Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਵਿਆਹੁਤਾ ਦੀ ਭੇਤਭਰੇ ਹਾਲਾਤਾਂ ‘ਚ ਮੌਤ, ਪੁਲਿਸ ਨੇ ਅੱਧ ਸੜੀ ਲਾਸ਼ ਕਬਜ਼ੇ ‘ਚ ਲੈ ਕੇ ਸ਼ੁਰੂ ਕੀਤੀ ਜਾਂਚ

ਫਤਿਆਬਾਦ : ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੇਕੇ ਘਰ ਆਈ ਵਿਅਹੁਤਾ ਦੀ ਭੇਦ ਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂਕਿ ਲੜਕੀ ਦੇ ਅੰਤਿਮ ਸਸਕਾਰ ਸਮੇਂ ਪੇਕੇ ਅਤੇ ਸਹੁਰੇ ਪਰਿਵਾਰ ਵਿਚ ਤਕਰਾਰ ਦੀ ਸਥਿਤੀ ਬਣਨ ਤੋਂ ਬਾਅਦ ਸਥਾਨਕ ਪੁਲਿਸ ਨੇ ਅੱਧ ਸੜੀ ਲਾਸ਼ ਕਬਜ਼ੇ ਵਿਚ ਲੈ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੀ ਕੁਲਬੀਰ ਕੌਰ ਦਾ ਵਿਆਹ ਤਕਰੀਬਨ ਛੇ ਮਹੀਨੇ ਪਹਿਲਾਂ ਅੰਮਿ੍ਤਸਰ ਦੇ ਪਿੰਡ ਸੁਲਤਾਨਵਿੰਡ ਨਿਵਾਸੀ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਕੁਲਬੀਰ ਕੌਰ ਦੀ ਲੰਘੀ ਰਾਤ ਆਪਣੇ ਪੇਕੇ ਘਰ ਭੇਦ ਭਰੇ ਹਲਾਤਾਂ ਵਿਚ ਮੌਤ ਹੋ ਗਈ। ਜਦੋਂ ਉਸਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਸੀ ਤਾਂ ਪੇਕੇ ਅਤੇ ਸਹੁਰੇ ਪਰਿਵਾਰ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਮਾਮਲਾ ਪੁਲਿਸ ਤਕ ਪਹੁੰਚ ਗਿਆ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅੱਧ ਸੜੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਮਾਰਟਮ ਲਈ ਭੇਜ ਦਿੱਤਾ ਹੈ।

 

ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਕੁਲਬੀਰ ਕੌਰ ਉਨ੍ਹਾਂ ਦੇ ਕੋਲ ਆਈ ਹੋਈ ਸੀ। ਬੀਤੀ ਰਾਤ ਉਸਦੇ ਪਤੀ ਦਾ ਫੋਨ ਵੀ ਆਇਆ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਉਸਦੀ ਆਪਣੇ ਪਤੀ ਨਾਲ ਕੀ ਗੱਲ ਹੋਈ ਹੈ। ਜਦੋਂ ਸਵੇਰੇ ਕੁਲਬੀਰ ਕੌਰ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸਦੀ ਮੌਤ ਹੋ ਚੁੱਕੀ ਸੀ। ਕੁਲਬੀਰ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਉੱਪਰ ਸ਼ੰਕੇ ਖੜ੍ਹੇ ਕੀਤੇ ਹਨ। ਜਦੋਂਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਪੈਕਟਰ ਨਵਦੀਪ ਸਿੰਘ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Vinkmag ad
Share Our Daily Posts

News Desk

Read Previous

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ, ਭਤੀਜੀ ਦੇ ਸਹੁਰਾ ਪਰਿਵਾਰ ਨਾਲ ਚੱਲ ਰਿਹਾ ਸੀ ਝਗੜਾ

Read Next

ਨਾਕੇ ’ਤੇ ਗੱਡੀ ਰੋਕਣ ‘ਤੇ ਕਾਰ ਸਵਾਰਾਂ ਨੇ ਪੁਲਿਸ ਮੁਲਾਜ਼ਮ ਦੇ ਮਾਰੀ ਗੋਲੀ, ਗੰਭੀਰ ਜ਼ਖ਼ਮੀ