Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਜੇਕਰ ਤੁਸੀਂ ਪੁਲਿਸ ’ਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਮੁਫ਼ਤ ਸਿਖਲਾਈ ਲਈ ਇਨ੍ਹਾਂ ਅਧਿਕਾਰੀਆਂ ਨਾਲ ਕਰੋ ਸੰਪਰਕ

ਚੰਡੀਗੜ੍ਹ : ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਭਰ ਵਿਚ 20000 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ ਡਰਿੱਲ ਇੰਸਟ੍ਰੱਕਟਰਾਂ ਦੀ ਨਿਗਰਾਨੀ ਹੇਠ ਸਰੀਰਕ ਜਾਂਚ ਟੈਸਟ (ਪੀਐਸਟੀ) ਲਈ ਆਪਣੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਦੇ ਨਿਰਦੇਸ਼ਾਂ ਤੋਂ ਬਾਅਦ, ਸਾਰੇ ਸੀਪੀਜ਼/ ਐਸਐਸਪੀਜ਼ ਨੇ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ 27 ਜੂਨ, 2021 ਤੋਂ ਫਿਜ਼ੀਕਲ ਟਰਾਇਲ ਈਵੈਂਟਾਂ ਲਈ ਮੁਫਤ ਕੋਚਿੰਗ ਸੈਸ਼ਨ ਸ਼ੁਰੂ ਕਰ ਦਿੱਤੇ ਸਨ।

ਵੇਰਵੇ ਸਾਂਝੇ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 20000 ਤੋਂ ਵੱਧ ਉਮੀਦਵਾਰਾਂ, ਜਿਨ੍ਹਾਂ ਵਿੱਚੋਂ ਤੀਜਾ ਹਿੱਸਾ ਲੜਕੀਆਂ ਹਨ, ਜੋ ਕਿ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਨੇ ਜ਼ਿਲ੍ਹੇ ਦੇ ਪੁਲਿਸ ਲਾਈਨ ਗਰਾਊਂਡਾਂ ਵਿੱਚ ਆਪਣੀ ਸਰੀਰਕ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪੁਲਿਸ ਲਾਈਨਾਂ ਤੋਂ ਇਲਾਵਾ, ਪੰਜਾਬ ਸਰਕਾਰ ਨੇ ਪ੍ਰੈਕਟਿਸ / ਤਿਆਰੀ ਲਈ ਜਨਤਕ ਥਾਵਾਂ, ਜਨਤਕ ਪਾਰਕ ਅਤੇ ਸਟੇਡੀਅਮ ਵੀ ਖੋਲ੍ਹ ਦਿੱਤੇ ਸਨ

ਡੀਜੀਪੀ ਨੇ ਕਿਹਾ ਕਿ ਉਮੀਦਵਾਰਾਂ ਦੀ ਪ੍ਰੈਕਟਿਸ ਲਈ ਪੁਲਿਸ ਵੱਲੋਂ ਸਿਖਲਾਈ ਪ੍ਰਾਪਤ ਕੋਚਾਂ ਤੋਂ ਇਲਾਵਾ ਲੋੜੀਂਦੇ ਖੇਡ ਉਪਕਰਨ ਜਿਸ ਵਿੱਚ ਉਮੀਦਵਾਰਾਂ ਦੇ ਅਭਿਆਸ ਲਈ ਹਾਈ ਜੰਪ ਸਟੈਂਡ / ਗੱਦੇ ਅਤੇ ਲੰਬੀ ਛਾਲ ਲਈ ਬੁਨਿਆਦੀ ਢਾਂਚਾ ਸ਼ਾਮਲ ਹੈ, ਵੀ ਪ੍ਰਦਾਨ ਕੀਤੇ ਜਾ ਰਹੇ ਹਨ।

ਡੀਜੀਪੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਝ ਜ਼ਿਲ੍ਹਿਆਂ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੀ ਭਰਤੀ ਲਈ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਦੀ ਕੋਚਿੰਗ ਦੇਣੀ ਵੀ ਸ਼ੁਰੂ ਕਰ ਦਿੱਤੀ ਹੈ।ਜਲਦ ਹੀ ਹੋਰਨਾਂ ਸਾਰੇ ਜ਼ਿਲ੍ਹਿਆਂ ਵੱਲੋਂ ਵੀ ਲਿਖਤੀ ਟੈਸਟਾਂ ਸਬੰਧੀ ਉਮੀਦਵਾਰਾਂ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਹਰੇਕ ਸੰਭਾਵਿਤ ਉਮੀਦਵਾਰ ਨੂੰ ਨਿਰਪੱਖ ਅਤੇ ਬਰਾਬਰ ਮੌਕੇ ਦਿੱਤੇ ਜਾ ਸਕਣ ਅਤੇ ਉਹ ਅਗਾਮੀ ਪੁਲਿਸ ਭਰਤੀਆਂ ਵਿੱਚ ਪੂਰੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਭਾਗ ਲੈ ਸਕਣ।

ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜੋ ਭਰਤੀ ਪ੍ਰਕਿਰਿਆ ਚੱਲਣ ਤੱਕ ਉਮੀਦਵਾਰਾਂ ਨੂੰ ਸਰੀਰਕ ਸਿਖਲਾਈ ਅਤੇ ਮੁਫਤ ਕੋਚਿੰਗ ਕਲਾਸਾਂ ਵਿੱਚ ਸਹਾਇਤਾ ਕਰਨਗੇ। ਮੁਫ਼ਤ ਕੋਚਿੰਗ ਲੈਣ ਦਾ ਇਛੁੱਕ ਕੋਈ ਵੀ ਉਮੀਦਵਾਰ ਨੋਡਲ ਅਧਿਕਾਰੀਆਂ, ਜੋ ਹਰੇਕ ਜ਼ਿਲ੍ਹੇ ਲਈ ਨਿਯੁਕਤ ਕੀਤੇ ਗਏ ਹਨ, ਨਾਲ ਸੰਪਰਕ ਕਰ ਸਕਦਾ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਅਫ਼ਸਰਾਂ ਸਮੇਤ ਵੱਖ-ਵੱਖ ਕਾਡਰਾਂ ਵਿਚ 560 ਸਬ-ਇੰਸਪੈਕਟਰਾਂ ਦੀ ਸਿੱਧੀ ਭਰਤੀ ਲਈ ਆਨਲਾਈਨ ਅਰਜ਼ੀਆਂ ਪਹਿਲਾਂ ਹੀ ਮੰਗੀਆਂ ਜਾ ਚੁੱਕੀਆਂ ਹਨ ਅਤੇ ਚਾਹਵਾਨ ਉਮੀਦਵਾਰ 27 ਜੁਲਾਈ, 2021 ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਆਰਮਡ ਕਾਡਰਾਂ ਵਿਚ ਤਕਰੀਬਨ 4400 ਕਾਂਸਟੇਬਲਾਂ ਦੀ ਸਿੱਧੀ ਭਰਤੀ ਲਈ ਵੀ ਅਰਜ਼ੀਆਂ ਇਕ ਹਫ਼ਤੇ ਦੇ ਅੰਦਰ-ਅੰਦਰ ਮੰਗੀਆਂ ਜਾਣਗੀਆਂ ਅਤੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਆਰਮਡ ਕਾਡਰਾਂ ਵਿਚ ਤਕਰੀਬਨ 4400 ਕਾਂਸਟੇਬਲਾਂ ਦੀ ਸਿੱਧੀ ਭਰਤੀ ਲਈ ਵੀ ਅਰਜ਼ੀਆਂ ਇਕ ਹਫ਼ਤੇ ਦੇ ਅੰਦਰ-ਅੰਦਰ ਮੰਗੀਆਂ ਜਾਣਗੀਆਂ ਅਤੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ।
ਡੀਜੀਪੀ ਦਿਨਕਰ ਗੁਪਤਾ ਨੇ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਜਲਦ ਤੋਂ ਜਲਦ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਸਬੰਧੀ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਭਰਤੀ ਹੋਣ ਦੇ ਇਛੁੱਕ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਪੀ.ਐਸ.ਟੀ. ਵਿੱਚ 1600 ਮੀਟਰ ਦੌੜ, ਉੱਚੀ ਛਾਲ ਅਤੇ ਲੰਬੀ ਛਾਲ ਸਮੇਤ ਤਿੰਨ ਫਿਜ਼ੀਕਲ ਟਰਾਇਲ ਈਵੈਂਟ ਸ਼ਾਮਲ ਹਨ। ਹਾਲਾਂਕਿ, ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਰੀਰਕ ਜਾਂਚ ਟੈਸਟ ਦੇ ਮਾਪਦੰਡ ਵੱਖਰੇ ਹੋਣਗੇ।
Vinkmag ad
Share Our Daily Posts

News Desk

Read Previous

ਨਸ਼ੇ ਲਈ ਪੈਸੇ ਨਾ ਦੇਣ ‘ਤੇ ਵੱਡੇ ਭਰਾ ਦਾ ਕਿਰਚ ਮਾਰ ਕੇ ਕਤਲ

Read Next

ਪੰਜਾਬ ‘ਚ ਬਿਜਲੀ ਸੰਕਟ ਟਲਿਆ, ਤਲਵੰਡੀ ਸਾਬੋ ਪਲਾਂਟ ਦਾ ਇਕ ਯੂਨਿਟ ਚੱਲਿਆ