Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਦੇਹ ਵਪਾਰ ਦੇ ਅੱਡੇ ‘ਤੇ ਅਸ਼ਲੀਲ ਵੀਡੀਓ ਬਣਾ ਬਲੈਕਮੇਲ ਕਰਨ ਵਾਲਾ ਰੈਕੇਟ ਫੜਿਆ, ਰੁਪਏ ਉਧਾਰ ਲੈ ਕੇ ਘਰ ਬੁਲਾਉਂਦੀ ਸੀ ਔਰਤ

ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਬਲੈਕਮੇਲ ਤੇ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੀ ਔਰਤ ਤੇ ਉਸ ਦੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐੱਸਪੀ ਅਮਲੋਹ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਸਬ ਤਹਿਸੀਲ ਮੰਡੀ ਗੋਬਿੰਦਗੜ੍ਹ ਮੌਜੂਦ ਸੀ ਤਾਂ ਰਾਹੁਲ ਭਾਰਦਵਾਜ ਵਾਸੀ ਮੰਡੀ ਗੋਬਿੰਦਗੜ੍ਹ ਨੇ ਇਤਲਾਹ ਦਿੱਤੀ ਕਿ ਉਹ ਮਠਿਆਈ ਦੀ ਦੁਕਾਨ ‘ਤੇ ਕੰਮ ਕਰਦਾ ਹੈ ਤੇ ਉਸ ਦੀ ਦੁਕਾਨ ’ਤੇ ਇਕ ਔਰਤ ਮਠਿਆਈ ਲੈਣ ਆਉਂਦੀ ਹੈ ਜਿਸ ਵੱਲ ਉਸ ਦਾ 3500 ਰੁਪਏ ਉਧਾਰ ਖੜ੍ਹੇ ਸਨ। ਜਦੋਂ ਉਸ ਨੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਔਰਤ ਨੇ ਕਿਹਾ ਕਿ ਉਹ 3 ਜੁਲਾਈ 2021 ਨੂੰ ਉਨ੍ਹਾਂ ਦੇ ਘਰ ਆ ਕੇ ਲੈਣ ਜਾਣ ਜਦੋਂ ਉਹ ਉਸ ਔਰਤ ਦੇ ਘਰ ਗਿਆ ਤਾਂ ਉਸ ਔਰਤ ਨੇ ਉਸ ਨੂੰ ਘਰ ਦੇ ਚੁਬਾਰੇ ’ਚ ਬਣੇ ਕਮਰੇ ਵਿਚ ਬਿਠਾ ਕੇ ਕਿਹਾ ਕਿ ਉਹ ਪੈਸੇ ਲੈ ਕੇ ਆਉਂਦੀ ਹੈ ਪਰ ਬਾਅਦ ਵਿਚ ਉਹ ਔਰਤ ਸਮੇਤ 3 ਨਾਮਾਲੂਮ ਵਿਅਕਤੀ ਅਤੇ 1 ਨਾਮਾਲੂਮ ਔਰਤ ਨਾਲ ਆਈ। ਜਿਨ੍ਹਾਂ ਨੇ ਉਸ ਨੂੰ ਚੁਬਾਰੇ ਵਿਚ ਬਣੇ ਕਮਰੇ ਵਿਚ ਬੰਦ ਕਰ ਲਿਆ ਅਤੇ ਨਾਮਾਲੂਮ ਵਿਅਕਤੀਆਂ ਵਿਚੋਂ ਇਕ ਵਿਅਕਤੀ ਨੇ ਕਮਰੇ ਨੂੰ ਬਾਹਰੋਂ ਦਰਵਜਾ ਲਗਾ ਕੇ ਕੁੰਡਾ ਲਗਾ ਦਿੱਤਾ ਅਤੇ ਉਸ ਨਾਲ ਦੋ ਨਾਮਾਲੂਮ ਵਿਅਕਤੀ ਗਾਲੀ ਗਲੋਚ ਕਰਨ ਲੱਗ ਪਏ ਤੇ ਉਸ ਨੂੰ ਡਰਾ ਧਮਕਾ ਕੇ ਉਸ ਪਾਸੋਂ 35 ਹਜ਼ਾਰ ਰੁਪਏ ਤੇ ਇਕ ਮੋਬਾਈਲ ਫੋਨ ਖੋਹ ਲਿਆ ਤੇ ਉਸ ਨੂੰ ਬਲੈਕਮੇਲ ਕਰਨ ਦੀ ਨੀਅਤ ਨਾਲ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਤੇ ਬਾਅਦ ਵਿਚ ਉਸ ਕੋਲੋਂ 20 ਹਜ਼ਾਰ ਰੁਪਏ ਦੀ ਹਰ ਮੰਗ ਕੀਤੀ ਤੇ ਕਹਿਣ ਲੱਗੇ ਕਿ ਜੇਕਰ ਉਸ ਨੇ 20 ਹਜ਼ਾਰ ਰੁਪਏ ਨਾ ਦਿੱਤੇ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਣਗੇ। ਜਿਸ ਤੋਂ ਬਾਅਦ ਉਸ ਨੇ ਆਪਣੀ ਦੁਕਾਨ ਤੋਂ 20 ਹ਼ਜਾਰ ਰੁਪਏ ਲਿਆ ਕੇ ਉਕਤ ਵਿਅਕਤੀਆਂ ਨੂੰ ਦੇ ਦਿੱਤੇ ਤੇ ਜਿਨ੍ਹਾਂ ਨੇ ਉਸ ਦਾ ਮੋਬਾਈਲ ਫੋਨ ਵਾਪਸ ਕਰ ਦਿੱਤਾ। ਉਨ੍ਹਾਂ ਦੱਸਿਆ ਕਿ 15 ਜੁਲਾਈ ਨੂੰ ਉਹ ਆਪਣੇ ਜੀਜੇ ਸੁਨੀਲ ਕੁਮਾਰ ਦੀ ਦੁਕਾਨ ’ਤੇ ਬੈਠਾ ਸੀ ਤਾਂ ਦੁਕਾਨ ’ਤੇ ਇਕ ਵਿਅਕਤੀ ਜੋ ਉਕਤ ਔਰਤ ਦੇ ਘਰ ‘ਚ ਕਮਰੇ ਨੂੰ ਬਹਾਰੋਂ ਕੁੰਡਾ ਲਗਾ ਕੇ ਖੜ੍ਹਾ ਸੀ ਜਿਸ ਨੇ ਉਸ ਕੋਲੋਂ 50 ਹਜ਼ਾਰ ਰੁਪਏ ਦੀ ਹੋਰ ਮੰਗ ਕੀਤੀ ਤੇ ਕਿਹਾ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਣਗੇ ਜਿਸ ਕਰਕੇ ਉਸ ਨੇ ਬਦਨਾਮੀ ਤੋੋਂ ਡਰਦਿਆਂ ਪੈਸੇ ਦੇ ਦਿੱਤੇ। ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਔਰਤ ਤੇ ਚਰਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦਕਿ ਉਨ੍ਹਾਂ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਹੋਣਗੀਆਂ ਚੋਣਾਂ

Read Next

ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ, ਸਵੇਰੇ 10 ਵਜੇ ਪੰਜਾਬ ਭਵਨ ਪੁੱਜਣਗੇ