Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਕੱਲ੍ਹ ਬੰਦ ਰੱਖੇ ਜਾਣਗੇ ਪੰਜਾਬ ਦੇ ਸਾਰੇ ਬੱਸ ਸਟੈਂਡ, ਕੰਮ ਛੱਡੋ ਹੜਤਾਲ ’ਤੇ ਜਾਣਗੇ ਠੇਕਾ ਕਰਮਚਾਰੀ, ਪੰਜਾਬ ਸਰਕਾਰ ਦੇ ਫੂਕੇ ਜਾਣਗੇ ਪੁਤਲੇ

ਜਲੰਧਰ, ਜੇਐੱਨਐੱਨ : ਸੂਬੇ ਦੇ ਅਵਾਜਾਈ ਮੰਤਰੀ ਦੇ ਨਾਲ ਹੋਈ ਬੈਠਕ ਦੇ ਬਾਵਜੂਦ ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਕਰਨ ਦੇ ਵਿਰੋਧ ’ਚ ਪੰਜਾਬ ਰੋਡਵੇਜ ਪਨ ਬੱਸ ਠੇਕਾ ਕਰਮਚਾਰੀ ਯੂਨੀਅਨ (Roadways Punbus Contract Workers Union) 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਢ ਬੰਦ ਕਰ ਕੇ ਧਰਨਾ ਦੇਵੇਗੀ। ਇਸ ਤੋਂ ਇਲਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਗਏ ਦੋ ਦਿਨ ਦੇ ਕੰਮ ਛੱਡੋ ਪ੍ਰੋਗਰਾਮ ਦੇ ਮੁਤਾਬਕ ਤਿੰਨ ਤੇ ਚਾਰ ਅਗਸਤ ਨੂੰ ਵੀ ਸਾਰੇ ਬੱਸ ਸਟੈਂਡ ਬੰਦ ਕਰ ਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

ਇਸ ਦੇ ਬਾਵਜੂਦ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਫਿਰ 9,10 ਤੇ 11 ਅਗਸਤ ਨੂੰ ਤਿੰਨ ਦਿਨਾਂ ਦੀ ਹੜਤਾਲ ਕਰ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘੇਰਾਵ ਕੀਤਾ ਜਾਵੇਗਾ। ਉਕਤ ਐਲਾਨ ਐਤਵਾਰ ਨੂੰ Punjab Roadways Bus Contact Workers Union Punjab & PRTC ਦੇ ਕੱਚੇ ਮੁਲਾਜ਼ਮਾਂ ਦੀ ਜਲੰਧਰ ਬਸ ਸਟੈਂਡ ’ਚ ਹੋਈ ਸੂਬਾ ਪੱਧਰ ਦੀ ਬੈਠਕ ਦੌਰਾਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ।

ਯੂਨੀਅਨ ਦੇ ਸਰਪਰਸਤ ਕਮਲ ਕੁਮਾਰ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸਕੱਤਰ ਬਲਜੀਤ ਸਿੰਘ ਗਿੱਲ, ਉਪ ਪ੍ਰਧਾਨ ਪ੍ਰਦੀਪ ਕੁਮਾਰ, ਗੁਰਵਿੰਦਰ ਸਿੰਘ ਪੰਨੂ, ਸਹਿਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਰੋਡਵੇਜ, ਪਨ ਬੱਸ ਤੇ ਪੀਆਰਟੀਸੀ ’ਚ ਘੱਟ ਤੋਂ ਘੱਟ 10,000 ਨਵੀਆਂ ਬੱਸਾਂ ਸ਼ਾਮਲ ਕੀਤੀ ਜਾਣ। ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਅਦਾਲਤੀ ਫ਼ੈਸਲੇ ਦੇ ਮੁਤਾਬਕ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਨੀਤੀ ਨੂੰ ਲਾਗੂ ਕੀਤਾ ਜਾਵੇ ਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।

 

Vinkmag ad
Share Our Daily Posts

News Desk

Read Previous

ਪਟਿਆਲਾ-ਸਰਹਿੰਦ ਰੋਡ ‘ਤੇ ਦਰਦਨਾਕ ਹਾਦਸਾ, ਬੇਕਾਬੂ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ਨੂੰ ਕੁਚਲਿਆ, ਦੋਵਾਂ ਦੀ ਮੌਤ

Read Next

ਜਲੰਧਰ ਪੁਲਿਸ ਨੇ ਦਬੋਚਿਆ ਸੈਨੀ ਗੈਂਗ ਦਾ ਸਰਗਨਾ, ਇਕ ਸਾਲ ਪਹਿਲਾਂ ਢਿੱਲਵਾਂ ‘ਚ ਗੈਂਗਸਟਰ ਦੀਪਕ ਹੀਰਾ ਦੇ ਮਰਡਰ ‘ਚ ਸੀ ਵਾਂਟੇਡ