Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪਟਿਆਲਾ-ਸਰਹਿੰਦ ਰੋਡ ‘ਤੇ ਦਰਦਨਾਕ ਹਾਦਸਾ, ਬੇਕਾਬੂ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ਨੂੰ ਕੁਚਲਿਆ, ਦੋਵਾਂ ਦੀ ਮੌਤ

ਪਟਿਆਲਾ : ਪਟਿਆਲਾ-ਸਰਹਿੰਦ ਰੋਡ ‘ਤੇ ਤੜਕਸਾਰ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਕਾਰ ਮੋਟਰਸਾਈਕਲ ਸਵਾਰਾਂ ਨੂੰ ਕਾਫ਼ੀ ਦੂਰ ਤਕ ਘੜੀਸਦੀ ਹੋਈ ਲੈ ਗਈ ਜਿਸ ਕਾਰਨ ਇਕ ਜਣੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਦੂਸਰੇ ਦੀ ਹਸਪਤਾਲ ‘ਚ ਜਾਂਦਿਆਂ ਰਾਹ ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ (45) ਤੇ ਜਸਮੀਤ ਸਿੰਘ (15) ਵਾਸੀ ਸ਼ੇਰ-ਏ-ਪੰਜਾਬ ਮਾਰਕੀਟ ਦੇ ਤੌਰ ‘ਤੇ ਹੋਈ ਹੈ ਤੇ ਪੁਲਿਸ ਕਾਰ ਸਵਾਰ ਨੂੰ ਵੀ ਮੌਕੇ ‘ਤੇ ਕਾਬੂ ਕਰ ਲਿਆ ਹੈ

ਮ੍ਰਿਤਕ ਦੇ ਚਚੇਰੇ ਭਰਾ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਦਾ ਭਰਾ ਦਵਾਈਆਂ ਦੀ ਦੁਕਾਨਾਂ ‘ਤੇ ਸਪਲਾਈ ਕਰਨ ਦਾ ਕੰਮ ਕਰਦਾ ਸੀ। ਲੰਘੇ ਦਿਨ ਉਹ ਤੇ ਉਸ ਦਾ ਪੁੱਤਰ ਜਸਮੀਤ ਸਿੰਘ ਰਾੜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ। ਰਾਤ ਕਾਫ਼ੀ ਹੋਣ ਕਾਰਨ ਉਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੀ ਠਹਿਰ ਗਏ ਜਿੱਥੋਂ ਉਹ ਸਵੇਰੇ ਇਕ ਹੋਰ ਵਿਅਕਤੀ ਨੂੰ ਸਰਹਿੰਦ ਰੋਡ ਵਿਖੇ ਉਸ ਦੇ ਘਰ ਛੱਡਣ ਗਏ ਸਨ। ਜਦੋਂ ਉਹ 6 ਵਜੇ ਉਥੋਂ ਵਾਪਸ ਆ ਰਹੇ ਸਨ ਤਾਂ ਪਿੱਛੋਂ ਦੀ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦੇ ਭਰਾ ਮਨਜੀਤ ਸਿੰਘ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਭਤੀਜੇ ਜਸਮੀਤ ਸਿੰਘ ਦੀ ਐਬੂਲੈਂਸ ‘ਚ ਹਸਪਤਾਲ ਲਿਜਾਉਣ ਵੇਲੇ ਰਾਹ ‘ਚ ਮੌਤ ਹੋ ਗਈ। ਉਨ੍ਹਾਂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਸ ਦਾ ਭਰਾ ਇਕੱਲਾ ਹੀ ਘਰ ਵਿਚ ਕਮਾਉਣ ਵਾਲਾ ਸੀ ਤੇ ਉਸ ਦਾ ਭਤੀਜਾ ਘਰ ਦਾ ਇਕਲੌਤਾ ਚਿਰਾਗ਼ ਸੀ। ਉਨ੍ਹਾਂ ਦੇ ਜਾਣ ਪਿੱਛੋਂ ਘਰ ਵਿਚ ਬਜ਼ੁਰਗ ਮਾਤਾ-ਪਿਤਾ ਤੋਂ ਇਲਾਵਾ ਉਸ ਦੀ ਪਤਨੀ ਤੇ 17 ਸਾਲਾ ਦੀ ਲੜਕੀ ਰਹਿ ਗਏ ਹਨ। ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਕਾਰ ਚਾਲਕ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਪਰਿਵਾਰ ਨੂੰ ਇਨਸਾਫ਼ ਦਿਲਾਇਆ ਜਾਵੇ।

ਕਾਰ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਕੀਤੀ ਕਾਰਵਾਈ ਸ਼ੁਰੂ : ਇੰਚਾਰਜ

ਥਾਣਾ ਤ੍ਰਿਪੜੀ ਦੇ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਵਲੋਂ ਕਾਰ ਚਾਲਕ ਪਰਵਦੀਪ ਸਿੰਘ ਵਾਸੀ ਮਾਡਲ ਟਾਊਨ ਨੂੰ ਮੌਕੇ ‘ਤੇ ਕਾਬੂ ਕਰ ਲਿਆ ਹੈ ਜਿਸ ਦੇ ਖਿਲਾਫ਼ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਲਾਪਰਵਾਹੀ ਨਾਲ ਕਾਰ ਚਲਾਉਣ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Vinkmag ad
Share Our Daily Posts

News Desk

Read Previous

ਅਮਰਿੰਦਰ ਸਰਕਾਰ ਨੇ ਸਾਢੇ ਚਾਰ ਸਾਲਾਂ ਅੰਦਰ ਪੰਜਾਬ ਵਿਚ ਵਪਾਰ ਤੇ ਉਦਯੋਗ ਸੈਕਟਰ ਕੀਤੇ ਤਬਾਹ: ਐਨ ਕੇ ਸ਼ਰਮਾ

Read Next

ਕੱਲ੍ਹ ਬੰਦ ਰੱਖੇ ਜਾਣਗੇ ਪੰਜਾਬ ਦੇ ਸਾਰੇ ਬੱਸ ਸਟੈਂਡ, ਕੰਮ ਛੱਡੋ ਹੜਤਾਲ ’ਤੇ ਜਾਣਗੇ ਠੇਕਾ ਕਰਮਚਾਰੀ, ਪੰਜਾਬ ਸਰਕਾਰ ਦੇ ਫੂਕੇ ਜਾਣਗੇ ਪੁਤਲੇ