Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਕਾਂਗਰਸ ਹੈੱਡਕੁਆਰਟਰ ਤੋਂ ਕੈਪਟਨ ਦਾ ਪੋਸਟਰ ਹਟਾ ਕੇ ਨਵਜੋਤ ਸਿੱਧੂ ਦਾ ਲਾਇਆ

ਚੰਡੀਗੜ੍ਹ : ਕਾਂਗਰਸ ਹਾਈ ਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪ੍ਰਦੇਸ਼ ਪ੍ਰਧਾਨ ਬਣਨ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਹੈੱਡਕੁਆਰਟਰ (Punjab Congress Headquarter) ਦਾ ਰੰਗਰੂਪ ਵੀ ਬਦਲਣ ਲੱਗਾ ਹੈ। ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਪੋਸਟਰ ਲੱਗਾ ਹੁੰਦਾ ਸੀ, ਪਰ ਸਿੱਧੂ ਸਮਰਥਕਾਂ ਨੇ ਰਾਤੋ-ਰਾਤ ਇਸ ਨੂੰ ਬਦਲ ਕੇ ਇੱਥੇ ਨਵਜੋਤ ਸਿੰਘ ਸਿੱਧੂ ਦਾ ਪੋਸਟਰ ਲਗਾ ਦਿੱਤਾ ਹੈ

ਦੱਸ ਦੇਈਏ ਕਿ ਪੰਜਾਬ ‘ਚ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਲਗਾਤਾਰ ਹਮਲਾਵਰ ਰਹੇ ਹਨ। ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਾਉਣ ਦੀ ਚਰਚਾ ਚੱਲ ਰਹੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦਬਾਅ ਕਾਰਨ ਹਾਈ ਕਮਾਂਡ ਕੋਈ ਫ਼ੈਸਲਾ ਨਹੀਂ ਲੈ ਪਾ ਰਹੀ ਸੀ। ਪੁਰਾਣੇ ਕਾਂਗਰਸੀ ਵੀ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਦਾ ਅਹੁਦਾ ਦੇਣ ਦੇ ਹੱਕ ਵਿਚ ਨਹੀਂ ਸਨ, ਪਰ ਕਾਂਗਰਸ ਹਾਈ ਕਮਾਂਡ ਨੇ ਇਸ ਦੀ ਪਰਵਾਰ ਕੀਤੇ ਬਿਨਾਂ ਬੀਤੀ ਰਾਤ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਦੀ ਕਮਾਂਡ ਸੌਂਪ ਦਿੱਤੀ। ਹਾਲਾਂਕਿ ਸਿੱਧੂ ਨੂੰ ਨੱਥ ਪਾਉਣ ਲਈ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਹਨ।

ਸਿੱਧੂ ਜਦੋਂ ਭਾਜਪਾ ਛੱਡ ਕੇ ਕਾਂਗਰਸ ‘ਚ ਆਏ ਸਨ, ਉਦੋਂ ਵੀ ਕੈਪਟਨ ਸਿੱਧੂ ਨੂੰ ਪਾਰਟੀ ‘ਚ ਲਿਆਉਣ ਦੇ ਹੱਕ ‘ਚ ਨਹੀਂ ਸਨ। ਸ਼ੁਰੂਆਤੀ ਇਕ ਸਾਲ ਤਾਂ ਸਿੱਧੂ ਤੇ ਕੈਪਟਨ ‘ਚ ਠੀਕ-ਠੀਕ ਬਣੀ। ਸਿੱਧੂ ਨੂੰ ਕੈਪਟਨ ਨੇ ਆਪਣੇ ਮੰਤਰੀਮੰਡਲ ਵਿਚ ਜਗ੍ਹਾ ਦਿੱਤੀ ਤੇ ਉਨ੍ਹਾਂ ਨੂੰ ਲੋਕਲ ਬਾਡੀ ਮੰਤਰੀ ਬਣਾਇਆ। ਕੁਝ ਸਮੇਂ ਬਾਅਦ ਕੈਪਟਨ ਨੇ ਮੰਤਰੀਮੰਡਲ ‘ਚ ਰੱਦੋ-ਬਦਲ ਕੀਤਾ। ਸਿੱਧੂ ਨੂੰ ਲੋਕਲ ਬਾਡੀ ਦੀ ਬਜਾਏ ਊਰਜਾ ਵਿਭਾਗ ਦਿੱਤਾ ਗਿਆ, ਪਰ ਸਿੱਧੂ ਇਸ ਦੇ ਲਈ ਰਾਜ਼ੀ ਨਹੀਂ ਹੋਏ ਤੇ ਮੰਤਰੀਮੰਡਲ ਤੋਂ ਅਸਤੀਫ਼ਾ ਦੇ ਦਿੱਤਾ।
ਕੈਪਟਨ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸਿੱਧੂ ਲੰਬੇ ਸਮੇਂ ਤਕ ਚੁੱਪ ਰਹੇ, ਪਰ ਇਸ ਦੌਰਾਨ ਇਸ ਸਾਲ ਦੀ ਸ਼ੁਰੂਆਤ ‘ਚ ਉਹ ਅਚਾਨਕ ਸਰਗਰਮ ਹੋ ਗਏ। ਇੰਟਰਨੈੱਟ ਮੀਡੀਆ ਜ਼ਰੀਏ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਕੈਪਟਨ ਵਿਰੋਧੀ ਧੜਾ ਬਿਆਨਬਾਜ਼ੀ ਤੇਜ਼ ਕਰਨ ਲੱਗਾ। ਕਾਂਗਰਸ ਹਾਈ ਕਮਾਂਡ ਨੂੰ ਪਾਰਟੀ ‘ਚ ਉੱਠ ਰਹੇ ਬਾਗ਼ੀ ਸੁਰ ਸ਼ਾਂਤ ਕਰਨ ਲਈ ਬੈਠਕਾਂ ਕਰਨੀਆਂ ਪਈਆਂ। ਫਿਰ ਵੀ ਸਿੱਧੂ ਕੈਪਟਨ ‘ਤੇ ਹਮਲਾਵਰ ਰਹੇ। ਹੁਣ ਹਾਈ ਕਮਾਂਡ ਨੇ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਚੋਣ ਵਰ੍ਹੇ ‘ਚ ਅੱਗੇ ਸਿੱਧੂ-ਕੈਪਟਨ ਦੀ ਕੀ ਕੈਮਿਸਟਰੀ ਰਹਿੰਦੀ ਹੈ।
Vinkmag ad
Share Our Daily Posts

News Desk

Read Previous

ਉੱਤਰਕਾਸ਼ੀ ‘ਚ ਬੱਦਲ ਫਟਣ ਨਾਲ ਤਿੰਨ ਲੋਕਾਂ ਦੀ ਮੌਤ

Read Next

ਸਿੱਧੂ ਨੇ ਆਪਣੇ ਪਿਤਾ ਦੀ ਸਾਬਕਾ PM ਨਹਿਰੂ ਨਾਲ ਫੋਟੋ ਟਵੀਟ ਕੀਤੀ, ਲਿਖਿਆ- ਮੇਰੇ ਪਿਤਾ ਨੇ ਆਜ਼ਾਦੀ ਦੇ ਸੰਘਰਸ਼ ‘ਚ ਹਿੱਸਾ ਲਿਆ