Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਕਾਂਗਰਸ ਦਾ ਮੁੱਕਿਆ ਕਲੇਸ਼, ਨਵਜੋਤ ਸਿੱਧੂ ਜਲਦ ਸੰਭਾਲਣਗੇ ਪੰਜਾਬ ਕਾਂਗਰਸ ਦੀ ਕਮਾਨ, ਹਾਈ ਕਮਾਨ ਵੱਲੋਂ ਐਲਾਨ ਕਿਸੇ ਵੀ ਪਲ਼ ਸੰਭਵ

ਚੰਡੀਗਡ਼੍ਹ : ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਵਾਗਡੋਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹੱਥਾਂ ਵਿਚ ਦੇਣ ਦਾ ਫ਼ੈਸਲਾ ਲੈ ਲਿਆ ਹੈ। ਕਿਸੇ ਵੀ ਪਲ ਪਾਰਟੀ ਹਾਈਕਮਾਨ ਇਸ ਬਾਰੇ ਐਲਾਨ ਕਰ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵੇਂ ਪ੍ਰਧਾਨ ਬਣਾਏ ਜਾ ਰਹੇ ਹਨ। ਇਸ ਦੇ ਅਧਿਕਾਰਤ ਐਲਾਨ ਜਲਦ ਹੀ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਕਾਂਗਰਸ ਦੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਸਿੱਧੂ ਦੇ ਨਾਂ ’ਤੇ ਮੋਹਰ ਲਾਉਣ ਅਤੇ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਸਬੰਧੀ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਬੁੱਧਵਾਰ ਨੂੰ ਮੁੜ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੀਟਿੰਗ ਕੀਤੀ ਹੈ।

ਸੂਤਰ ਦੱਸਦੇ ਹਨ ਕਿ ਪਾਰਟੀ ਹਾਈ ਕਮਾਨ ਨੇ ਨਵਜੋਤ ਸਿੱਧੂ ਨੂੰ ਇਸ ਸਬੰਧੀ ਇਸ਼ਾਰਾ ਕਰ ਦਿੱਤਾ ਹੈ ਤੇ ਸਿੱਧੂ ਨੇ ਆਪਣੇ ਕਰੀਬੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦਾ ਇਸ਼ਾਰਾ ਕਰ ਦਿੱਤਾ ਹੈ। ਭਾਵੇਂ ਕਿ ਪਾਰਟੀ ਹਾਈ ਕਮਾਨ ਨੇ ਮੰਗਲਵਾਰ ਨੂੰ ਹੀ ਸਿੱਧੂ ਦੇ ਨਾਂ ’ਤੇ ਮੋਹਰ ਲਾ ਦਿੱਤੀ ਸੀ, ਪਰ ਇਸ ਤੋਂ ਬਾਅਦ ਪਾਰਟੀ ਵਿਚ ਹੋਣ ਵਾਲੀ ਉਥਲ-ਪੁਥਲ ਨੂੰ ਧਿਆਨ ਵਿਚ ਰੱਖਦੇ ਹੋਏ ਬੁੱਧਵਾਰ ਨੂੰ ਮੁੜ ਮੀਟਿੰਗ ਕੀਤੀ ਗਈ ਹੈ।

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਸਿੱਧੂ ਦੀ ਜ਼ੋਰਦਾਰ ਵਕਾਲਤ ਕੀਤੀ ਜਾ ਰਹੀ ਹੈ। ਭਾਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਸਬੰਧੀ ਮੁਖ਼ਾਲਫ਼ਤ ਕਰਦੇ ਰਹੇ ਹਨ ਪਰ ਪਿਛਲੇ ਦਿਨਾਂ ਦੌਰਾਨ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਪਾਰਟੀ ਦਾ ਫ਼ੈਸਲਾ ਮੰਨਣ ਦੀ ਸਹਿਮਤੀ ਦੇ ਦਿੱਤੀ ਹੈ। ਪਾਰਟੀ ਨੇ ਸਰਕਾਰ ਦੇ ਮਾਮਲਿਆਂ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਸਾਰੇ ਫ਼ੈਸਲੇ ਲੈਣ ਦੇ ਅਧਿਕਾਰ ਦੇ ਦਿੱਤੇ ਹਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਦਖ਼ਲ ਨਾ ਦੇਣ ਲਈ ਮਨਾ ਲਿਆ। ਦੱਸਿਆ ਜਾਂਦਾ ਹੈ ਕਿ ਕੈਪਟਨ ਨੇ ਹਾਈ ਕਮਾਨ ਨੂੰ ਦਲਿਤ ਤੇ ਹਿੰਦੂ ਪੱਤਾ ਖੇਡਦੇ ਹੋਏ ਕਾਰਜਕਾਰੀ ਪ੍ਰਧਾਨ ਬਣਾਉਣ ਦੀ ਰਾਇ ਦਿੱਤੀ ਸੀ। ਹੁਣ ਪਤਾ ਲੱਗਾ ਹੈ ਕਿ ਸਿੱਧੂ ਦੇ ਨਾਲ-ਨਾਲ ਕਾਰਜਕਾਰੀ ਪ੍ਰਧਾਨ ਵੀ ਬਣਾਇਆ ਜਾਵੇਗਾ।

ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਪਹਿਲਾਂ ਹੀ ਕਈ ਵਾਰ ਨਵਜੋਤ ਸਿੱਧੂ ਦੀ ਲੋਕਪ੍ਰਿਯਤਾ ਦਾ ਫ਼ਾਇਦਾ ਉਠਾਉਣ ਦੀ ਗੱਲ ਕਹਿ ਚੁੱਕੇ ਹਨ। ਕੈਪਟਨ ਤੇ ਸਿੱਧੂ ਵਿਚਕਾਰ ਪਈਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਹਰੀਸ਼ ਰਾਵਤ ਨੇ ਦੋਵਾਂ ਆਗੂਆਂ ਵਿਚਕਾਰ ਕਈ ਮੀਟਿੰਗਾਂ ਵੀ ਕਰਵਾਈਆਂ ਪਰ ਦੋਵਾਂ ਆਗੂਆਂ ਦੇ ਮਨਾਂ ਵਿਚ ਪਈਆਂ ਦੂਰੀਆਂ ਖ਼ਤਮ ਨਾ ਹੋ ਸਕੀਆਂ। ਕੋਟਕਪੂਰਾ ਗੋਲ਼ੀ ਕਾਂਡ ਬਾਰੇ ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਇਕੱਲੇ ਨਵਜੋਤ ਸਿੱਧੂ ਹੀ ਨਹੀਂ ਬਲਕਿ ਕਈ ਮੰਤਰੀ ਤੇ ਵਿਧਾਇਕ ਵੀ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਖੁੱਲ੍ਹ ਕੇ ਬੋਲਣ ਲੱਗ ਪਏ। ਆਗੂਆਂ ਵਿਚਕਾਰ ਵੱਧ ਰਹੇ ਰੋਹ ਨੂੰ ਦੇਖਦਿਆਂ ਹਾਈ ਕਮਾਨ ਨੇ ਮਲਿੱਕਾਰੁਜਨ ਖਡ਼ਗੇ ਦੀ ਅਗਵਾਈ ਹੇਠ ਕਮੇਟੀ ਗਠਿਤ ਕੀਤੀ ਅਤੇ ਕਮੇਟੀ ਮੈਂਬਰਾਂ ਨੇ ਇਕੱਲੇ ਇਕੱਲੇ ਵਿਧਾਇਕਾਂ, ਮੰਤਰੀਆਂ, ਆਗੂਆਂ ਦੇ ਦਿਲ ਦੀ ਗੱਲ ਸੁਣੀ। ਇਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਵੀ ਰੁੱਸਿਆਂ ਨੂੰ ਮਨਾਉਣ ਦੇ ਯਤਨ ਵਜੋਂ ਕਾਂਗਰਸੀ ਆਗੂਆਂ ਦੀ ਨਬਜ਼ ਟੋਹਣ ਦਾ ਯਤਨ ਕੀਤਾ ਸੀ।

Vinkmag ad
Share Our Daily Posts

News Desk

Read Previous

ਡੇਰਾ ਬਾਬਾ ਨਾਨਕ ‘ਚ ਅਣਪਛਾਤੇ ਮੋਟਰਸਾਈਕਲ ਚਾਲਕਾਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Next

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ’, ‘ਆਪ’ ਬੜਬੋਲੀ ਆਗੂ ਅਨਮੋਲ ਗਗਨ ਮਾਨ ਨੂੰ ਬਰਖ਼ਾਸਤ ਕਰੇ : ਜਸਵੀਰ ਸਿੰਘ ਗੜ੍ਹੀ