ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਅੰਮ੍ਰਿਤਸਰ, 14 ਜੁਲਾਈ – ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਿਲ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਂਅ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਸਿੱਟ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ ‘ਤੇ ਸ਼ੱਕ ਪੈਦਾ ਕਰਦੀ ਹੈ ।
ਖ਼ਬਰ ਸ਼ੇਅਰ ਕਰੋ
