Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਮਿਲੀ ਸੁਰੰਗ ਦੀ ASI ਕਰੇਗੀ ਜਾਂਚ, ਮਹਾਰਾਜਾ ਰਣਜੀਤ ਸਿੰਘ ਤੇ ਸ਼ੇਰਸ਼ਾਹ ਸੂਰੀ ਸਮੇਂ ਅਹਿਮ ਸਨ ਸੁਰੰਗਾਂ

ਜੇਐੱਨਐੱਨ, ਅੰਮ੍ਰਿਤਸਰ : ਗੁਰੂ ਨਗਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਖੁਦਾਈ ਦੇ ਦੌਰਾਨ ਮਿਲੀ ਸੁਰੰਗ ਦੀ ਜਾਂਚ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਦੀ ਟੀਮ ਕਰੇਗੀ। ਪ੍ਰਸ਼ਾਸਨ ਨੇ ਇਸ ਸਬੰਧ ਵਿਚ ਏਐੱਸਆਈ ਨੂੰ ਚਿੱਠੀ ਭੇਜ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜੋਡ਼ਾ ਘਰ ਲਈ ਖੁਦਾਈ ਦੇ ਦੌਰਾਨ ਨਾਨਕਸ਼ਾਹੀ ਇੱਟਾਂ ਨਾਲ ਬਣੀ ਸੁਰੰਗ ਮਿਲੀ ਸੀ। ਇਸਨੂੰ ਲੈ ਕੇ ਦੋ ਧਿਰਾਂ ਆਹਮੋ-ਸਾਮਹਣੇ ਹੋ ਗਈਆਂ ਸਨ। ਇਕ ਧਿਰ ਸੁਰੰਗ ਬੰਦ ਕਰਨ ਅਤੇ ਦੂਜੀ ਧਿਰ ਇਸ ਦੀ ਜਾਂਚ ਕਰਾਉਣ ’ਤੇ ਅਡ਼ੀ ਹੋਈ ਸੀ। ਆਖ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੰਮ ਰੁਕਵਾ ਦਿੱਤਾ। ਸ਼ੁੱਕਰਵਾਰ ਨੂੰ ਸੁਰੰਗ ਦੀ ਜਾਂਚ ਲਈ ਭਾਰਤੀ ਪੁਰਾਤੱਤਵ ਸਰਵੇਖਣ ਨੂੰ ਚਿੱਠੀ ਲਿਖੀ ਗਈ ਹੈ।
 ਦਰਅਸਲ, ਅੰਮ੍ਰਿਤਸਰ ਸ਼ਹਿਰ ਦਾ ਸੁਰੰਗਾਂ ਨਾਲ ਪੁਰਾਣਾ ਨਾਤਾ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਸੁਰੰਗਾਂ ਮਿਲਦੀਆਂ ਰਹੀਆਂ ਹਨ। ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਸਮੇਂ ਅੰਮ੍ਰਿਤਸਰ ਅਤੇ ਲਾਹੌਰ ਵਿਚਾਲੇ ਸੁਰੰਗ ਜ਼ਰੀਏ ਗੁਪਤ ਸੰਦੇਸ਼ ਪਹੁੰਚਾਏ ਜਾਂਦੇ ਸਨ। ਸ਼ੇਰਸ਼ਾਹ ਸੂਰੀ ਦੇ ਸਮੇਂ ਵੀ ਸਾਰਾ ਡਾਕ ਸਿਸਟਮ ਸੁਰੰਗਾਂ ਰਾਹੀਂ ਚੱਲਦਾ ਸੀ।
ਕੁਝ ਇਤਿਹਾਸਕਾਰਾਂ ਦਾ ਮੰਨਣਾ ਹੈ ਕਿ ਗੁਰੂ ਕਾਲ ਅਤੇ ਉਨ੍ਹਾਂ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬੁੰਗੇ (ਛੋਟੇ-ਛੋਟੇ ਕਮਰੇ) ਬਣਾਏ ਗਏ ਸਨ। ਹੋ ਸਕਦਾ ਹੈ ਕਿ ਹੁਣ ਜਿਹਡ਼ੇ ਸੁਰੰਗ ਰੂਪੀ ਕਮਰੇ ਮਿਲੇ ਹਨ, ਇਹ ਉਨ੍ਹਾਂ ਬੁੰਗਿਆਂ ਦਾ ਹਿੱਸਾ ਹੋਣ।
Vinkmag ad
Share Our Daily Posts

News Desk

Read Previous

ਬੇਅਦਬੀ ਕਾਂਡ ਤੇ ਬਹਿਬਲ ਕਲਾਂ ਗੋਲੀ ਕਾਂਡ : ਬਰਗਾੜੀ ਮੋਰਚਾ ਦੇ ਤੇਰਵੇਂ ਜੱਥੇ ਨੇ ਦਿੱਤੀ ਗ੍ਰਿਫ਼ਤਾਰੀ

Read Next

ਚੰਡੀਗੜ੍ਹ ‘ਚ ਪੁਲਿਸ ਸਟੇਸ਼ਨ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮੇਅਰ ਸਮੇਤ ਬੀਜੇਪੀ ਆਗੂਆਂ ਨੂੰ ਘੇਰਿਆ, ਗੱਡੀ ਦੀ ਕੀਤੀ ਤੋੜਭੰਨ