Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਵਿੱਤ ਮੰਤਰੀ ਦਾ ਵਿਰੋਧ ਕਰਨ ਵਾਲੇ ਕੱਚੇ ਮੁਲਾਜ਼ਮਾਂ ਦੀ ਪੁਲਿਸ ਨਾਲ ਹੋਈ ਖਿੱਚ-ਧੂਹ, ਕਰੀਬ 50 ਮੁਲਾਜ਼ਮ ਲਏ ਹਿਰਾਸਤ ‘ਚ

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਬਠਿੰਡਾ ਦੌਰੇ ਦੌਰਾਨ ਉਨ੍ਹਾਂ ਦਾ ਵਿਰੋਧ ਕਰਨ ਜਾ ਰਹੇ ਕਰੀਬ 50 ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਸ਼ਹਿਰ ਦੇ ਹਨੂਮਾਨ ਚੌਕ ‘ਚ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ (Punjab Government) ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਿੱਤ ਮੰਤਰੀ ਦੇ ਪ੍ਰੋਗਰਾਮ ਵੱਲ ਕੂਚ ਕਰ ਦਿੱਤਾ। ਇਸ ਦੌਰਾਨ ਤਾਇਨਾਤ ਕੀਤੀ ਗਈ ਵੱਡੀ ਗਿਣਤੀ ਪੁਲਿਸ ਫੋਰਸ (Bathinda Police) ਨੇ ਰੋਕ ਲਿਆ ਜਿਸ ਤੋਂ ਬਾਅਦ ਪੁਲਿਸ ਤੇ ਮੁਲਾਜ਼ਮਾਂ ‘ਚ ਖਿੱਚ-ਧੂਹ ਵੀ ਹੋਈ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਸੀਰ ਸਿੰਘ ਭੰਗੂ ਦੀ ਅਗਵਾਈ ਹੇਠ ਹਿਰਾਸਤ ‘ਚ ਲਏ ਕੱਚੇ ਮੁਲਾਜ਼ਮਾਂ ਨੂੰ ਛੁਡਾਉਣ ਲਈ ਉਨ੍ਹਾਂ ਦੇ ਸਾਥੀਆਂ ਨੇ ਥਾਣਾ ਸਿਵਲ ਲਾਈਨ ਅੱਗੇ ਧਰਨਾ ਲਗਾ ਦਿੱਤਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਹਿਰਾਸਤ ‘ਚ ਲਏ ਆਗੂਆਂ ਜਗਰੂਪ ਸਿੰਘ ਲਹਿਰਾਮੁਹੱਬਤ ਬੀਰੇਂਦਰ ਸਿੰਘ ਮਨਰੇਗਾ ਗੁਰਵਿੰਦਰ ਸਿੰਘ ਪੰਨੂ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਨੇ ਥਾਣੇ ਅੰਦਰ ਧਰਨਾ ਲਗਾ ਦਿੱਤਾ ਜਦੋਂਕਿ ਉਨ੍ਹਾਂ ਦੇ ਬਾਕੀ ਸਾਥੀ ਥਾਣੇ ਦੇ ਬਾਹਰ ਧਰਨੇ ਉਪਰ ਬੈਠੇ ਹੋਏ ਹਨ। ਮੋਰਚੇ ਦੇ ਆਗੂ ਜਗਸੀਰ ਸਿੰਘ ਭੰਗੂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੱਕਾ ਕਰਨ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਲਾਰੇ ਲਗਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਨੇ ਸਾਲ ਦੋ ਹਜਾਰ ਸੋਲ਼ਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਇਹ ਐਕਟ ਬਣਾਇਆ ਸੀ ਪਰ ਪੰਜਾਬ ਸਰਕਾਰ ਨੇ ਇਸ ਤੋਂ ਬਾਅਦ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਦੀ ਸਬ ਕਮੇਟੀ ਦਾ ਗਠਨ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਸਬ ਕਮੇਟੀ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੈਬਨਿਟ ਮੰਤੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ।

ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਕੈਬਨਿਟ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ (Tript Rajinder Singh Bajwa) ਤੇ ਚਰਨਜੀਤ ਸਿੰਘ ਚੰਨੀ (Charanjit Singh Channi) ਨਾਲ ਮੁਲਾਕਾਤ ਕੀਤੀ ਸੀ ਜਿਨ੍ਹਾਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਹਾਮੀ ਨਹੀਂ ਭਰ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਸਬ ਕਮੇਟੀ ਦੇ ਦੋਵੇਂ ਕੈਬਨਿਟ ਮੰਤਰੀ ਉਨ੍ਹਾਂ ਨੂੰ ਪੱਕੇ ਕਰਨ ਲਈ ਰਾਜ਼ੀ ਹਨ ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਵਿੱਚ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵਿੱਤ ਮੰਤਰੀ ਬਠਿੰਡਾ ਦੌਰੇ ਤੇ ਹਨ ਜਿਨ੍ਹਾਂ ਨੂੰ ਇਹ ਪੁੱਛਣ ਲਈ ਕੱਚੇ ਮੁਲਾਜ਼ਮ ਜਾ ਰਹੇ ਸਨ ਕਿ ਉਹ ਉਨ੍ਹਾਂ ਨੂੰ ਰੈਗੂਲਰ ਕਰਨ ਵਿਚ ਅੜਿੱਕਾ ਕਿਉਂ ਡਾਹ ਰਹੇ ਹਨ? ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸ਼ਾਂਤਮਈ ਤੌਰ ‘ਤੇ ਮਨਪ੍ਰੀਤ ਸਿੰਘ ਬਾਦਲ ਨਾਲ ਗੱਲਬਾਤ ਕਰਨ ਲਈ ਜਾ ਰਹੇ ਸਨ ਪਰ ਪੁਲਿਸ ਨੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕਰਦਿਆਂ ਉਨ੍ਹਾਂ ਦੇ ਕਰੀਬ ਪੰਜਾਹ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਅੰਦਰ ਬੰਦ ਕਰ ਦਿੱਤਾ ਹੈ। ਥਾਣੇ ਦੇ ਬਾਹਰ ਧਰਨੇ ਤੇ ਬੈਠੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਜਿੰਨਾ ਸਮਾਂ ਉਨ੍ਹਾਂ ਦੀ ਹਿਰਾਸਤ ਵਿੱਚ ਲਏ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤਕ ਉਹ ਧਰਨਾ ਨਹੀਂ ਚੁੱਕਣਗੇ।

 

Vinkmag ad
Share Our Daily Posts

News Desk

Read Previous

ਮਨੀਲਾ ‘ਚ ਲੜਕੀ ਦੀ ਹੱਤਿਆ ਕਰਨ ਆਏ ਫਿਲੀਪੀਨਜ਼ ਦੇ ਨੌਜਵਾਨ ਦੇ ਸਾਹਮਣੇ ਖੜ੍ਹੀ ਪੰਜਾਬੀ ਔਰਤ, ਚਾਕੂ ਦੇ ਕਈ ਵਾਰ ਸਹਿਣ ਤੋਂ ਬਾਅਦ ਹਸਪਤਾਲ ‘ਚ ਮੌਤ

Read Next

ਘਰ ‘ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ