Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕਾਂਗਰਸ ਦਾ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ

ਚੰਡੀਗੜ੍ਹ/ਲੁਧਿਆਣਾ : ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ (Daljit Singh Grewal Bhola) ਮੰਗਲਵਾਰ ਨੂੰ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਲਜੀਤ ਸਿੰਘ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann), ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ (Prof. Baljinder Kaur) ਨੇ ਚੰਡੀਗੜ੍ਹ ਵਿਖੇ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ।
ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਲੁਧਿਆਣਾ ਜ਼ਿਲੇ ਦੀ ਜਾਣੀ ਪਹਿਚਾਣੀ ਸਖ਼ਸ਼ੀਅਤ ਹਨ। ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਸਲਰ ਰਹੇ ਹਨ ਅਤੇ ਉਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਮਾਨ ਨੇ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਨੂੰ ਮਿਲੀ ਵੱਡੀ ਤਾਕਤ ਮਿਲੀ ਹੈ।
ਇਸ ਸਮੇਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬਾ ਵਿੱਚ ਸੱਤਾ ਪਰਿਵਰਤਨ ਕਰਨ ਦਾ ਮਨ ਬਣਾ ਲਿਆ ਹੈ ਅਤੇ ਲੋਕਾਂ ਦੇ ਫ਼ੈਸਲੇ ਅੱਗੇ ਕਾਂਗਰਸ ਪਾਰਟੀ, ਅਕਾਲੀ ਦਲ ਬਾਦਲ, ਭਾਜਪਾ ਅਤੇ ਬਸਪਾ ਦਾ ਗਠਜੋੜ ਵੀ ਨਹੀਂ ਟਿਕ ਸਕੇਗਾ। ਉਨਾਂ ਕਿਹਾ ਦਲਜੀਤ ਸਿੰਘ ਗਰੇਵਾਲ ਨੂੰ ਲੁਧਿਆਣਾ ਦੇ ਲੋਕ ਪਿਆਰ ਕਰਦੇ ਹਨ ਅਤੇ ਉਨਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਇਸ ਵਾਰ ਆਮ ਲੋਕਾਂ ਦੀ ਸਰਕਾਰ ਜ਼ਰੂਰ ਬਣੇਗੀ।
ਇਸ ਸਮੇਂ ਦਲਜੀਤ ਸਿੰਘ (ਭੋਲਾ) ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੰਜਾਬ ਅਤੇ ਲੋਕ ਮਾਰੂ ਨੀਤੀਆਂ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਦੇ ਆਮ ਆਦਮੀ ਪਾਰਟੀ ਵਿੱਚ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਲਾਭ ਮਿਲੇਗਾ
Vinkmag ad
Share Our Daily Posts

News Desk

Read Previous

19 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਮਾਪਿਆਂ ਦੀ ਪਰਮਿਸ਼ਨ ਨਾਲ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਆ ਸਕਣਗੇ ਸਕੂਲ

Read Next

ਬੇਅਦਬੀ ਕਰਨ ਵਾਲੀ ਔਰਤ ਨੂੰ ਕਤਲ ਕਰਨ ਦੇ ਮਾਮਲੇ ਵਿਚ ਦੋ ਨੂੰ ਕੈਦ