Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਲੁਧਿਆਣਾ ਦੀ ਇਤਿਹਾਸਿਕ ਜਾਮਾ ਮਸਜਿਦ ’ਚ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕੀਤੀ

ਲੁਧਿਆਣਾ : ਇਤਿਹਾਸਿਕ ਜਾਮਾ ਮਸਜਿਦ ਸਮੇਤ ਸ਼ਹਿਰ ਦੀਆਂ ਹੋਰਨਾਂ ਸਾਰੀਆਂ ਮਸਜਿਦਾਂ ’ਚ ਈਦ-ਉਲ-ਅਜ਼ਹਾ (Bakrid 2021) ਦੀ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸੰਧੂ, ਗੁਰਦੁਆਰਾ ਦੁਖ ਨਿਵਾਰਣ ਸਾਹਿਬ ਦੇ ਪ੍ਰਧਾਨ ਪਿ੍ਤਪਾਲ ਸਿੰਘ, ਵਿਧਾਇਕ ਸੁਰਿੰਦਰ ਡਾਬਰ, ਰਾਕੇਸ਼ ਪਾਂਡੇ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਕੌਂਸਲਰ ਮਮਤਾ ਆਸ਼ੂ, ਸਾਬਰਾ ਮੇਅਰ ਹਰਚਰਨ ਸਿੰਘ ਗੋਹਲਵੜਿਆ, ਪਰਮਿੰਦਰ ਮੇਹਤਾ, ਕੋਂਸਲਰ ਰਾਕੇਸ਼ ਪਰਾਸ਼ਰ ਨੇ ਵਧਾਈ ਸੰਦੇਸ਼ ਭੇਜੇ

ਈਦ ਮੌਕੇ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ੍ਹਾ ਦੇ ਪਿਆਰੇ ਨਬੀ ਹਜ਼ਰਤ ਇਬਰਾਹੀਮ ਅਲਹਿੱਸਲਾਮ ਦੀ ਯਾਦ ’ਚ ਮਨਾਉਦੇ ਹਾਂ ਜਿਨ੍ਹਾਂ ਨੇ ਇਨਸਾਨ ਨੂੰ ਇਹ ਸਬਕ ਦਿੱਤਾ ਕਿ ਜੇਕਰ ਵਕਤ ਆਏ ਤਾਂ ਆਪਣੀ ਜਾਣ ਤੋਂ ਪਿਆਰੀ ਚੀਜ਼ ਵੀ ਅੱਲ੍ਹਾ ਦੀ ਰਾਹ ‘ਚ ਕੁਰਬਾਨ ਕਰਨ ਤੋਂ ਨਾ ਘਬਰਾਓ। ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਦੀਨ-ਏ-ਇਸਲਾਮ ਦੀ ਇਸ ਪ੍ਰੇਰਣਾ ਤੋਂ ਭਾਰਤ ਦੇ ਮੁਸਲਮਾਨਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅੰਗਰੇਜ਼ਾਂ ਨਾਲ ਟਕੱਰ ਲੈਂਦੇ ਹੋਏ ਹਜ਼ਾਰਾਂ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਜੇਕਰ ਦੇਸ਼ ਨੂੰ ਜ਼ਰੂਰਤ ਪਵੇ ਤਾਂ ਮੁਸਲਮਾਨ ਕੁਰਬਾਨੀ ਦੇਣ ਨੂੰ ਤਿਆਰ ਹਨ

ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦਾ ਦਿਨ ਬਰਕਤ ਤੇ ਰਹਿਮਤ ਵਾਲਾ ਹੈ, ਦੁਆ ਕਬੂਲ ਹੁੰਦੀ ਹੈ ਅਤੇ ਅੱਲ੍ਹਾ ਦਾ ਹੁਕਮ ਹੈ ਕਿ ਈਦ ਦੇ ਦਿਨ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਮਦਦ ਕੀਤੀ ਜਾਵੇ। ਸ਼ਾਹੀ ਇਮਾਮ ਨੇ ਨਮਾਜ਼ੀਆਂ ਨੂੰ ਕਿਹਾ ਕਿ ਅੱਜ ਈਦ ਦੇ ਦਿਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਕੋਈ ਵੀ ਗੁਆਂਢੀ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ ਭੁੱਖਾ ਨਾ ਰਹੇ। ਇਸ ਮੌਕੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹਮੰਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਇਸਲਾਮ ਧਰਮ ਦੇ ਤਿਉਹਾਰ ਇਬਾਦਤ ਤੇ ਨੇਕੀ ਦੀ ਰਾਹ ਦਿਖਾਉਂਦੇ ਹਨ, ਅਸੀਂ ਸਾਲ ਭਰ ਰੋਜ਼ਾਨਾਂ ਪੰਜ ਨਮਾਜ਼ਾਂ ਅਦਾ ਕਰਦੇ ਹਾਂ ਤੇ ਈਦ ਦੇ ਦਿਨ ਛੇ ਨਮਾਜ਼ਾਂ ਅਦਾ ਕਰਦੇ ਹਾਂ। ਉਸਮਾਨ ਲੁਧਿਆਣਵੀ ਨੇ ਕਿਹਾ ਕਿ ਕੁਰਬਾਨੀ ਦੇ ਇਸ ਦਿਨ ਅਸੀਂ ਸਭ ਇਸ ਸੰਕਲਪ ਨੂੰ ਦੁਹਰਾਉਦੇ ਹਾਂ ਕਿ ਜੇਕਰ ਦੇਸ਼ ਅਤੇ ਕੌਮ ਨੂੰ ਜ਼ਰੂਰਤ ਪਵੇ ਤਾਂ ਅਸੀਂ ਪਿੱਛੇ ਨਹੀਂ ਰਵਾਂਗੇ। ਇਸ ਮੌਕੇ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਤੇ ਏਸੀਪੀ ਸੈਂਟਰਲ ਸਰਦਾਰ ਵਰਿਆਮ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Vinkmag ad
Share Our Daily Posts

News Desk

Read Previous

ਨਰੂਆਣਾ ‘ਤੇ ਹਮਲਾ ਕਰਨ ਵਾਲੇ ਚਾਰ ਗੈਂਗਸਟਰ ਉੱਤਰਾਖੰਡ ਤੋਂ ਗ੍ਰਿਫ਼ਤਾਰ, ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ ਬਠਿੰਡਾ

Read Next

ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੋਇਆ ਹੈਕ