Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਸ਼ੇ ਲਈ ਪੈਸੇ ਨਾ ਦੇਣ ‘ਤੇ ਵੱਡੇ ਭਰਾ ਦਾ ਕਿਰਚ ਮਾਰ ਕੇ ਕਤਲ

ਬਠਿੰਡਾ : ਨਸ਼ਾ ਕਰਨ ਤੋਂ ਰੋਕਣ ਅਤੇ ਨਸ਼ੇ ਲਈ ਪੈਸੇ ਨਾ ਦੇਣ ‘ਤੇ ਪਿੰਡ ਕੋਟਫੱਤਾ ‘ਚ ਨੌਜਵਾਨ ਨੇ ਆਪਣੇ ਵੱਡੇ ਭਰਾ ਨੂੰ ਕਿਰਚ ਮਾਰ ਕੇ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਕਥਿਤ ਮੁਲਜ਼ਮ ਨੂੰ ਮੌਕੇ ‘ਤੇ ਹੀ ਫੜ ਲਿਆ। ਸੂਚਨਾ ਮਿਲਣ ‘ਤੇ ਥਾਣਾ ਕੋਟਫੱਤਾ ਪੁਲਿਸ ਪਹੁੰਚੀ ਤੇ ਲਾਸ਼ ਨੂੰ ਸਹਾਰਾ ਜਨਸੇਵਾ ਵੱਲੋਂ ਪੋਸਟਮਾਰਟਮ ਲਈ ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਪਹੁੰਚਾਈ। ਪੁਲਿਸ ਨੇ ਮਿ੍ਤਕ ਦੀ ਮਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਬਲਬੀਰ ਕੌਰ ਨੇ ਦੱਸਿਆ ਹੈ ਕਿ ਉਸ ਦੇ ਦੋ ਪੁੱਤਰ ਹਨ, ਵੱਡਾ ਪੁੱਤਰ ਕੁਲਵਿੰਦਰ ਸਿੰਘ (35) ਤੇ ਛੋਟਾ ਮੱਖਣ ਸਿੰਘ (32) ਦੋਨੋਂ ਲੇਬਰ ਦਾ ਕੰਮ ਕਰਦੇ ਹਨ। ਮੱਖਣ ਸਿੰਘ ਨਸ਼ੇ ਕਰਨ ਦਾ ਆਦੀ ਹੈ ਤੇ ਪੈਸਿਆਂ ਲਈ ਵੱਡੇ ਭਰਾ ਨਾਲ ਲੜਾਈ ਝਗੜਦਾ ਰਹਿੰਦਾ ਸੀ। ਕੁਲਵਿੰਦਰ ਉਸ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ

ਐਤਵਾਰ ਨੂੰ ਵੀ ਮੱਖਣ ਸਿੰਘ ਨੇ ਜਦ ਵੱਡੇ ਭਰਾ ਕੋਲੋਂ ਪੈਸੇ ਮੰਗੇ ਤਾਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਤੈਸ਼ ਵਿੱਚ ਆ ਕੇ ਮੱਖਣ ਸਿੰਘ ਨੇ ਕੁਲਵਿੰਦਰ ਸਿੰਘ ਦੇ ਕਿਰਚ ਦੇ ਕਈ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਪਰਿਵਾਰ ਵਾਲਿਆਂ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਮੱਖਣ ਸਿੰਘ ਨੂੰ ਫੜ ਕੇ ਪੁਲਿਸ ਸੱਦ ਲਈ। ਥਾਣਾ ਕੋਟਫੱਤਾ ਦੇ ਇੰਚਾਰਜ ਇੰਸਪੈਕਟਰ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਮਾਂ ਬਲਬੀਰ ਕੌਰ ਦੇ ਬਿਆਨਾਂ ਤੇ ਦੋਸ਼ੀ ਮੱਖਣ ਸਿੰਘ ਤੇ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਮੀਂਹ ਨੇ ਕਰਵਾਈ ਜਲਥਲ, ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ

Read Next

ਜੇਕਰ ਤੁਸੀਂ ਪੁਲਿਸ ’ਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਮੁਫ਼ਤ ਸਿਖਲਾਈ ਲਈ ਇਨ੍ਹਾਂ ਅਧਿਕਾਰੀਆਂ ਨਾਲ ਕਰੋ ਸੰਪਰਕ