Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਦਸੂਹਾ ’ਚ ਦਰਦਨਾਕ ਹਾਦਸਾ, ਦੋ ਟਿੱਪਰਾਂ ਦੀ ਲਪੇਟ ’ਚ ਆਇਆ ਲੱਕਡ਼ੀ ਦਾ ਭਰਿਆ ਵਾਹਨ, 3 ਨੌਜਵਾਨਾਂ ਦੀ ਮੌਤ

ਦਸੂਹਾ : ਹੁਸ਼ਿਆਰਪੁਰ ਦੇ ਦਸੂਹਾ ਕਸਬੇ ’ਚ ਅੱਜ ਸਵੇਰੇ ਕਰੀਬ 3 ਵਜੇ ਹੋਏ ਸੜਕ ਹਾਦਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਹਾਜੀਪੁਰ ਚੌਕ ਕੋਲ ਹੋਇਆ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆਿ ਕ ਸਵੇਰੇ ਕਰੀਬ 3 ਵਜੇ ਹਾਜੀਪੁਰ ਚੌਕ ਵਿਚ ਤਿੰਨ ਵਾਹਨਾਂ ਦੀ ਟੱਕਰ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸਾਰੇ ਵਾਹਨ ਪਠਾਨਕੋਟ ਤੋਂ ਟਾਂਡਾ ਵੱਲ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਦੋ ਟਿੱਪਰਾਂ ਵਿਚਕਾਰ ਇਕ ਲੱਕੜੀ ਦਾ ਭਰਿਆ ਵਾਹਨ ਜਿਸ ਵਿਚ ਤਿੰਨ ਨੌਜਵਾਨ ਸਵਾਰ ਸਨ। ਇਸ ਦੌਰਾਨ ਸਭ ਤੋਂ ਅੱਗੇ ਚੱਲ ਰਹੇ ਟਿਪਰ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਅਤੇ ਇਸ ਦੌਰਾਨ ਲੱਕੜੀ ਨਾਲ ਭਰੇ ਵਾਹਨ ਨੇ ਵੀ ਬ੍ਰੇਕ ਲਗਾ ਦਿੱਤੀ ਤੇ ਪਿਛੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਇਸ ਵਾਹਨ ਨੂੰ ਟੱਕਰ ਮਾਰ ਦਿੱਤੀ। ਲੱਕੜਈ ਨਾਲ ਭਰਿਆ ਵਾਹਨ ਦੋਵੇਂ ਟਿੱਪਰਾਂ ਵਿਚ ਬੁਰੀ ਤਰ੍ਹਾਂ ਫਸ ਗਿਆ। ਜਿਸ ਕਾਰਨ ਇਸ ਵਾਹਨ ਵਿਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਜੇ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕੋੋਲੋਂ ਮਿਲੇ ਮੋਬਾਈਲ ਨਾਲ ਉਨ੍ਹਾਂ ਦੇ ਪਰਿਵਾਰ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਵਾਹਨ ਕਬਜ਼ੇ ਵਿਚ ਲੈ ਲਏ ਗਏ ਹਨ।

 

Vinkmag ad
Share Our Daily Posts

News Desk

Read Previous

ਫ਼ੌਜ ‘ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 20 ਜੁਲਾਈ ਤਕ, ਹੁਣ ਤਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੇ ਕਰਵਾਈ ਆਨਲਾਈਨ ਰਜਿਸਟ੍ਰੇਸ਼ਨ

Read Next

ਸਿੱਧੂ ਨੇ ਮੁੜ ਟਵੀਟ ਕਰ ਕੇ ਚੜ੍ਹਾਇਆ ਪੰਜਾਬ ਦਾ ਸਿਆਸੀ ਪਾਰਾ, ਭਗਵੰਤ ਮਾਨ ਦੇ ਇਸ ਸਵਾਲ ਦਾ ਦਿੱਤਾ ਜਵਾਬ