Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

35 ਲੱਖ ਖ਼ਰਚ ਕੇ ਭੇਜੀ ਸੀ ਕੈਨੇਡਾ, ਹੁਣ ਪਤੀ ਨੂੰ ਵੀਜ਼ੇ ਤੋਂ ਕੀਤੀ ਨਾਂਹ

ਲੁਧਿਆਣਾ : ਵਿਦੇਸ਼ ਜਾਣਾ ਚਾਹੁੰਦੇ ਨੌਜਵਾਨਾਂ ਦਾ ਸ਼ੋਸ਼ਣ ਕਰਨ ਵਾਲੀਆਂ ਲਾੜੀਆਂ ਦੀ ਸੂਚੀ ਵਿਚ ਨਵਾਂ ਮਾਮਲਾ ਜੁੜ ਗਿਆ ਹੈ। ਇਵੇਂ ਹੀ ਸਥਾਨਕ ਮੁੰਡੀਆਂ ਕਲਾਂ ਦੇ ਵਸਨੀਕ ਪੀੜਤ ਜਸਵਿੰਦਰ ਸਿੰਘ ਨੇ ਲੱਖਾਂ ਰੁਪਏ ਖ਼ਰਚ ਕੇ ਪਤਨੀ ਨੂੰ ਕੈਨੇਡਾ ਭੇਜਿਆ ਸੀ। ਉਨ੍ਹਾਂ ਦੋਸ਼ ਲਾਏ ਕਿ ਕੈਨੇਡਾ ਪੁੱਜਣ ਤੋਂ ਤਿੰਨ ਸਾਲਾਂ ਬਾਅਦ ਵੀ ਔਰਤ ਨੇ ਸਾਰ ਨਹੀਂ ਲਈ। ਥਾਣਾ ਜਮਾਲਪੁਰ ਪੁਲਿਸ ਨੇ ਧੋਖਾਦੇਹੀ ਦੇ ਦੋਸ਼ਾਂ ਤਹਿਤ ਸੁਖਵੀਰ ਕੌਰ ‘ਤੇ ਪਰਚਾ ਦਰਜ ਕੀਤਾ ਹੈ।

ਮੁੰਡੀਆ ਕਲਾਂ ਵਾਸੀ ਜਸਵਿੰਦਰ ਸਿੰਘ ਮੁਤਾਬਕ ਉਸ ਦਾ ਵਿਆਹ ਪਿੰਡ ਭੋਗੀਵਾਲ ਮਲੇਰਕੋਟਲਾ ਦੀ ਵਸਨੀਕ ਔਰਤ ਨਾਲ ਅਗਸਤ 2017 ਵਿਚ ਕੁੱਪ ਕਲਾਂ ਸਥਿਤ ਰਿਜ਼ੋਰਟ ਵਿਚ ਹੋਇਆ ਸੀ। ਵਿਆਹ ਤੋਂ ਹਫ਼ਤਾ ਬਾਅਦ ਪੈਂਤੀ ਲੱਖ ਰੁਪਏ ਖ਼ਰਚ ਕੇ ਪਤਨੀ ਨੂੰ ਕੈਨੇਡਾ ਭੇਜਿਆ ਸੀ।

ਪੀੜਤ ਨੇ ਅੱਗੇ ਦੱਸਿਆ ਕਿ ਕੈਨੇਡਾ ਗਈ ਨੂੰ ਤਿੰਨ ਸਾਲ ਹੋ ਚੁੱਕੇ ਹਨ ਪਰ ਉਸ ਨੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੈਨੇਡਾ ਸੱਦਣ ਲਈ ਕਾਨੂੰਨੀ ਤੌਰ ‘ਤੇ ਕੋਈ ਯਤਨ ਨਹੀਂ ਕੀਤਾ। ਜਦੋਂ ਵੀ ਉਸ ਨਾਲ ਵੀਜ਼ਾ ਲਵਾਉਣ ਦੀ ਗੱਲ ਕੀਤੀ ਤਾਂ ਉਹ ਟਾਲ-ਮਟੋਲ ਕਰਦੀ ਰਹੀ। ਥਾਣਾ ਜਮਾਲਪੁਰ ਪੁਲਿਸ ਨੇ ਸੁਖਵੀਰ ਕੌਰ ਵਿਰੁੱਧ ਸ਼ਿਕਾਇਤ ਦਰਜ ਕਰ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਹਵਾਲਾ ਮਾਮਲੇ ’ਚ ਫਗਵਾੜਾ ਦਾ ਐੱਨਆਰਆਈ ਦਿੱਲੀ ’ਚ ਗ੍ਰਿਫ਼ਤਾਰ, ਫਰਵਰੀ ’ਚ ਕਲੱਬ ਕਬਾਨਾ ’ਚ ਛਾਪੇਮਾਰੀ ਨਾਲ ਹੈ Connection

Read Next

ਕੁੱਟਮਾਰ ਤੋਂ ਤੰਗ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਤਰੇਈ ਮਾਂ ਤੇ ਪਿਓ ਨਾਮਜ਼ਦ