Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹਾਦਸੇ ‘ਚ ਨੌਜਵਾਨ ਦੀ ਮੌਤ ‘ਤੇ ਭੜਕੀ ਭੀੜ ਨੇ ਕੀਤੀ ਟਿੱਪਰ ਸਾੜਨ ਦੀ ਕੋਸ਼ਿਸ਼, ਪਥਰਾਅ ‘ਚ ਔਰਤ ਥਾਣਾ ਇੰਚਰਾਜ ਜ਼ਖ਼ਮੀ

ਲੁਧਿਆਣਾ :  ਮਹਾਨਗਰ ਦੇ ਰਾਹੋਂ ਰੋਡ ‘ਤੇ ਸਥਿਤ ਪਿੰਡ ਗਹਿਲੇਵਾਲ ਘੱਟ ‘ਤੇ ਇਕ ਤੇਜ਼ ਰਫਤਾਰ ਟਿੱਪਰ ਨੇ ਰਾਹਗੀਰ ਨੌਜਵਾਨ ਨੂੰ ਦਰੜ ਦਿੱਤਾ। ਇਸ ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌਤ ਹੋ ਗਈ। ਉਕਤ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭੜਕੇ ਪਰਿਵਾਰ ਤੇ ਇਲਾਕਾ ਵਾਸੀਆਂ ਨੇ ਮੌਕੇ ‘ਤੇ ਪੁੱਜ ਕੇ ਟਿੱਪਰ ਨੂੰ ਅੱਗ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ।ਹਾਲਾਂਕਿ ਮੌਕੇ ‘ਤੇ ਪੁੱਜੀ ਪੁਲਿਸ ਪਾਰਟੀ ਨੇ ਭੀੜ ਨੂੰ ਕਾਬੂ ਕਰਨ ਦਾ ਹਰ ਹੀਲਾ ਕੀਤਾ ਪਰ ਭੜਕੇ ਪਰਿਵਾਰ ਵਾਲਿਆਂ ਨੇ ਪੁਲਿਸ ਦੀ ਇਕ ਨਾ ਸੁਣੀ। ਮਾਹੌਲ ਗਰਮ ਹੁੰਦਾ ਦੇਖ ਕੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਸੱਦੀ। ਥਾਣਾ ਮਿਹਰਬਾਨ ਦੇ ਐੱਸਐੱਚਓ ਥਾਣੇਦਾਰ ਸਿਮਰਨਜੀਤ ਕੌਰ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਟਿੱਪਰ ਨੂੰ ਅੱਗ ਹਵਾਲੇ ਕਰਨ ਦੀ ਕੋਸ਼ਿਸ਼ ਕਾਮਯਾਬ ਨਾ ਹੋਣ ਦਿੱਤੀ।

ਨੌਜਵਾਨ ਦੀ ਮੌਤ ਮਗਰੋਂ ਭੜਕੇ ਇਲਾਕਾ ਵਾਸੀਆਂ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕੀਤੀ। ਮਾਹੌਲ ਵਿਗੜਦਾ ਦੇਖ ਪੁਲਿਸ ਨੇ ਭੀੜ ‘ਤੇ ਹਲਕਾ ਬਲ ਪ੍ਰਯੋਗ ਕੀਤਾ ਤਾਂ ਬਦਲੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪਾਰਟੀ ਉਪਰ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਪੱਥਰਬਾਜ਼ੀ ‘ਚ ਥਾਣਾ ਮੁਖੀ ਵੀ ਪੱਥਰ ਲੱਗਣ ਨਾਲ ਫੱਟੜ ਹੋ ਗਈ। ਉਨ੍ਹਾਂ ਨੂੰ ਕਿਸ ਤਰ੍ਹਾਂ ਭੀੜ ਵਿੱਚੋਂ ਕੱਢ ਕੇ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ

ਜਾਣਕਾਰੀ ਮੁਤਾਬਿਕ ਮਾਂਗਟ ਰਹਿਣ ਵਾਲਾ ਨੌਜਵਾਨ ਕੀਮਤੀ ਲਾਲ ਗੁਰੂ ਵਿਹਾਰ ‘ਚ ਵਾਲ ਕੱਟਣ ਦਾ ਕੰਮ ਸਿਖ ਰਿਹਾ ਸੀ। ਸਵੇਰੇ ਕੰਮ ‘ਤੇ ਜਾਣ ਲਈ ਉਹ ਕਰੀਬ ਅੱਠ ਵਜੇ ਘਰੋਂ ਨਿਕਲਿਆ। ਜਦ ਗਹਿਲੇਵਾਲ ਕੱਟ ਕੋਲ ਪੁੱਜਾ ਤਾਂ ਰੇਤ ਨਾਲ ਭਰੇ ਇਕ ਤੇਜ਼ ਰਫਤਾਰ ਟਿੱਪਰ ਨੇ ਨੌਜਵਾਨ ਕੀਮਤੀ ਲਾਲ ਨੂੰ ਲਪੇਟ ਵਿੱਚ ਲੈ ਲਿਆ। ਇਸ ਦਰਦਨਾਕ ਹਾਦਸੇ ਵਿਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੁਰਘਟਨਾ ਤੋਂ ਬਾਅਦ ਟਿੱਪਰ ਚਾਲਕ ਆਪਣੇ ਵਾਹਨ ਮੌਕੇ ‘ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਪਿੰਡ ਵਾਲਿਆਂ ਨੂੰ ਮਿਲੀ ਤਾਂ ਉਨ੍ਹਾਂ ਮੌਕੇ ‘ਤੇ ਪੁੱਜ ਕੇ ਟਿੱਪਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤੇ ਮੇਨ ਰੋਡ ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਦਾ ਰੋਹ ਦੇਖਦਿਆਂ ਥਾਣਾ ਮਿਹਰਬਾਨ ਮੁਖੀ ਥਾਣੇਦਾਰ ਸਿਮਰਨਜੀਤ ਕੌਰ ਭਾਰੀ ਪੁਲਿਸ ਬਲ ਨਾਲ ਮੌਕੇ ‘ਤੇ ਪੁੱਜੇ ਤੇ ਟਿੱਪਰ ਨੂੰ ਅੱਗ ਤੋਂ ਬਚਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੰਗਵਾ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਪੁਲਿਸ ਮੁਲਜ਼ਮ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੇਕਾਬੂ ਭੀੜ ‘ਤੇ ਕਾਬੂ ਪਾਉਣ ਲਈ ਪੁਲਿਸ ਨੇ ਹਲਕਾ ਬਲ ਪ੍ਰਯੋਗ ਕੀਤਾ ਤਾਂ ਬਦਲੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਭਾਰੀ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਦੇ ਚੱਲਦਿਆਂ ਇਲਾਕੇ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।ਮਾਹੌਲ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਏਸੀਪੀ ਦਵਿੰਦਰ ਚੌਧਰੀ ਅਤੇ ਏਡੀਸੀਪੀ ਰੁਪਿੰਦਰ ਕੌਰ ਸਰਾਂ ਵੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤੱਕ ਹਾਲਾਤ ਤਣਾਅਪੂਰਨ ਬਣੇ ਹੋਏ ਹਨ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਬਿਜਲੀ ਸੰਕਟ ਟਲਿਆ, ਤਲਵੰਡੀ ਸਾਬੋ ਪਲਾਂਟ ਦਾ ਇਕ ਯੂਨਿਟ ਚੱਲਿਆ

Read Next

ਨਸ਼ੇ ‘ਚ ਧੁੱਤ ਕਾਂਗਰਸੀ ਕੌਂਸਲਰ ਵਲੋਂ ਕਾਰ ਦੀ ਮਾਰੀ ਟੱਕਰ ਨਾਲ ਲੜਕੇ ਦੀ ਮੌਤ,ਮਾਂ ਜ਼ਖਮੀ