ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਭਿੱਖੀਵਿੰਡ (ਤਰਨ ਤਾਰਨ) – ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਦੀ ਫੇਰੀ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀ ਦੇ ਪ੍ਰਧਾਨ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ‘ਚ ਭਿੱਖੀਵਿੰਡ ਮੇਨ ਚੌਕ ਵਿਚ ਕਾਲੇ ਝੰਡੇ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਨ ਲਈ ਭਿੱਖੀਵਿੰਡ ਮੇਨ ਚੌਕ ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਇਕੱਤਰਤਾ ਕੀਤੀ। ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਖਰੜਾ ਰੋਡ ‘ਤੇ ਹੀ ਰੋਕਿਆ ਹੋਇਆ ਹੈ ਅਤੇ ਉਹ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।
