Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

62 ਵਿਧਾਇਕਾਂ ਤੇ ਆਗੂਆਂ ਦੇ ਹਜ਼ੂਮ ਨਾਲ ਸਿੱਧੂ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਜਾਖੜ ਤੇ ਵੜਿੰਗ ਵੀ ਪੁੱਜੇ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਸ੍ਰੀ ਦਰਬਾਰ ਸਾਹਿਬ (Darbar Sahib) ‘ਚ ਨਤਮਸਤਕ ਹੋਏ। ਹੋਲੀ ਸਿਟੀ ਸਥਿਤ ਉਨ੍ਹਾਂ ਦੀ ਕੋਠੀ ‘ਤੇ ਵਿਧਾਇਕਾਂ ਦਾ ਆਉਣਾ-ਜਾਣਾ ਸ਼ੁਰੂ ਹੋ ਗਿਆ ਹੈ। ਅਜੇ ਤਕ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਅਮਰਿੰਦਰ ਸਿੰਘ, ਵਿਧਾਇਕ ਰਾਜਾ ਵੜਿੰਗ, ਵਿਧਾਇਕ ਸੁਖਵਿੰਦਰ ਡੈਨੀ, ਜਗਦੇਵ ਸਿੰਘ ਕਮਲੂ, ਪਰਗਟ ਸਿੰਘ, ਮੇਅਰ ਕਰਮਜੀਤ ਸਿੰਘ ਆ ਚੁੱਕੇ ਹਨ। ਨਿਊਜ਼ ਏਜੰਸੀ ਏਐੱਨਆਈ ਸਿੱਧੂ ਦੀ ਕੋਠੀ ‘ਤੇ ਕਾਂਗਰਸ 83 ‘ਚੋਂ 62 ਵਿਧਾਇਕ ਪਹੁੰਚ ਗਏ ਹਨ। ਅਜਿਹੇ ‘ਚ ਸਿੱਧੂ ਮਜ਼ਬੂਤ ਦਿਖਾਈ ਦੇ ਰਹੇ ਹਨ ਤੇ ਸਵਾਲ ਉੱਠ ਰਹੇ ਹਨ ਕਿ ਕੀ ਕੈਪਟਨ ਅਮਰਿੰਦਰ ਸਿੰਘ ਕਮਜ਼ੋਰ ਪੈ ਗਏ ਹਨ

ਸ੍ਰੀ ਦਰਬਾਰ ਸਾਹਿਬ ਪਹੁੰਚਦਿਆਂ ਹੀ ਸਿੱਧੂ ਤੇ ਵਿਧਾਇਕਾਂ ਨੇ ‘ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਾਏ।
ਗੋਲਡਨ ਗੇਟ ‘ਤੇ ਲੱਗੇ ਸ਼ਾਨਦਾਰ ਸਵਾਗਤ ਲਈ ਕਾਂਗਰਸ ਵਰਕਰਾਂ ਨੇ ‘ਆ ਗਿਆ ਸਿੱਧੂ ਛਾ ਗਿਆ ਸਿੱਧੂ’, ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’, ‘ਕਾਂਗਰਸ ਜ਼ਿੰਦਾਬਾਦ’ ਦੇ ਨਾਅਰੇ ਲਾਏ ਤੇ ਕਾਂਗਰਸ ਪਾਰਟੀ ਨੇ ਝੰਡੇ ਲਹਿਰਾ ਕੇ ਉਨ੍ਹਾਂ ਦਾ ਸਵਾਗਤ ਕੀਤਾ। 40 ਮਿੰਟ ਦੇ ਸਵਾਗਤ ਸਮਾਗਮ ਚ ਸਿੱਧੂ ਤੇ ਉਨ੍ਹਾਂ ਦੇ ਸਮਰਥਕ ਨੇ ਪੂਰੀ ਤਾਕਤ ਦਿਖਾਈ।
ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ। ਇਹ ਸਾਰਿਆਂ ਨੂੰ ਸਵੀਕਾਰ ਹੋਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਹੁਣ ਸਿੱਧੂ ਨੂੰ ਮਾਫੀ ਮੰਗਣ ਨੂੰ ਕਹਿ ਰਹੇ ਹਨ। ਜੇ ਉਹ ਮਾਫ਼ੀ ਮੰਗਣਾ ਚਾਹੁੰਦੇ ਸਨ ਤਾਂ ਸਿੱਧੂ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਆਪਣੀ ਗੱਲ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਸਾਹਮਣੇ ਰੱਖਦੇ। ਜਦੋਂ ਪ੍ਰਤਾਪ ਸਿੰਘ ਬਾਜਵਾ ਬਣੇ ਸਨ, ਉਦੋਂ ਅਸੀਂ ਕੈਪਨਟ ਨਾਲ ਸਨ ਪਰ ਹਾਈ ਕਮਾਂਡ ਦੇ ਫ਼ੈਸਲੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੇ ਵਿਰੋਧੀ ਹੋਣ ਦੇ ਬਾਵਜੂਦ ਅਸੀਂ ਆਪਣੇ ਹਲਕੇ ‘ਚ ਰੈਲੀਆਂ ਕੀਤੀਆਂ ਸਨ। ਇਸ ਲਈ ਹਾਈ ਕਮਾਂਡ ਦਾ ਫ਼ੈਸਲਾ ਸਾਰਿਆਂ ਨੂੰ ਮਨਜ਼ੂਰ ਹੈ।
Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਥੋੜ੍ਹੀ ਦੇਰ ‘ਚ ਪੁੱਜਣਗੇ ਸ੍ਰੀ ਦਰਬਾਰ ਸਾਹਿਬ, ਕੋਠੀ ‘ਤੇ ਆਗੂਆਂ ਦਾ ਲੱਗਾ ਜਮਾਵੜਾ

Read Next

ਪਹਿਲਾਂ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ ਫਿਰ ਚਲਾ ਦਿੱਤੀ ਉਸ ‘ਤੇ ਗੋਲੀ