Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ, ਭਤੀਜੀ ਦੇ ਸਹੁਰਾ ਪਰਿਵਾਰ ਨਾਲ ਚੱਲ ਰਿਹਾ ਸੀ ਝਗੜਾ

ਹੁਸ਼ਿਆਰਪੁਰ : ਥਾਣਾ ਬੁੱਲ੍ਹੋਵਾਲ ਅਧੀਨ ਪੈਂਦੇ ਪਿੰਡ ਪੰਡੋਰੀ ਫੰਗੁੂੜੇ ਵਿਖੇ ਭਤੀਜੀ ਦੇ ਪਤੀ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਫਾਹਾ ਲੈ ਲਿਆ। ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰਪਾਲ ਸਿੰਘ (53) ਵਜੋਂ ਹੋਈ ਹੈ।

ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਉਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕੁਆਰਾ ਸੀ ਤੇ ਉਹ ਆਪਣੇ ਮਾਤਾ-ਪਿਤਾ ਨਾਲ ਹੀ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਸੁਰਿੰਦਰਪਾਲ ਸਿੰਘ ਆਪਣੀ ਭਤੀਜੀ ਅਰਸ਼ਦੀਪ ਕੌਰ ਨਾਲ ਬਹੁਤ ਪਿਆਰ ਕਰਦਾ ਸੀ। ਅਰਸ਼ਦੀਪ ਕੌਰ ਦਾ ਵਿਆਹ 2018 ਨੂੰ ਤਰਨਤਾਰਨ ਦੇ ਪਿੰਡ ਹੋਠੀਆਂ ਦੇ ਜਰਮਨਜੀਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਜਰਮਨਜੀਤ ਨੂੰ 15-16 ਲੱਖ ਲਾ ਕੇ ਕੈਨੇਡਾ ਭੇਜ ਦਿੱਤਾ ਸੀ। ਕੈਨੇਡਾ ਜਾ ਕੇ ਜਰਮਨਜੀਤ ਨੇ ਅਰਸ਼ਦੀਪ ਕੌਰ ਨਾਲ ਫੋਨ ’ਤੇ ਗੱਲ ਕਰਨੀ ਬੰਦ ਕਰ ਦਿੱਤੀ, ਜੇ ਕਦੇ ਗੱਲਬਾਤ ਹੁੰਦੀ ਵੀ ਸੀ ਤਾਂ ਉਹ ਫੋਨ ’ਤੇ ਹੀ ਉਸ ਨਾਲ ਝਗੜਨਾ ਸ਼ੁਰੂ ਕਰ ਦਿੰਦਾ ਸੀ। ਅਰਸ਼ਦੀਪ ਕੌਰ ਨੂੰ ਉਸ ਦਾ ਸਹੁਰਾ ਪਰਿਵਾਰ ਵੱਲੋਂ ਵੀ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਹਰਜੀਤ ਕੌਰ 2019 ’ਚ ਆਪਣੇ ਕੋਲ ਲੈ ਆਏ ਸਨ ਜਿਸ ਦੀ ਹੁਣ ਤਿੰਨ ਸਾਲਾਂ ਦੀ ਇਕ ਬੱਚੀ ਵੀ ਹੈ

ਬਲਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਸਹੁਰੇ ਪਰਿਵਾਰ ਨਾਲ ਕਈ ਵਾਰ ਰਾਜ਼ੀਨਾਮੇ ਲਈ ਗੱਲਬਾਤ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਵੱਲੋਂ ਲੜਕੀ ’ਤੇ ਤਲਾਕ ਲਈ ਦਬਾਅ ਪਾਇਆ ਜਾ ਰਿਹਾ ਸੀ। ਪੰਚਾਇਤ ’ਚ ਲੜਕੀ ਦੇ ਸਹੁਰੇ ਪਰਿਵਾਰ ਨੇ ਇਹ ਮੰਨਿਆ ਸੀ ਕਿ ਉਹ ਵਿਆਹ ਦੌਰਾਨ ਖਰਚੀ ਰਕਮ ਤੇ ਵਿਦੇਸ਼ ਭੇਜਣ ਲਈ ਲਾਏ ਪੈਸੇ ਵਾਪਸ ਕਰ ਦੇਣਗੇ ਪਰ ਦੋ ਸਾਲ ਲੰਘ ਜਾਣ ਤੋਂ ਬਾਅਦ ਵੀ ਨਾ ਤਾਂ ਉਨ੍ਹਾਂ ਨੇ ਲੜਕੀ ਨੂੰ ਤਲਾਕ ਦਿੱਤਾ ਤੇ ਨਾ ਰਕਮ ਮੋੜੀ। ਇਸੇ ਗੱਲ ਨੂੰ ਲੈ ਕੇ ਸੁਰਿੰਦਰਪਾਲ ਪਰੇਸ਼ਾਨ ਰਹਿੰਦਾ ਸੀ ਤੇ ਬੁੱਧਵਾਰ ਤੜਕਸਾਰ ਢਾਈ ਵਜੇ ਦੇ ਕਰੀਬ ਉਸ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰ ਲਈ।

ਸੋਸ਼ਲ ਮੀਡੀਆ ਤੋਂ ਲੱਗਾ ਖ਼ੁਦਕੁਸ਼ੀ ਦਾ ਪਤਾ

 

ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਘਰ ਸੁੱਤੇ ਹੋਏ ਸਨ। ਸਵੇਰਸਾਰ ਢਾਈ ਵਜੇ ਦੇ ਕਰੀਬ ਪਿੰਡ ਦਾ ਇਕ ਵਿਅਕਤੀ ਉਨ੍ਹਾਂ ਦੇ ਘਰ ਆਇਆ ਜਿਸ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਤੋਂ ਪਿੰਡ ਦੇ ਹੀ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਲੱਗਾ ਹੈ, ਤੁਸੀਂ ਉਨ੍ਹਾਂ ਦੇ ਘਰ ਜਾ ਕੇ ਦੇਖੋ। ਜਦੋਂ ਉਹ ਸੁਰਿੰਦਰਪਾਲ ਦੇ ਕਮਰੇ ਵਿਚ ਪੁੱਜੇ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

 

ਮੰਮੀ ਡੈਡੀ ਮੈਨੂੰ ਮਾਫ਼ ਕਰ ਦਿਓ

 

ਸੋਸ਼ਲ ਮੀਡੀਆ ’ਤੇ 50 ਸੈਕੰਡ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸੁਰਿੰਦਰਪਾਲ ਸਿੰਘ ਕਹਿ ਰਿਹਾ ਹੈ ਕੇ ਮੇਰੀ ਸਾਰੀ ਜਾਇਦਾਦ ਦੇ ਵਾਰਿਸ ਮੇਰੀਆਂ ਤਿੰਨ ਭੈਣਾਂ ਤੇ ਮੇਰਾ ਇਕ ਭਰਾ ਹੋਵੇਗਾ। ਵੀਡੀਓ ਵਿਚ ਉਸ ਨੇ ਦੱਸਿਆ ਕਿ ਉਸ ਦੀ ਭਤੀਜੀ ਅਰਸ਼ਦੀਪ ਕੌਰ ਨੂੰ ਉਸ ਦੇ ਸਹੁਰਾ ਪਰਿਵਾਰ ਨੇ ਬਹੁਤ ਤੰਗ ਕੀਤਾ ਹੈ ਜਿਸ ਤੋਂ ਅਸੀਂ ਬਹੁਤ ਦੁਖੀ ਹਾਂ। ਲੱਖਾਂ ਰੁਪਏ ਲੈ ਕੇ ਮੁੰਡਾ ਕੈਨੇਡਾ ਭੱਜ ਗਿਆ ਹੈ ਜਿਸ ਤੋਂ ਦੁਖੀ ਹੋ ਕੇ ਮੈਂ ਆਤਮਹੱਤਿਆ ਕਰਨ ਜਾ ਰਿਹਾ ਹਾਂ। ਵੀਡੀਓ ਦੇ ਅਖੀਰ ਵਿਚ ਸੁਰਿੰਦਰਪਾਲ ਨੇ ਕਿਹਾ ਕਿ ਮੈਨੂੰ ਮੇਰੇ ਫਾਦਰ ਤੇ ਮਦਰ ਮਾਫ ਕਰ ਦੇਣ, ਥੈਂਕਯੂ।
ਭਤੀਜੀ ਦੇ ਸਹੁਰਾ ਪਰਿਵਾਰ ਦੇ ਪੰਜ ਮੈਂਬਰਾਂ ’ਤੇ ਮਾਮਲਾ ਦਰਜ

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਜਗਦੀਪ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਸੁਰਿੰਦਰਪਾਲ ਦੀ ਭਤੀਜੀ ਦੇ ਸਹੁਰਾ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਧਾਰਾ 306 ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਅਰਸ਼ਦੀਪ ਕੌਰ ਦੇ ਪਤੀ ਜਰਮਨਜੀਤ ਸਿੰਘ, ਸੱਸ ਹਰਜੀਤ ਕੌਰ, ਨਨਾਣ ਰਾਜਵੀਰ ਕੌਰ ਤੇ ਸਰਬਜੀਤ ਕੌਰ ਅਤੇ ਵਿਚੋਲੇ ਗੁਰਵੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
Vinkmag ad
Share Our Daily Posts

News Desk

Read Previous

ਪਹਿਲਾਂ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ ਫਿਰ ਚਲਾ ਦਿੱਤੀ ਉਸ ‘ਤੇ ਗੋਲੀ

Read Next

ਵਿਆਹੁਤਾ ਦੀ ਭੇਤਭਰੇ ਹਾਲਾਤਾਂ ‘ਚ ਮੌਤ, ਪੁਲਿਸ ਨੇ ਅੱਧ ਸੜੀ ਲਾਸ਼ ਕਬਜ਼ੇ ‘ਚ ਲੈ ਕੇ ਸ਼ੁਰੂ ਕੀਤੀ ਜਾਂਚ