Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਦਿੱਲੀ ਦੇ ਕਈ ਖੇਤਰਾਂ ‘ਚ ਬਾਰਿਸ਼, ਪੰਜਾਬ ਸਣੇ ਕਈ ਸੂਬਿਆਂ ‘ਚ ਮੌਨਸੂਨ ਮਿਹਰਬਾਨ; ਜਾਣੋ ਦੇਸ਼ਭਰ ਦਾ ਹਾਲ

ਨਵੀਂ ਦਿੱਲੀ, ਜੇਐਨਐਨ : ਦੇਸ਼ ਦੇ ਕਈ ਸੂਬਿਆਂ ਵਿਚ ਮੌਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਉੱਤਰ ਭਾਰਤ ਵਿਚ ਭਾਰੀ ਬਾਰਿਸ਼ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਹਿਮਾਚਲ ਵਿਚ ਬੱਦਲ ਫਟਣ ਦੀ ਖ਼ਬਰ ਸਾਹਮਣੇ ਆਈ ਉਥੇ ਹੀ ਉੱਤਰਾਖੰਡ ਵਿਚ ਲੈਂਡਸਲਾਈਡ ਹੋ ਰਹੀ ਹੈ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਮੌਨਸੂਨ ਦੀ ਉਡੀਕ ਕਰ ਰਹੇ ਦਿੱਲੀ ਵਾਸੀਆਂ ਨੇ ਅੱਜ ਠੰਡ ਮਹਿਸੂਸ ਕੀਤੀ। ਸਵੇਰ ਤੋਂ ਹੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਹੋਈ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਰਹੀ ਹੈ ਤੇ ਨਾਲ ਹੀ ਮੁੰਬਈ ਦੇ ਕਈ ਇਲਾਕਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਦੇਸ਼ ਦੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤੀ ਗਈ ਬਾਰਿਸ਼ ਦੀ ਚਿਤਾਵਨੀ 

ਮੌਸਮ ਵਿਭਾਗ ਨੇ ਗੋਆ, ਮੱਧ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਮੇਘਾਲਿਆ ਵਿਚ ਅੱਜ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਮਹਾਰਾਸ਼ਟਰ, ਸਮੇਤ ਵਿਦਰਭ, ਛੱਤੀਸਗੜ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਅਤੇ ਕਈ ਹੋਰ ਸੂਬਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਨਾਲ ਹੀ, ਭਾਰਤ ਮੌਸਮ ਵਿਗਿਆਨ ਵਿਭਾਗ ਨੇ ਰਾਜਸਥਾਨ, ਜੰਮੂ ਅਤੇ ਕਸ਼ਮੀਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਯੈਲੋ ਅਲਰਟ ਜਾਰੀ ਕਰਨ ਦੇ ਨਾਲ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਕੋਂਕਣ, ਗੋਆ ਅਤੇ ਮੱਧ ਪ੍ਰਦੇਸ਼ ਲਈ ਰੈੱਡ ਅਲਰਟ ਅਤੇ ਗੁਜਰਾਤ, ਕਰਨਾਟਕ ਦੇ ਕੁਝ ਹਿੱਸਿਆਂ ਲਈ, ਮਹਾਰਾਸ਼ਟਰ ਅਤੇ ਅਸਾਮ ਦੇ ਕੁਝ ਹਿੱਸਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ।

IMD ਦੇਸ਼ ਦੇ ਬਾਕੀ ਹਿੱਸਿਆਂ ਵਿਚ ਮੌਨਸੂਨ ਦੀ ਨਿਰੰਤਰ ਪ੍ਰਗਤੀ ਦੀ ਨਿਗਰਾਨੀ ਕਰ ਰਹੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਅਨੁਸਾਰ ਇਨ੍ਹਾਂ ਹਾਲਤਾਂ ਦੇ ਪ੍ਰਭਾਵ ਹੇਠ ਅਗਲੇ ਦੋ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਉਤਰਾਖੰਡ ਅਤੇ ਅਗਲੇ 4 ਦਿਨਾਂ ਦੌਰਾਨ ਰਾਜਸਥਾਨ ਵਿਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਅਤੇ ਰਾਜਸਥਾਨ ਵਿਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਵਿਚ 12 ਤਰੀਕ ਨੂੰ ਬਹੁਤ ਭਾਰੀ ਬਾਰਿਸ਼ ਹੋਣ ਦੀ ਉਮੀਦ ਸੀ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਅਨੁਸਾਰ, ਇਕ ਘੱਟ ਦਬਾਅ ਵਾਲਾ ਖੇਤਰ ਪੱਛਮੀ-ਮੱਧ ਅਤੇ ਉੱਤਰ-ਆਂਧਰਾ ਪ੍ਰਦੇਸ਼ ਦੇ ਦੱਖਣ-ਪੂਰਬੀ ਤੱਟ ਦੇ ਨਾਲ ਲੱਗਦੇ ਉੱਤਰ-ਪੱਛਮੀ ਖੇਤਰ ਵਿਚ ਸਥਿਤ ਹੈ। ਇਕ ਹੋਰ ਘੱਟ ਦਬਾਅ ਵਾਲਾ ਖੇਤਰ ਦੱਖਣੀ ਗੁਜਰਾਤ ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੂਰਬੀ ਅਰਬ ਸਾਗਰ ਵਿਚ ਬਣਿਆ ਹੈ, ਜਿਸ ਕਾਰਨ ਇਨ੍ਹਾਂ ਸੂਬਿਆਂ ਵਿਚ ਬਾਰਿਸ਼ ਸੰਭਵ ਹੋ ਰਹੀ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਮੁੜ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ , AC ਚਲਾਉਣ ਨੂੰ ਲੈ ਕੇ ਵੀ ਜਾਰੀ ਕੀਤੇ ਨਵੇਂ ਹੁਕਮ

Read Next

ਫ਼ੌਜ ‘ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 20 ਜੁਲਾਈ ਤਕ, ਹੁਣ ਤਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੇ ਕਰਵਾਈ ਆਨਲਾਈਨ ਰਜਿਸਟ੍ਰੇਸ਼ਨ