Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸਿੱਧੂ ਨੇ ਆਪਣੇ ਪਿਤਾ ਦੀ ਸਾਬਕਾ PM ਨਹਿਰੂ ਨਾਲ ਫੋਟੋ ਟਵੀਟ ਕੀਤੀ, ਲਿਖਿਆ- ਮੇਰੇ ਪਿਤਾ ਨੇ ਆਜ਼ਾਦੀ ਦੇ ਸੰਘਰਸ਼ ‘ਚ ਹਿੱਸਾ ਲਿਆ

ਪਟਿਆਲਾ : ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕਮਾਨ ਨੇ ਜੋ ਭਰੋਸਾ ਉਨ੍ਹਾਂ ‘ਤੇ ਦਿਖਾਇਆ ਤੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ, ਉਸ ਦੇ ਲਈ ਉਹ ਸ਼ੁਕਰਗੁਜ਼ਾਰ ਹਨ। ਸੋਮਵਾਰ ਨੂੰ ਉਨ੍ਹਾਂ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ।

ਇਕ ਟਵੀਟ ‘ਚ ਸਿੱਧੂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਨਾਲ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕੀਤੀ। ਟਵੀਟ ‘ਚ ਉਨ੍ਹਾਂ ਲਿਖਿਆ- ਖੁਸ਼ਹਾਲੀ, ਸਹੂਲਤਾਂ ਤੇ ਖੁਦਮੁਖ਼ਤਿਆਰੀ ਕੁਝ ਲੋਕਾਂ ਵਾਸਤੇ ਹੀ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡ ਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King’s Amnesty); ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪ੍ਰੀਸ਼ਦ ਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ

ਇਕ ਹੋਰ ਟਵੀਟ ‘ਚ ਉਨ੍ਹਾਂ ਲਿਖਿਆ- ਅੱਜ, ਮੇਰਾ ਮਿਸ਼ਨ ਉਸੇ ਸੁਪਨੇ ਨੂੰ ਪੂਰਾ ਕਰਨਾ ਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜੀ, ਰਾਹੁਲ ਗਾਂਧੀ ਜੀ ਤੇ ਪ੍ਰਿਯੰਕਾ ਗਾਂਧੀ ਜੀ ਦਾ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ

ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ‘ਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। … ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ਹੈੱਡਕੁਆਰਟਰ ਤੋਂ ਕੈਪਟਨ ਦਾ ਪੋਸਟਰ ਹਟਾ ਕੇ ਨਵਜੋਤ ਸਿੱਧੂ ਦਾ ਲਾਇਆ

Read Next

ਸੋਢਲ ਮੰਦਰ ਨੇੜੇ ਕਰਿਆਨਾ ਸਟੋਰ ਮਾਲਕ ਨੂੰ ਮਾਰੀ ਗੋਲੀ