Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਸ਼ੇ ਦਾ ਘੋਲ ਪਿਲਾ ਕੇ ਅੰਮ੍ਰਿਤਧਾਰੀ ਦੇ ਦਾਹੜੀ ਤੇ ਕੇਸ ਕਤਲ, 4 ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ : ਅਮਿ੍ਤਧਾਰੀ ਵਿਅਕਤੀ ਨੂੰ ਜ਼ਬਰਦਸਤੀ ਨਸ਼ੇ ਦਾ ਘੋਲ ਪਿਲਾ ਕੇ ਦਾਹੜੀ ਤੇ ਕੇਸ ਕਤਲ ਕਰਨ ਦੇ ਮਾਮਲੇ ‘ਚ ਪੁਲਿਸ ਥਾਣਾ ਧਾਰੀਵਾਲ ਨੇ 4 ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੀੜਤ ਵਿਅਕਤੀ ਨੇ ਪੁਲਿਸ ਨੂੰ ਦਿੱਤੇ ਬਿਆਨ ਰਾਹੀਂ ਦਸਿਆਂ ਕਿ ਉਸ ਨੇ ਕਰੀਬ 20 ਸਾਲ ਤੋਂ ਅੰਮਿ੍ਤ ਛੱਕਿਆ ਹੋਇਆ ਹੈ। ਬੀਤੇ ਦਿਨ ਉਹ ਆਪਣੇ ਮੋਟਰਸਾਈਕਲ ‘ਤੇ ਧਾਰੀਵਾਲ ਤੋਂ ਵਾਪਸ ਜਾ ਰਿਹਾ ਸੀ। ਕਰੀਬ 7 ਵਜੇ ਜਦੋਂ ਉਹ ਡੱਡਵਾ ਰੋਡ ਬੱਲ ਬੇਕਰੀ ਦੀ ਦੁਕਾਨ ਨੇੜੇ ਪੁੱਜਾ ਤਾਂ ਇਕ ਵਿਅਕਤੀ ਜਿਸ ਨੇ ਆਪਣਾ ਮੂੰਹ ਪਰਨੇ ਨਾਲ ਲਪੇਟਿਆ ਸੀ, ਨੇ ਉਸ ਨੂੰ ਇਸ਼ਾਰਾ ਕਰ ਕੇ ਰੋਕਿਆਂ ਤੇ ਅੱਗੇ ਜਾਣ ਲਈ ਮੋਟਰਸਾਈਕਲ ‘ਤੇ ਸਵਾਰ ਹੋ ਗਿਆ। ਥੋੜ੍ਹਾ ਅੱਗੇ ਜਾ ਕੇ ਛੁਰਾ ਨੁਮਾ ਹਥਿਆਰ ਕੱਢ ਕੇ ਉਸ ਦੀ ਵੱਖੀ ‘ਤੇ ਰੱਖ ਦਿੱਤਾ ਤੇ ਕਿਹਾ ਕਿ ਪਿੰਡ ਛੋਟੇਪੁਰ ਛੱਡ ਕੇ ਆ, ਪਿੰਡ ਛੋਟੇਪੁਰ ਪੁੱਜਣ ਤੇ ਉਸ ਨੂੰ ਹੋਰ ਅੱਗੇ ਚੱਲਣ ਲਈ ਕਿਹਾ। ਜਦੋਂ ਉਹ ਪਿੰਡ ਭਿਖਾਰੀਵਾਲ ਰੋਡ ‘ਤੇ ਪੁੱਜੇ ਤਾਂ ਮੋਟਰਸਾਈਕਲ ਰੋਕਣ ਲਈ ਕਿਹਾ ਜਿੱਥੇ ਤਿੰਨ ਹੋਰ ਵਿਅਕਤੀ ਮੌਕਾ ‘ਤੇ ਆ ਗਏ। ਉਨ੍ਹਾਂ ਨੇ ਉਸ ਨੂੰ ਫੜ ਕੇ ਜ਼ਬਰਦਸਤੀ ਨਸ਼ੇ ਵਾਲਾ ਘੋਲ ਪਿਲਾ ਦਿੱਤਾ ਤੇ ਦੂਜੇ ਵਿਅਕਤੀਆਂ ਨੇ ਕੈਂਚੀ ਦੇ ਨਾਲ ਉਸ ਦੀ ਦਾੜ੍ਹੀ ਤੇ ਸਿਰ ਦੇ ਵਾਲ ਕੱਟ ਦਿੱਤੇ। ਵਿਰੋਧ ਕਰਨ ‘ਤੇ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ।

ਏਐੱਸਆਈ ਰਜਿੰਦਰ ਕੁਮਾਰ ਨੇ ਦਸਿਆਂ ਕਿ ਪੀੜਤ ਵਿਅਕਤੀ ਵੱਲੋਂ ਦਿੱਤੇ ਬਿਆਨ ‘ਤੇ ਪੁਲਿਸ ਵੱਲੋਂ 4 ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

22 ਲੱਖ ਦੀ ਭਾਰਤੀ ਕਰੰਸੀ ,ਡੇਢ ਕਿੱਲੋ ਹੈਰੋਇਨ, ਤਿੰਨ ਪਿਸਟਲ, ਇਕ ਦੋਨਾਲੀ ਸਮੇਤ ਅੱਠ ਗ੍ਰਿਫ਼ਤਾਰ

Read Next

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਣਦੀ ਪਾਰਕਿੰਗ ਨੂੰ ਲੱਗੀਆਂ ਬ੍ਰੇਕਾਂ, SDM ਨੇ ਰੁਕਵਾਇਆ ਕੰਮ, ਪੜ੍ਹੋ ਪੂਰਾ ਮਾਮਲਾ