇਂਦਰ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤੇ ਭਾਜਪਾ ਆਗੂਆਂ ਨੂੰ ਭਾਜੜਾਂ ਪਾ ਦਿੱਤੀਆਂ। ਇਸ ਦੌਰਾਨ ਜਿਥੇ ਇੱਕ ਭਾਜਪਾ ਕੌਂਸਲਰ ਦੇ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸ ਤੋਂ ਬਾਅਦ ਭਾਜਪਾ ਆਗੂ ਕਿਸਾਨਾਂ ਤੋਂ ਬਚਣ ਦੇ ਲਈ ਨੇੜਲੇ ਘਰ ਵਿੱਚ ਵੜ ਗਏ ਜਿਥੋਂ ਪੁਲਿਸ ਪਾਰਟੀ ਨੇ ਬੜੀ ਮੁਸ਼ੱਕਤ ਤੋਂ ਬਾਅਦ ਆਪਣੀ ਗੱਡੀ ‘ਚ ਬਿਠਾ ਕੇ ਲੈ ਜਾਣ ‘ਚ ਕਾਮਯਾਬ ਹੋ ਗਏ। ਇਸ ਦੌਰਾਨ ਭਾਜਪਾ ਆਗੂ ਦੇ ਗੰਨਮੈਂਨ ਵੱਲੋਂ ਕਿਸਾਨਾਂ ਵੱਲ ਆਪਣੀ ਰਿਵਾਲਵਰ ਕੱਢ ਕੇ ਦਿਖਾਉਣ ਨੂੰ ਲੈ ਕੇ ਵੀ ਸੜਕੀ ਆਵਾਜਾਈ ਠੱਪ ਕਰਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ

ਜਾਣਕਾਰੀ ਅਨੁਸਾਰ ਜਿਥੇ ਇੱਕ ਪਾਸੇ ਕੇਂਦਰ ਵੱਲੋਂ ਪਾਸ ਕੀਤੇ ਗਏ 3 ਖੇਤੀ ਸੁਧਾਰ ਕਾਨੂੰਨਾਂ ਦੇ ਚੱਲਦਿਆਂ ਕਿਸਾਨਾਂ ਵੱਲੋਂ ਰੋਸ ਧਰਨੇ ਤੇ ਮੁਜਾਹਰਿਆਂ ਰਾਹੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਜਦੋਂ ਨਵੀਂ ਅਨਾਜ਼ ਮੰਡੀ ਦੇ ਪਿੱਛਲੇ ਪਾਸੇ ਭਾਰਤ ਵਿਕਾਸ ਪ੍ਰੀਸ਼ਦ ਭਵਨ ਵਿੱਚ ਭਾਜਪਾ ਆਗੂਆਂ ਜਿਸ ‘ਚ ਜ਼ਿਲ੍ਹਾ ਪਟਿਆਲਾ ਪ੍ਰਭਾਰੀ ਭੁਪੇਸ਼ ਅਗਰਵਾਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਵਿਕਾਸ ਸ਼ਰਮਾ, ਜਿਲ੍ਹਾ ਓਬੀਸੀ ਮੋਰਚਾ ਪ੍ਰਧਾਨ ਜਰਨੈਲ ਸਿੰਘ ਹੈਪੀ, ਕੌਂਸਲਰ ਸ਼ਾਂਤੀ ਸਪਰਾ ਸਮੇਤ ਹੋਰਨਾਂ ਵੱਲੋਂ ਆਉਣ ਵਾਲੀਆਂ ਚੋਣਾਂ ਦੇ ਸਬੰਧ ‘ਚ ਮੀਟਿੰਗ ਕੀਤੀ ਜਾ ਰਹੀ ਸੀ ਤਾਂ ਇਸ ਗੱਲ ਦੀ ਭਿਣਕ ਜਦੋਂ ਕਿਸਾਨ ਜਥੇਬੰਦੀਆਂ ਨੂੰ ਲੱਗੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿਧੂਪੁਰ) ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਪ੍ਰੇਮ ਸਿੰਘ ਭੰਗੂ ਸੂਬਾ ਪ੍ਰਧਾਨ ਆਲ ਇੰਡੀਆ ਕਿਸਾਨ ਫੈਡਰੇਸ਼ਨ, ਸੂਬਾਈ ਆਗੂ ਹਰਜੀਤ ਸਿੰਘ ਟਹਿਲਪੁਰਾ, ਇਕਬਾਲ ਸਿੰਘ ਮੰਡੋਲੀ, ਧਰਮਪਾਲ ਸਿੰਘ ਸ਼ੀਲ, ਸਾਹਿਬ ਸਿੰਘ, ਮਨਜੀਤ ਸਿੰਘ ਘੁਮਾਣਾ, ਸਰਪੰਚ ਤੇਜਿੰਦਰ ਸਿੰਘ ਲੀਲਾ, ਵਕੀਲ ਕਰਨਵੀਰ ਸਿੰਘ ਭੋਗਲ ਸਮੇਤ ਵੱਡੀ ਗਿੱਣਤੀ ‘ਚ ਕਿਸਾਨ ਆਗੂ ਹੱਥਾਂ ਵਿੱਚ ਕਿਸਾਨੀ ਝੰਡੇ ਫੜ ਕੇ ਮੌਕੇ ‘ਤੇ ਪਹੁੰਚ ਗਏ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਦੱਬ ਕੇ ਨਾਅਰੇਬਾਜ਼ੀ ਕਰਦਿਆਂ ਤੁਰੰਤ ਮੀਟਿੰਗ ਬੰਦ ਕਰਨ ‘ਤੇ ਅੜ ਗਏ। ਡੀਐੱਸਪੀ ਘਨੋਰ ਜਸਵਿੰਦਰ ਸਿੰਘ ਟਿਵਾਣਾ, ਐੱਸਐੱਚਓ ਖੇੜੀ ਗੰਡਿਆ ਇੰਸੈਪਕਟਰ, ਕੁਲਵਿੰਦਰ ਸਿੰਘ ਭਾਰੀ ਪੁਲਿਸ ਪਾਰਟੀ ਸਮੇਤ ਮੀਟਿੰਗ ਵਾਲੀ ਥਾਂ ‘ਤੇ ਪਹੁੰਚੇ ਤੇ ਕਿਸਾਨਾਂ ਨੂੰ ਸਾਂਤ ਕਰਨ ਦੀ ਕੋਸ਼ਿਸ ਕੀਤੀ। ਇਸ ਦੌਰਾਨ ਪੁਲਿਸ ਨੇ ਜਿਉਂ ਹੀ ਭਾਜਪਾ ਆਗੂਆਂ ਨੂੰ ਬਾਹਰ ਕੱਢਿਆ ਤਾਂ ਮੌਕੇ ‘ਤੇ ਮੋਜੂਦ ਸੈਂਕੜੇ ਕਿਸਾਨ ਰੋਹ ‘ਚ ਆ ਗਏ ਅਤੇ ਭਾਜਪਾ ਆਗੂਆਂ ਦੀਆਂ ਭਾਜੜਾ ਪਵਾ ਦਿੱਤੀਆਂ ਤੇ ਇੱਕ ਭਾਜਪਾ ਕੌਂਸਲਰ ਦੇ ਨਾਲ ਧੱਕਾ ਮੁੱਕੀ ਵੀ ਕੀਤੀ ਗਈ।

ਇਸ ਦੌਰਾਨ ਹਾਜ਼ਰ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਕਿਸ਼ਾਨ ਜੱਥੇਬੰਦੀ ਵੱਲੋਂ ਭਾਜਪਾ ਆਗੂਆਂ ਦੀਆਂ ਮੀਟਿੰਗਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਉਸਦੇ ਬਾਵਜੂਦ ਵੀ ਅੱਜ ਰਾਜਪੁਰਾ ਵਿੱਚ ਭਾਜਪਾ ਆਗੂਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਕਿਸਾਨਾਂ ਦੇ ਜਲੇ ‘ਤੇ ਨਮਕ ਛਿੜਕਣ ਦੇ ਬਰਾਬਰ ਹੈ। ਅੱਜ ਵੀ ਭਾਜਪਾ ਵੱਲੋਂ ਮੀਟਿੰਗ ਕੀਤੀ ਜਾ ਰਹੀ ਸੀ ਜਿਸਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਨੂੰ ਸਾਰਾ ਕੁਝ ਪਤਾ ਹੈ ਕਿ ਸੂਬੇ ਵਿੱਚ ਭਾਜਪਾ ਦੀਆਂ ਮੀਟਿੰਗਾਂ ਦਾ ਵਿਰੋਧ ਚੱਲ ਰਿਹਾ ਹੈ ਪਰ ਉਸ ਦੇ ਬਾਵਜੂਦ ਭਾਜਪਾ ਦੀਆਂ ਮੀਟਿੰਗਾਂ ਨੂੰ ਇੱਜਾਜਤ ਕਿਉਂ ਦਿੱਤੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਕਿਰਸਾਨੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ 500 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ, ਪਰ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ’ਚ ਕੋਵਿਡ ਵੈਕਸੀਨ ਲਗਵਾਓ, ਛੋਲੇ-ਭਟੂਰੇ ਮੁਫ਼ਤ ਖਾਓ, ਗਵਰਨਰ ਵੀਪੀ ਸਿੰਘ ਬਦਨੌਰ ਨੇ ਵੇਂਡਰ ਦੇ ਜਜ਼ਬੇ ਨੂੰ ਸਰਾਹਿਆ

Read Next

ਅਫਸੋਸ ਕਰਨ ਆਏ ਬਿਲਡਰ ਨੇ ਪਰਿਵਾਰ ‘ਤੇ ਕਾਤਲਾਨਾ ਹਮਲਾ ਕਰ ਕੇ ਹੋਇਆ ਫਰਾਰ, ਪੁਲਿਸ ਖੰਗਾਲ ਰਹੀ CCTV ਫੁਟੇਜ਼