Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ ‘ਚ ਕਰਿਆਨਾ ਸਟੋਰ ਮਾਲਕ ਨੂੰ ਲੁਟੇਰਿਆਂ ਨੇ ਮਾਰੀ ਗੋਲ਼ੀ, ਕਿਸੇ ਵੀ ਹਸਪਤਾਲ ਨੇ ਨਹੀਂ ਕੀਤਾ ਇਲਾਜ; ਜ਼ਿਆਦਾ ਖ਼ੂਨ ਵਗਣ ਨਾਲ ਮੌਤ

ਜਲੰਧਰ : ਸੋਮਵਾਰ ਰਾਤ ਨੌਂ ਵਜੇ ਦੇ ਕਰੀਬ ਸੋਢਲ ਚੌਕ ‘ਚ ਸਥਿਤ ਜੈਨ ਸਨਜ਼ ਕਰਿਆਨਾ ਸਟੋਰ ਦੇ ਮਾਲਕ ਸਚਿਨ ਜੈਨ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ ਜਿਸ ਨਾਲ ਉਹ ਜ਼ਖ਼ਮੀ ਹੋ ਗਏ ਸਨ। ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਗੁਆਂਢੀ ਵੱਲੋਂ ਐਕਟਿਵਾ ‘ਤੇ ਬਿਠਾ ਕੇ ਅਲੱਗ-ਅਲੱਗ ਹਸਪਤਾਲਾਂ ‘ਚ ਲਿਜਾਇਆ ਗਿਆ ਪਰ ਕਿਸੇ ਵੀ ਨਿੱਜੀ ਹਸਪਤਾਲ ਵਾਲੇ ਨੇ ਦਾਖਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਸੀ, ਪਰ ਬਾਅਦ ਵਿੱਚ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪਟੇਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ। ਥਾਣਾ ਅੱਠ ਦੀ ਪੁਲਸ ਨੇ ਅਣਪਛਾਤੇ ਕਾਤਲਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਚਿਨ ਦੇ ਪੇਟ ‘ਚੋਂ ਗੋਲ਼ੀ ਨਹੀਂ ਕੱਢੀ ਜਾ ਸਕੀ ਤੇ ਜ਼ਿਆਦਾ ਖ਼ੂਨ ਵਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹੁਣ ਉਨ੍ਹਾਂ ਦੀ ਲਾਸ਼ ਸਿਵਲ ਹਸਪਤਾਲ ਲਿਜਾਈ ਜਾਵੇਗੀ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ। ਜੇਕਰ ਕਿਸੇ ਵੀ ਹਸਪਤਾਲ ਨੇ ਸਮਾਂ ਰਹਿੰਦੇ ਪੇਟ ‘ਚੋਂ ਗੋਲ਼ੀ ਕੱਢੀ ਹੁੰਦੀ ਤਾਂ ਉਨ੍ਹਾਂ ਦੀ ਜਾਨ ਬਚ ਸਕਦੀ ਸੀ।
ਸੋਮਵਾਰ ਰਾਤ ਜੈਨ ਕਰਿਆਨਾ ਸਟੋਰ ਰਾਤ ਕਰੀਬ ਸਵਾ ਨੌਂ ਵਜੇ ਬਾਈਕ ‘ਤੇ ਚਾਰ ਨੌਜਵਾਨ ਆਏ। ਦੋ ਨੌਜਵਾਨ ਦੁਕਾਨ ਦੇ ਅੰਦਰ ਗਏ ਤੇ ਸਾਮਾਨ ਲੈਣ ਬਹਾਨੇ ਸਚਿਨ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਸਚਿਨ ਨੇ ਵਿਰੋਧ ਕੀਤਾ ਤਾਂ ਉਸ ਨੂੰ ਗੋਲ਼ੀ ਮਾਰ ਕੇ ਉੱਥੋਂ ਫ਼ਰਾਰ ਹੋ ਗਏ। ਲੇਟੇਰੇ ਉੱਥੋਂ ਦੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਚੁੱਕੇ ਹਨ। ਜ਼ਖ਼ਮੀ ਸਚਿਨ ਨੂੰ ਉਸ ਦਾ ਗੁਆਂਢੀ ਦੁਕਾਨਦਾਰ ਵਿੱਕੀ ਹਸਪਤਾਲ ਲੈ ਗਿਆ ਪਰ ਚਾਰ-ਪੰਜ ਹਸਪਤਾਲ ਘੁੰਮਣ ਦੇ ਬਾਵਜੂਦ ਉਸ ਨੂੰ ਦਾਖ਼ਲ ਨਾ ਕੀਤਾ ਗਿਆ। ਜ਼ਿਆਦਾ ਖ਼ੂਨ ਵਗਣ ਨਾਲ ਉਸ ਦੀ ਮੌਤ ਹੋ ਗਈ।

ਡੀਸੀਪੀ ਨੇ ਕਿਹਾ, ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ

ਡੀਸੀਪੀ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

 

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਨੇ ਦਿਖਾਈ ਤਾਕਤ, 5 ਮੰਤਰੀਆਂ ਸਮੇਤ 35 ਵਿਧਾਇਕ ਆਏ ਨਾਲ, ਕਿਹਾ- ਯਾਤਰਾ ਹਾਲੇ ਸ਼ੁਰੂ ਹੋਈ

Read Next

21 ਅਗਸਤ ਤੱਕ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਕੀਤੀਆਂ ਮੁਅੱਤਲ