Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਖੇਤੀ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਵੱਲੋਂ 590 ਕਰੋੜ ਰੁਪਏ ਦੇ ਕਰਜ਼ ਮਾਫ਼ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਖੇਤ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ ਮਾਫ਼ ਕਰਨ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ
ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮਾਫ਼ੀ ਦਿੱਤੀ ਗਈ।
ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ।
Vinkmag ad
Share Our Daily Posts

News Desk

Read Previous

ਪਿੰਡ ਬਾਦਲ ‘ਚ ਮਨਪ੍ਰੀਤ ਦੀ ਰਿਹਾਇਸ਼ ਘੇਰ ਕੇ ਭੁੱਖ ਹੜਤਾਲ ‘ਤੇ ਬੈਠੇ ਆਂਗਨਵਾੜੀ ਮੁਲਾਜ਼ਮ

Read Next

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀ ਟੀਮ ਨੇ 39 ਪਿਸਟਲਾਂ 2 ਨੂੰ ਕੀਤਾ ਗ੍ਰਿਫ਼ਤਾਰ