Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪਿੰਡ ਬਾਦਲ ‘ਚ ਮਨਪ੍ਰੀਤ ਦੀ ਰਿਹਾਇਸ਼ ਘੇਰ ਕੇ ਭੁੱਖ ਹੜਤਾਲ ‘ਤੇ ਬੈਠੇ ਆਂਗਨਵਾੜੀ ਮੁਲਾਜ਼ਮ

ਲੰਬੀ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਸੰਗਤ ਦੀ ਪ੍ਰਧਾਨ ਲਾਭ ਕੌਰ ਦੀ ਅਗਵਾਈ ਹੇਠ ਮੰਗਲਵਾਰ ਸਵੇਰੇ 5 ਵਜੇ ਪਿੰਡ ਬਾਦਲ ਵਿਚ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰ ਕੇ ਭੁੱਖ ਹੜਤਾਲ ਅਰੰਭ ਕਰ ਦਿੱਤੀ ਗਈ ਹੈ। ਜਦੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਨਾਅਰੇ ਗੂੰਜਣ ਲੱਗੇ ਤਾਂ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਬਾਅਦ ਵਿਚ ਪੁਲਿਸ ਨੇ ਬਾਦਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਤੇ ਸੜਕਾਂ ‘ਤੇ ਰੋਕਾਂ ਲਾ ਦਿੱਤੀਆਂ। ਇਸੇ ਦੌਰਾਨ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਵੱਡੀ ਗਿਣਤੀ ਵਿਚ ਵਰਕਰਾਂ ਤੇ ਹੈਲਪਰਾਂ ਨੂੰ ਨਾਲ ਲੈ ਕੇ ਉਥੇ ਪੁੱਜੀਆਂ ਵਰਕਰਾਂ ਤੇ ਹੈਲਪਰਾਂ ਨੇ ਪੁਲਿਸ ਦੇ ਨਾਕਿਆਂ ਦੀ ਪਰਵਾਹ ਨਹੀਂ ਕੀਤੀ ਤੇ ਝੋਨੇ ਵਾਲੇ ਖੇਤਾਂ ਵਿੱਚੋਂ ਲੰਘ ਕੇ ਮਨਪ੍ਰਰੀਤ ਦੇ ਘਰ ਦੇ ਬੂਹੇ ਅੱਗੇ ਪੁੱਜ ਗਈਆਂ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ, ”ਕਾਹਦਾ ਲੋਕ ਰਾਜ ਹੈ, ਜਦੋਂ ਅਸੀਂ ਆਪਣੇ ਚੁਣੇ ਹੋਏ ਨੁਮਾਇੰਦਿਆਂ ਨੂੰ ਮੰਗ ਪੱਤਰ ਦੇਣ ਨਹੀਂ ਆ ਸਕਦੇ”। ਇਸੇ ਮੌਕੇ ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ ਪੁੱਜੇ ਤੇ ਉਨ੍ਹਾਂ ਨੇ ਖ਼ੂਨ ਨਾਲ ਲਿਖਿਆ ਮੰਗ-ਪੱਤਰ ਜਥੇਬੰਦੀ ਦੀਆਂ ਕਾਰਕੁਨਾਂ ਤੋਂ ਹਾਸਲ ਕੀਤਾ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਨਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤਕ ਦੇ ਬੱਚੇ ਜੋ ਸਰਕਾਰ ਨੇ 2017 ਵਿਚ ਖੋਹ ਕੇ ਸਰਕਾਰੀ ਪ੍ਰਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਤਹਿਤ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ। ਆਂਗਨਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ‘ਤੇ ਮਾਣ ਭੱਤਾ ਦਿੱਤਾ ਜਾਵੇ। ਐੱਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ, ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਉਤਸ਼ਾਹ ਵਧਾਊ ਰਾਸ਼ੀ ਤਹਿਤ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ। ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਸਖ਼ਤ ਵੰਗਾਰ ਦਿੱਤੀ ਹੈ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰਨਾਂ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਿਘਰਾਓ ਕਰ ਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਖ਼ੂਨ ਨਾਲ ਲਿਖ ਕੇ ਮੰਗ-ਪੱਤਰ ਦਿੱਤੇ ਜਾਣਗੇ। ਵਰਨਣਯੋਗ ਹੈ ਕਿ ਵਰਕਰਾਂ ਤੇ ਹੈਲਪਰਾਂ ਪਿੱਟ ਸਿਆਪਾ ਕਰਦੀਆਂ ਰਹੀਆਂ ਪਰ ਖਜ਼ਾਨਾ ਮੰਤਰੀ ਦੇ ਘਰ ਦੇ ਬੂਹੇ ਬੰਦ ਰਹੇ। ਇਸ ਮੌਕੇ ਿਛੰਦਰਪਾਲ ਕੌਰ ਥਾਂਦੇਵਾਲਾ, ਕੁਲਦੀਪ ਕੌਰ ਪੰਜਾਵਾ, ਕੰਵਲਜੀਤ ਕੌਰ ਸ਼ੇਰਾਂ ਵਾਲੀ, ਕਿਰਨਜੀਤ ਕੌਰ ਭੰਗਚੜੀ, ਪਰਮਜੀਤ ਕੌਰ ਰੁਲਦੂਵਾਲਾ, ਪ੍ਰਵੀਨ ਬਾਲਾ ਰਾਣੀ ਤੇ ਸਿਮਰਜੀਤ ਕੌਰ ਘੁੱਦਾ ਆਗੂ ਮੌਜੂਦ ਸਨ।

 

Vinkmag ad
Share Our Daily Posts

News Desk

Read Previous

ਹਵਾਲਾਤੀਆਂ ‘ਤੇ ਹੋਇਆ ਹਮਲਾ, ਜੇਲ੍ਹ ਪ੍ਰਸ਼ਾਸ਼ਨ ਸਵਾਲਾਂ ਦੇ ਘੇਰੇ ਵਿਚ

Read Next

ਖੇਤੀ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਵੱਲੋਂ 590 ਕਰੋੜ ਰੁਪਏ ਦੇ ਕਰਜ਼ ਮਾਫ਼ ਕਰਨ ਦਾ ਐਲਾਨ