Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਜਲੰਧਰ ’ਚ ਵਧੀ ਸਿਆਸੀ ਸਰਗਰਮੀ, ਨਵਜੋਤ ਸਿੱਧੂ ਪਹੁੰਚੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ, ਪ੍ਰਗਟ ਵੀ ਮੌਜੂਦ

ਜਲੰਧਰ : ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਰੂਪ ’ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਂ ਦੇ ਐਲਾਨ ਮੰਨਿਆ ਜਾ ਰਿਹਾ ਹੈ ਪਰ ਉਸ ਤੋਂ ਪਹਿਲਾਂ ਸਿਆਸੀ ਘਮਸਾਨ ਜਾਰੀ ਹੈ। ਇਸ ਦੌਰਾਨ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਕਾਂਗਰਸ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਹਮਾਇਤ ਇਕੱਤਰ ਕਰਨ ’ਚ ਲੱਗੇ ਹੋਏ ਹਨ। ਦੁਪਹਿਰ ਖੰਨਾ ’ਚ ਵਿਧਾਇਕਾਂ ਨਾਲ ਮੁਲਾਕਾਤ ਤੋਂ ਬਾਅਦ ਉਹ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ ਪਹੁੰਚ ਗਏ ਹਨ। ਇੱਥੇ ਉਹ ਅਵਤਾਰ ਹੈਨਰੀ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਬਾਵਾ ਹੈਨਰੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਦੇ ਨਾਲ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਵੀ ਮੌਜੂਦ ਹਨ। ਪ੍ਰਗਟ ਇਕ ਦਿਨ ਪਹਿਲਾਂ ਪਟਿਆਲਾ ’ਚ ਸਿੱਧੂ ਦੇ ਘਰ ਹਾਜ਼ਰੀ ਲਾ ਚੁੱਕੇ ਹਨ

ਹੈਨਰੀ ਦਾ ਮੁੱਖ ਮੰਤਰੀ ਨਾਲ 36 ਦਾ ਅੰਕੜਾ
ਸਾਬਕਾ ਮੰਤਰੀ ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਵਿਧਾਇਕ ਬੇਟੇ ਬਾਵਾ ਹੈਨਰੀ ਦੇ ਰਿਸ਼ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖ਼ਾਸ ਨਹੀਂ ਹਨ। ਕਾਂਗਰਸ ਦੀ ਪਿਛਲੀ ਸਰਕਾਰ ਸਮੇਂ ਵੀ ਅਵਤਾਰ ਹੈਨਰੀ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 36 ਦਾ ਅੰਕੜਾ ਹੀ ਰਿਹਾ ਸੀ। ਬਾਵਾ ਹੈਨਰੀ ਜਲੰਧਰ ਉੱਤਰੀ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਤੋਂ ਇਲਾਵਾ ਜਲੰਧਰ ਜ਼ਿਲ੍ਹੇ ਤੋਂ ਕਾਂਗਰਸ ਦੇ ਚਾਰ ਵਿਧਾਇਕ ਹਨ। ਇਨ੍ਹਾਂ ’ਚ ਵਿਧਾਇਕ ਰਾਜਿੰਦਰ ਬੇਰੀ, ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ, ਜਲੰਧਰ ਵੈਸਟ ਤੋਂ ਵਿਧਾਇਕ ਸੁਸ਼ੀਲ ਰਿੰਕੂ ਅਤੇ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਹਨ। ਇਨ੍ਹਾਂ ’ਚੋਂ ਕੌਣ-ਕੌਣ ਸਿੱਧੂ ਨੂੰ ਮਿਲਣ ਪਹੁੰਚੇਗਾ ਇਸ ’ਤੇ ਵੀ ਨਜ਼ਰ ਰਹੇਗੀ
ਸਿੱਧੂ ਸਵੇਰ ਤੋਂ ਸਰਗਰਮ, ਖੰਨਾ ’ਚ ਵੀ ਵਿਧਾਇਕ ਕੋਟਲੀ ਅਤੇ ਲੱਖੇ ਨਾਲ ਮੁਲਾਕਾਤ

 

 

ਜਲੰਧਰ ਆਉਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਲੁਧਿਆਣਾ ’ਚ ਖੰਨਾ ’ਚ ਕਾਂਗਰਸ ਦੇ ਦੋ ਵਿਧਾਇਕਾਂ ਗੁਰਕੀਰਤ ਸਿੰਘ ਕੋਟਲੀ ਅਤੇ ਲਖਵੀਰ ਸਿੰਘ ਲੱਖਾ ਨਾਲ ਮੁਲਾਕਾਤ ਕਰ ਚੁੱਕੇ ਹਨ। ਆਪਣੇ ਸਮਰਥਨ ’ਚ ਵਿਧਾਇਕਾਂ ਨੂੰ ਲਾਮਬੰਦ ਕਰਨ ਲਈ ਐਤਵਾਰ ਸਵੇਰ ਤੋਂ ਸਰਗਰਮ ਹਨ। ਸਵੇਰੇ ਪਟਿਆਲਾ ਦੇ ਵੀ ਦੋ ਵਿਧਾਇਕਾਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ। ਇਸ ਤੋਂ ਪਹਿਲਾਂ ਸਿੱਧੂ ਦੇ ਨਾਲ ਬੈਠਕ ’ਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ-ਨਾਲ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰ ਪਾਹੜਾ ਅਤੇ ਮੋਗਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਵੀ ਸ਼ਾਮਲ ਹੋਏ। ਇਹ ਮੀਟਿੰਗ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ’ਚ ਪਿੰਡ ਜਲਾਲਪੁਰ ’ਚ ਹੋਈ ਸੀ। ਇਸ ਤੋਂ ਬਾਅਦ ਸਿੱਧੂ ਪਟਿਆਲਾ ਪਰਤ ਆਏ ਸਨ ਅਤੇ ਬਾਅਦ ’ਚ ਖੰਨਾ ਪਹੁੰਚ ਗਏ।
Vinkmag ad
Share Our Daily Posts

News Desk

Read Previous

ਮੋਟਰਸਾਈਕਲ ਗਾਂ ‘ਚ ਟਕਰਾਉਣ ਕਾਰਨ ਨੌਜਵਾਨ ਦੀ ਹੋਈ ਮੌਤ

Read Next

ਹਵਾਲਾ ਮਾਮਲੇ ’ਚ ਫਗਵਾੜਾ ਦਾ ਐੱਨਆਰਆਈ ਦਿੱਲੀ ’ਚ ਗ੍ਰਿਫ਼ਤਾਰ, ਫਰਵਰੀ ’ਚ ਕਲੱਬ ਕਬਾਨਾ ’ਚ ਛਾਪੇਮਾਰੀ ਨਾਲ ਹੈ Connection