Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ’, ‘ਆਪ’ ਬੜਬੋਲੀ ਆਗੂ ਅਨਮੋਲ ਗਗਨ ਮਾਨ ਨੂੰ ਬਰਖ਼ਾਸਤ ਕਰੇ : ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ/ਜਲੰਧਰ : ਕਾਂਗਰਸ, ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਦਲਿਤ ਪੱਛੜਾ ਵਿਰੋਧੀ ਲਹਿਰ ਦੇ ਹਮਾਮ ਵਿੱਚ ਬੇਨਕਾਬ ਹੋ ਚੁੱਕੀ ਹੈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ ਹੈ ਜਿਸ ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਸਮੁਚੀ ਆਪ ਪਾਰਟੀ ਵੀ ਪੰਜਾਬੀਆਂ ਨੂੰ ਨਸ਼ੇੜੀ/ਉਡਦਾ ਪੰਜਾਬ/ਚਿੱਟੇ ਦੇ ਵਾਪਰੀ ਦੱਸਣ ਦੇ ਮੁੱਦੇ ‘ਤੇ ਮੁਆਫ਼ੀ ਮੰਗ ਚੁੱਕਾ ਹੈ। ਅੱਜ ਬਹਾਦਰ ਪੰਜਾਬੀਆਂ ਨੇ ਕਿਸਾਨ ਅੰਦੋਲਨ ਦੇ ਨਾਂ ‘ਤੇ ਦਿੱਲੀ ਤੇ ਕੇਂਦਰ ਸਰਕਾਰ ਨੂੰ ਵਖਤ ਪਾ ਰੱਖਿਆ ਹੈ। ਹੁਣ ਆਪ ਪਾਰਟੀ ਦੀ ਬੜਬੋਲੀ ਨੇਤਾ ਨੇ ਭਾਰਤ ਦੇ ਸੰਵਿਧਾਨ ਬਾਰੇ ਗ਼ਲਤ ਸ਼ਬਦਵਾਲੀ ਦੀ ਵਰਤੋਂ ਕਰਕੇ ਸੰਵਿਧਾਨ ਵਿਚ ਆਰਟੀਕਲ 51A ਵਿੱਚ ਦਰਜ ਦੇਸ਼ ਦੇ ਨਾਗਰਿਕਾਂ ਦੇ ਮੁੱਢਲੇ ਫਰਜ਼ਾਂ ਦੀ ਉਲੰਘਣਾ ਕੀਤੀ ਹੈ। ਦੇਸ਼ ਦੇ ਸੰਵਿਧਾਨ ਖ਼ਿਲਾਫ਼ ਬੋਲਣ ਲਈ ਆਪ ਪਾਰਟੀ ਦੀ ਬੜਬੋਲੀ ਆਗੂ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ।

ਗੜ੍ਹੀ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਰਾਖਿਆਂ ਦੀ ਮੰਗ ਹੈ ਕਿ ਜੇਕਰ ਆਪ ਪਾਰਟੀ ਭਾਰਤ ਦੇ ਸੰਵਿਧਾਨ, ਬਾਬਾ ਸਾਹਿਬ ਅੰਬੇਡਕਰ ਤੇ ਦਲਿਤ ਪੱਛੜੇ ਵਰਗਾਂ ਦਾ ਸਨਮਾਨ ਕਰਦੀ ਹੈ ਤਾਂ ਤੁਰੰਤ ਬੜਬੋਲੀ ਨੇਤਾ ਅਨਮੋਲ ਗਗਨ ਮਾਨ ਨੂੰ ਆਪ ਪਾਰਟੀ ਤੋਂ ਬਰਖ਼ਾਸਤ ਕੀਤਾ ਜਾਵੇ। ਜੇਕਰ ਆਪ ਪਾਰਟੀ ਨੇ ਦਲਿਤਾਂ ਪੱਛੜੇ ਵਰਗਾਂ ਦੀਆਂ ਭਾਵਨਾਵਾਂ ਦਾ ਸਨਮਾਨ ਨਹੀਂ ਕੀਤਾ ਤਾਂ ਬਸਪਾ ਦਲਿਤ ਪੱਛੜੇ ਵਰਗਾਂ ਤੇ ਭਾਰਤ ਦੇ ਸੰਵਿਧਾਨ ਦੇ ਸਨਮਾਨ ਵਿੱਚ 20 ਜੁਲਾਈ ਨੂੰ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਕੋਠੀ ਘੇਰੇਗੀ।

ਬਸਪਾ ਪੰਜਾਬ ਆਪ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਤੋਂ ਜਵਾਬ ਮੰਗੇਗੀ ਕਿ ਪੰਜਾਬ ‘ਚ ਬਿਜਲੀ ਸੰਕਟ ਵਧਾਉਣ ਲਈ ਦਿੱਲੀ ਆਪ ਸਰਕਾਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਚਾਰ ਥਰਮਲ ਪਲਾਂਟਾਂ ਨੂੰ ਬੰਦ ਕਰਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਕਿਉਂ ਪਾਈ? ਗੜ੍ਹੀ ਨੇ ਕਿਹਾ ਕਿ ਬਸਪਾ ਪੰਜਾਬ, ਪੰਜਾਬੀਅਤ, ਸੰਵਿਧਾਨ, ਦਲਿਤ ਪੱਛੜਾ ਵਿਰੋਧੀ ਆਪ ਪਾਰਟੀ ਦਾ ਮੁਕਾਬਲਾ ਕਾਂਗਰਸ ਭਾਜਪਾ ਦੇ ਨਾਲ ਨਾਲ ਕਰੇਗੀ, ਅਤੇ ਆਪ ਪਾਰਟੀ ਦੇ ਝੂਠ ਨੂੰ ਪੰਜਾਬ ਵਿੱਚ ਬੇਨਕਾਬ ਕਰੇਗੀ।

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ਦਾ ਮੁੱਕਿਆ ਕਲੇਸ਼, ਨਵਜੋਤ ਸਿੱਧੂ ਜਲਦ ਸੰਭਾਲਣਗੇ ਪੰਜਾਬ ਕਾਂਗਰਸ ਦੀ ਕਮਾਨ, ਹਾਈ ਕਮਾਨ ਵੱਲੋਂ ਐਲਾਨ ਕਿਸੇ ਵੀ ਪਲ਼ ਸੰਭਵ

Read Next

ਪੰਜਾਬ ਸੀਐੱਮ ਰਿਹਾਇਸ਼ ਘੇਰਣ ਜਾ ਰਹੇ ਭਾਜਪਾ ਐੱਸਸੀ ਮੋਰਚਾ ਵਰਕਰਾਂ ਨੂੰ ਪੁਲਿਸ ਨੇ ਰੋਕਿਆ, ਵਾਟਰ ਕੈਨਨ ਨਾਲ ਖਦੇੜਿਆ