Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਸਿੱਧੂ ਨਾਲ ਗੱਲਬਾਤ ਨਾ ਹੋਣ ’ਤੇ ਕਿਸਾਨਾਂ ਨੇ 2 ਘੰਟੇ ਠੱਪ ਰੱਖਿਆ ਨੈਸ਼ਨਲ ਹਾਈਵੇ, ਪੋਸਟਰ ਪਾੜੇ, ਗੱਡੀਆਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ

ਨਵਾਂਸ਼ਹਿਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਿੰਡ ਖਟਕੜ ਕਲਾਂ ਵਿਖੇ ਆਮਦ ਨੂੰ ਦੇਖਦੇ ਹੋਏ ਕਿਸਾਨ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਇਕੱਠੇ ਹੋਏ ਸਨ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਦੀ ਮੰਗ ਨੂੰ ਦੇਖਦੇ ਹੋਏ ਐੱਸਪੀ ਵਜ਼ੀਰ ਸਿੰਘ ਖਹਿਰਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਕਿਸਾਨਾਂ ਨੂੰ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਕਾਰਨ ਕਿਸਾਨ ਕਰੀਬ 1 ਘੰਟੇ ਤਕ ਮੀਂਹ ‘ਚ ਹੀ ਨਵਜੋਤ ਸਿੰਘ ਸਿੱਧੂ ਦਾ ਇੰਤਜ਼ਾਰ ਕਰਦੇ ਰਹੇ ਪਰ ਸਿੱਧੂ ਵੱਲੋਂ ਸਮਾਗਮ ਵਾਲੀ ਥਾਂ ਤੋਂ ਹੀ ਆਪਣੀ ਗੱਡੀ ‘ਚ ਬੈਠ ਕੇ ਰਵਾਨਾ ਹੋਣ ਕਾਰਨ ਰੋਹ ‘ਚ ਆਏ ਕਿਸਾਨਾਂ ਨੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ਪਿੰਡ ਖਟਕੜ ਕਲਾਂ ਵਿਖੇ ਚੱਕਾ ਜਾਮ ਲਗਾ ਦਿੱਤਾ। ਉਨ੍ਹਾਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਨਵਜੋਤ ਸਿੰਘ ਸਿੱਧੂ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਤੋਂ ਪਹਿਲਾ ਕਿਸਾਨਾਂ ਸਮਾਗਮ ਵਾਲੀ ਥਾਂ ‘ਤੇ ਲੱਗੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਵੀ ਪਾੜੇ। ਪੁਲਿਸ ਵੱਲੋਂ ਲਗਾਏ ਬੈਰੀਕੇਡਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਮਿਲ ਕੇ ਕਿਸਾਨਾਂ ਦੀਆਂ ਸਮਸਿਆਵਾਂ ਬਾਰੇ ਜਾਣੂ ਕਰਵਾਉਣਾ ਸੀ ਪਰ ਵਾਅਦੇ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਮਿਲਾਉਣਾ ਮੁਨਾਸਿਬ ਨਹੀਂ ਸਮਝਿਆ ਗਿਆ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਪੁਲਿਸ ਅਫ਼ਸਰਾਂ ਵੱਲੋਂ ਕਿਸਾਨਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਚੱਕਾ ਜਾਮ ਖੋਲ੍ਹਣ ਦੀ ਬੇਨਤੀ ਕੀਤੀ ਪਰ ਕਿਸਾਨ ਟਸ ਤੋਂ ਮਸ ਨਾ ਹੋਏ। ਕਰੀਬ 2 ਘੰਟੇ ਚੱਲੇ ਇਸ ਚੱਕਾ ਜਾਮ ਤੋਂ ਬਾਅਦ ਕਿਸਾਨਾਂ ਨੇ ਆਪਣਾ ਰੋਸ ਧਰਨਾ ਚੁੱਕ ਲਿਆ।

ਦੋ ਘੰਟੇ ਜਾਮ ‘ਚ ਫਸੀਆਂ ਰਹੀਆਂ ਗੱਡੀਆਂ

ਉਧਰ ਕਿਸਾਨਾਂ ਵੱਲੋਂ ਪਿੰਡ ਖਟਕੜ ਕਲਾਂ ਵਿਖੇ ਲਗਾਏ ਜਾਮ ਦੌਰਾਨ ਗੱਡੀਆਂ ਬਾਰਿਸ਼ ‘ਚ ਫਸੀਆਂ ਰਹੀਆਂ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਵਾਹਨਾਂ ਦੇ ਰੂਟ ਡਾਈਵਰਟ ਕਰਕੇ ਵਾਹਨ ਚਾਲਕਾਂ ਦੀ ਪਰੇਸ਼ਾਨੀ ਨੂੰ ਦੂਰ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਪਿੰਡ ਖਟਕੜ ਕਲਾਂ ਪੂਰੀ ਤਰ੍ਹਾਂ ਪੁਲਿਸ ਛਾਉਣੀ ਵਿਚ ਤਬਦੀਲ ਰਿਹਾ

 

Vinkmag ad
Share Our Daily Posts

News Desk

Read Previous

ਪਠਾਨਕੋਟ ਚੌਕ ਹੱਤਿਆਕਾਂਡ ‘ਚ ਲੜਕੀ ਦਾ ਪਿਤਾ, ਮਾਮਾ ਤੇ ਉਨ੍ਹਾਂ ਦਾ ਸਾਥੀ ਗ੍ਰਿਫ਼ਤਾਰ

Read Next

ਲੁੱਡੋ ਖੇਡਣ ਦੇ ਬਹਾਨੇ 7 ਸਾਲਾ ਬੱਚੀ ਨਾਲ 28 ਸਾਲਾ ਵਿਅਕਤੀ ਨੇ ਕੀਤਾ ਬਲਾਤਕਾਰ, ਗ੍ਰਿਫਤਾਰ