Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਅਫਸੋਸ ਕਰਨ ਆਏ ਬਿਲਡਰ ਨੇ ਪਰਿਵਾਰ ‘ਤੇ ਕਾਤਲਾਨਾ ਹਮਲਾ ਕਰ ਕੇ ਹੋਇਆ ਫਰਾਰ, ਪੁਲਿਸ ਖੰਗਾਲ ਰਹੀ CCTV ਫੁਟੇਜ਼

ਖਰੜ : ਬੀਤੀ 9 ਜੁਲਾਈ ਨੂੰ ਰਾਤ 11 ਵਜੇ ਦੇ ਕਰੀਬ ਸੋਨੀਕਾ ਰਾਣਾ, ਸੂਮਨ ਰਾਣਾ, ਵਿਕਰਾਂਤ ਰਾਣਾ ਤੇ ਅਜੈ ਕੁਮਾਰ ‘ਤੇ ਸਿਟੀ ਦੇ ਬਿਲਡਰ ਦੇ ਬਦਮਾਸ਼ਾਂ ਵੱਲੋਂ ਕਾਤਲਾਨਾ ਹਮਲਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਬੀਤੀ 9 ਜੁਲਾਈ ਨੂੰ ਈਡਨ ਸਿਟੀ ‘ਚ ਕੰਮ ਕਰਦੇ ਨੈਤਿਕ ਨਾਂ ਦੇ ਕਾਰਪੇਂਟਰ ਦੀ ਮੌਤ ਹੋ ਗਈ ਸੀ ਜਿਸ ਦੀ ਮੌਤ ਦਾ ਕਾਰਨ ਕਰੰਟ ਲੱਗਣ ਨੂੰ ਦੱਸਿਆ ਜਾ ਰਿਹਾ ਸੀ ਤੇ ਉਸ ਦੀ ਮੌਤ ‘ਤੇ ਅਫ਼ਸੋਸ ਕਰਨ ਆਏ ਈਡਨ ਸਿਟੀ ਉਕਤ ਵਸਨੀਕਾਂ ਵੱਲੋਂ ਬਿਲਡਰ ਨੂੰ ਇਸ ਸਬੰਧ ਵਿਚ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਉਹ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਵਾਏ ਜਿਸ ਨੂੰ ਲੈ ਕੇ ਬਿਲਡਰ ਤੇ ਉਕਤ ਵਿਅਕਤੀਆਂ ‘ਚ ਤੂੰ-ਤੂੰ, ਮੈਂ-ਮੈਂ ਹੋ ਗਈ ਪਰ ਕੁਝ ਦੇਰ ਬਾਅਦ ਮਾਮਲਾ ਠੰਢਾ ਪੈ ਗਿਆ

ਇਸ ਉਪਰੰਤ ਉਸੀ ਦੇਰ ਰਾਤ ਨੂੰ ਇਡਨ ਸਿਟੀ ਦੇ ਮਾਲਕ ਹਰਿੰਦਰ ਸਿੰਘ, ਬਲਦੇਵ ਸਿੰਘ ਤੇ ਹੋਰ ਸਕਿਓਰਿਟੀ ਗਾਰਡ ਵੱੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਹਮਲਾਵਰਾਂ ਵਲੋਂ ਪਰਿਵਾਰ ਦੇ ਮੈਂਬਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਜਦੋਂ ਪਰਿਵਾਰ ਦੇ ਮੈਂਬਰ ਰਾਤ 12 ਵਜੇ ਦੇ ਕਰੀਬ ਇਲਾਜ਼ ਕਰਵਾਉਣ ਲਈ ਸਿਵਲ ਹਸਪਤਾਲ ਖਰੜ ਵਿਖੇ ਜਾਣ ਲੱਗੇ ਤਾਂ ਇਡਨ ਸਿਟੀ ਦੇ ਮਾਲਕ ਦੁਆਰਾ 10-12 ਬਦਮਾਸ਼ ਬੁਲਾ ਕੇ ਰਾਸਤੇ ਵਿਚ ਹੀ ਇਡਨ ਸਿਟੀ ਦੇ ਗੇਟ ‘ਤੇ ਤਲਵਾਰਾਂ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਪਰਿਵਾਰ ਦੇ ਮੈਂਬਰਾਂ ਦੇ ਤਲਵਾਰਾਂ ਵੱਜੀਆਂ ਤੇ ਬਦਮਾਸ਼ ਇਹ ਸਮਝ ਕੇ ਭੱਜ ਗਏ ਕਿ ਇਹ ਪਰਿਵਾਰ ਦੇ ਮੈਂਬਰ ਮਰ ਗਏ ਹਨ। ਹੁਣ ਪੁਰਾ ਪਰਿਵਾਰ ਜੇਰੇ ਇਲਾਜ ਸਿਵਲ ਹਸਪਤਾਲ ਖਰੜ ਵਿਖੇ ਦਾਖਲ ਹਨ। ਇਸ ਪਰਿਵਾਰ ‘ਤੇ ਹਾਲੇ ਵੀ ਖਤਰਾ ਬਰਕਰਾਰ ਹੈ। ਹਾਲੇ ਤਕ ਇਕ ਵੀ ਮੁਜ਼ਰਮ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲੀਸ ਵੱਲੋਂ ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਘਟਨਾ ਸਥਾਨ ਦਾ ਦੌਰਾ ਕਰਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਰਾਜਪੁਰਾ ‘ਚ ਭਾਜਪਾ ਦੀ ਬੈਠਕ ‘ਚ ਕਿਸਾਨਾਂ ਦਾ ਹੰਗਾਮਾ, ਪੁਲਿਸ ਨਾਲ ਹੋਈ ਧੱਕਾ-ਮੁੱਕੀ

Read Next

ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 6 ਵਿਅਕਤੀ ਹਥਿਆਰਾਂ ਤੇ 2 ਕਾਰਾਂ ਸਮੇਤ ਕਾਬੂ