Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕੁੱਟਮਾਰ ਤੋਂ ਤੰਗ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਤਰੇਈ ਮਾਂ ਤੇ ਪਿਓ ਨਾਮਜ਼ਦ

ਪਟਿਆਲਾ : ਸਥਾਨਕ ਪਿੰਡ ਭੇਡਪੁਰਾ ਵਾਸੀ 18 ਸਾਲਾ ਨੌਜਵਾਨ ਨੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਹੂਮ ਦੀ ਪਛਾਣ ਇੰਡੀਅਨਜੀਤ ਸਿੰਘ (18) ਵਾਸੀ ਪਿੰਡ ਭੇਡਪਰਾ ਵਜੋਂ ਹੋਈ ਹੈ। ਥਾਣਾ ਪਸਿਆਣਾ ਪੁਲਿਸ ਨੇ ਮਰਹੂਮ ਨੌਜਵਾਨ ਦੇ ਮਾਮੇ ਦੀ ਸ਼ਿਕਾਇਤ ਦੇ ਆਧਾਰ ‘ਤੇ ਪਿਤਾ ਸੁਖਦੇਵ ਸਿੰਘ ਤੇ ਮਤਰੇਈ ਮਾਂ ਕਿਰਨਦੀਪ ਕੌਰ ਦੇ ਖਿਲਾਫ਼ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋੋਸ਼ਾਂ ਹੇਠ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਾਮਾ ਗੁਰਦੀਪ ਸਿੰਘ ਸਫ਼ੀਪੁਰ ਨੇ ਦੱਸਿਆ ਕਿ 20 ਸਾਲ ਪਹਿਲਾਂ ਉਸ ਦੀ ਭੈਣ ਕਰਮਜੀਤ ਕੌਰ ਦਾ ਵਿਆਹ ਸੁਖਦੇਵ ਸਿੰਘ ਨਾਲ ਹੋਇਆ ਸੀ। ਇਸ ਦੌਰਾਨ ਇਨ੍ਹਾਂ ਦੇ ਘਰ ਪੁੱਤਰ ਇੰਡੀਅਨਜੀਤ ਪੈਦਾ ਹੋਇਆ ਸੀ। ਸਾਲ 2017 ਵਿਚ ਉਸ ਦੀ ਭੈਣ ਦੀ ਮੌਤ ਹੋਈ ਤਾਂ ਸੁਖਦੇਵ ਸਿੰਘ ਨੇ ਬਿਨਾਂ ਵਿਆਹ ਕਰਵਾਏ ਕਿਰਨਦੀਪ ਕੌਰ ਨੂੰ ਘਰ ਵਿਚ ਰੱਖ ਲਿਆ ਸੀ। ਇਹ ਔਰਤ ਅਕਸਰ ਉਸ ਦੇ ਭਾਣਜੇ ਨਾਲ ਕਲੇਸ਼ ਕਰਦੀ ਰਹਿੰਦੀ ਸੀ। ਦੋਵੇਂ ਉਸ ਨਾਲ ਕੁੱਟਮਾਰ ਕਰਦੇ ਸਨ। ਉਨ੍ਹਾਂ ਦੋਸ਼ ਲਾਏ ਕਿ 17 ਜੁਲਾਈ ਨੂੰ ਮੁਲਜ਼ਮਾਂ ਨੇ ਇੰਡੀਅਨਜੀਤ ਨੂੰ ਬੇਰਹਿਮੀ ਨਾਲ ਕੁੱਟਿਆ ਸੀ। ਉਸ ਨੂੰ ਕਦੇ ਸਮੇਂ ਸਿਰ ਰੋਟੀ ਨਹੀਂ ਦਿੰਦੇ ਸਨ ਤੇ ਮੁੰਡੇ ਨੇ ਪੜ੍ਹਾਈ ਛੱਡ ਦਿੱਤੀ ਸੀ।

ਜਲਦੀ ਸਸਕਾਰ ਕਰਨ ਦੀ ਕੀਤੀ ਕੋਸ਼ਿਸ਼ 

ਸ਼ਿਕਾਇਤ ਕਰਤਾ ਨੇ ਦੋਸ਼ ਲਾਏ ਕਿ ਖ਼ੁਦਕੁਸ਼ੀ ਕਾਂਡ ਤੋਂ ਬਾਅਦ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੰਚਾਇਤ ਨੇ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ। ਇਸ ਬਾਰੇ ਪਤਾ ਲੱਗਣ ‘ਤੇ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ।

ਪੁਲਿਸ ਦਾ ਪ੍ਰਗਟਾਵਾ 

ਜਾਂਚ ਅਧਿਕਾਰੀ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮਰਹੂਮ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਸੁਖਦੇਵ ਸਿੰਘ ਤੇ ਕਿਰਨਦੀਪ ਕੌਰ ਵਿਰੁੱਧ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇਗਾ।

 

Vinkmag ad
Share Our Daily Posts

News Desk

Read Previous

35 ਲੱਖ ਖ਼ਰਚ ਕੇ ਭੇਜੀ ਸੀ ਕੈਨੇਡਾ, ਹੁਣ ਪਤੀ ਨੂੰ ਵੀਜ਼ੇ ਤੋਂ ਕੀਤੀ ਨਾਂਹ

Read Next

ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ