Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪੰਜਾਬ ‘ਚ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਸੋਨੀਆ ਗਾਂਧੀ ਨੇ ਸਿੱਧੂ ਵਿਚਕਾਰ ਮੁਲਾਕਾਤ ਖਤਮ, ਅੱਜ ਹੋ ਸਕਦੈ ਵੱਡਾ ਫੈਸਲਾ

ਚੰਡੀਗਡ਼੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨੇ ਜਾਣ ਤੋਂ ਪਹਿਲਾਂ ਪਾਰਟੀ ਵਿਚ ਹਾਈ ਵੋਲਟੇਜ ਡਰਾਮਾ ਚੱਲ ਰਿਹਾ ਹੈ ਅਤੇ ਇਹ ਕੱਲ੍ਹ ਤੋਂ ਜਾਰੀ ਹੈ। ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਮੁਕਾਉਣ ਲਈ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਅੱਜ ਦਿੱਲੀ 10 ਜਨਪਥ ਵਿਚ ਸੱਦਿਆ ਸੀ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ

10 ਜਨਪਥ ’ਤੇ ਸੋਨੀਆ ਗਾਂਧੀ ਨਾਲ ਲਗਪਗ ਇਕ ਘੰਟੇ ਦੀ ਮੀਟਿੰਗ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲਾਂ ਬਾਹਰ ਨਿਕਲੇ। ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ। ਇਸ ਦੌਰਾਨ ਹੀ ਜਦੋਂ ਰਾਵਤ ਬਾਹਰ ਨਿਕਲੇ ਤਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਰਫ਼ ਏਨਾ ਹੀ ਕਿਹਾ ਕਿ ਮੈਂ ਆਪਣੀ ਰਿਪੋਰਟ ਪਾਰਟੀ ਹਾਈਕਮਾਨ ਨੂੰ ਸੌਂਪ ਦਿੱਤੀ ਹੈ। ਜਲਦ ਹੀ ਫੈਸਲਾ ਸਾਹਮਣੇ ਆ ਜਾਵੇਗਾ। ਇਸ ਤੋਂ ਜ਼ਿਆਦਾ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ ਡੀ ਹਰਿੰਦਰ ਸਿੰਘ ਭਾਂਬਰੀ ਵਲੋਂ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ਨੇ ਕਾਂਗਰਸ ਅੰਦਰ ਚੱਲ ਰਹੀ ਗੁਟਬਾਜ਼ੀ ਦੀ ਹਵਾ ਨੂੰ ਬਲ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਭਾਂਬਰੀ ਮੁੱਖ ਮੰਤਰੀ ਦਾ ਸੁਨੇਹਾ ਲੈ ਕੇ ਦਿੱਲੀ ਗਏ ਸਨ ਤੇ ਉਹ ਇਕ ਲਿਫਾਫਾ (ਪੱਤਰ ) ਸੋਨੀਆ ਗਾਂਧੀ ਨੂੰ ਫੜਾ ਕੇ ਆਏ ਹਨ। ਯਾਦ ਰਹੇ ਕਿ ਬੀਤੇ ਕੱਲ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀਆਂ ਚਰਚਾਵਾਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਦੀ ਚਰਚਾ ਨੇ ਜ਼ੋਰ ਫੜਿਆ ਸੀ। ਹਾਲਾਂਕਿ ਕੁਝ ਦੇਰ ਬਾਅਦ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠਕਰਾਲ ਨੇ ਮੁੱਖ ਮੰਤਰੀ ਵੱਲੋਂ ਅਸਤੀਫਾ ਦੇਣ ਦੀਆਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਸੀ । ਪਰ ਅੱਜ ਮੁੱਖ ਮੰਤਰੀ ਦੇ ਓਐਸਡੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਨੇ ਕਈ ਅਟਕਲਾਂ ਨੂੰ ਜਨਮ ਦੇ ਦਿੱਤਾ ਹੈ । ਇਸ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਵੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ ਨਵਜੋਤ ਸਿੱਧੂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ

ਦੱਸ ਦੇਈਏ ਕਿ ਨਵਜੋਤ ਸਿੱਧੂ ਅੱਜ ਦਿੱਲੀ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਗਏ। ਕਾਂਗਰਸ ਦੇ ਮੁੱਖ ਸਕੱਤਰ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਉਨ੍ਹਾਂ ਨਾਲ ਮੌਜੂਦ ਰਹੇ। ਸਮਝਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿਚ ਕੱਲ੍ਹ ਤੋਂ ਜਾਰੀ ਘਟਨਾਕ੍ਰਮ ਦੇ ਮੱਦੇਨਜ਼ਰ ਸੋਨੀਆ ਗਾਂਧੀ ਨੇ ਸਿੱਧੂ ਨੂੰ ਸੱਦਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿਚ ਕੱਲ੍ਹ ਸ਼ਾਮ ਤੋਂ ਜਾਰੀ ਘਟਨਾਕ੍ਰਮ ਅਤੇ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਖੇਮਿਆਂ ਦੀ ਮੀਟਿੰਗਾਂ ਦੀਆਂ ਖਬਰਾਂ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਇਹ ਕਾਰਨ ਹੈ ਕਿ ਅੱਜ ਸਵੇਰੇ ਸਿੱਧੂ ਨੂੰ ਸੋਨੀਆ ਗਾਂਧੀ ਨੇ ਦਿੱਲੀ ਸੱਦਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਮਾਮਲੇ ਵਿਚ ਵੱਡਾ ਫੈਸਲਾ ਹੋ ਸਕਦਾ ਹੈ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚ ਹਾਈਵੋਲਟੇਜ ਡਰਾਮੇ ਕਾਰਨ ਐਨ ਵਕਤ ’ਤੇ ਸਿੱਧੂ ਦੀ ਕੱਲ੍ਹ ਤਾਜਪੋਸ਼ੀ ਦੇ ਐਲਾਨ ਨੂੰ ਰੋਕ ਦਿੱਤਾ ਗਿਆ। ਪੂਰੇ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਇਕ ਤਰ੍ਹਾਂ ਨਾਲ ਨਿਸ਼ਾਨੇ ’ਤੇ ਆ ਗਏ ਅਤੇ ਉਨ੍ਹਾਂ ਨੂੰ ਵੀ ਸੋਨੀਆ ਗਾਂਧੀ ਦੇ ਦਰਬਾਰ ਵਿਚ ਸਫਾਈ ਦੇਣੀ ਪਈ। ਹੁਣ ਅੱਜ ਰਾਵਤ ਹੀ ਇਸ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਸਹਿਮਤੀ ਬਣਾਉਣਗੇ ਅਤੇ ਇਸ ਤੋਂ ਬਾਅਦ ਅੱਜ ਕਿਸੇ ਵੀ ਪਲ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ
Vinkmag ad
Share Our Daily Posts

News Desk

Read Previous

ਸਿੱਧੂ ਦਾ ਨਿਸ਼ਾਨਾ ਕੈਪਟਨ ਨੂੰ ਢਾਹੁਣਾ ਨਾ ਕਿ ਪੰਜਾਬ ਨੂੰ ਬਚਾਉਣਾ – ਸੁਖਬੀਰ ਸਿੰਘ ਬਾਦਲ

Read Next

ਜਲੰਧਰ ਦੇ ਨੌਜਵਾਨ ਦੀ ਯੂਕਰੇਨ ਵਿਚ ਮੌਤ