Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਜ਼ਮੀਨ ਵਾਪਸ ਨਾ ਮੋੜੀ ਤਾਂ ਦਾਦੇ ਨੇ ਪੋਤਰੇ ਤੇ ਪੋਤਨੂੰਹ ‘ਤੇ ਸੁੱਟਿਆ ਪੈਟਰੋਲ, ਬੱਚੀ ‘ਤੇ ਵੀ ਨਹੀਂ ਆਇਆ ਰਹਿਮ

ਅਬੋਹਰ : ਇੱਥੋਂ ਦੇ ਚੰਡੀਗੜ੍ਹ ਮੁਹੱਲੇ ਤੋਂ ਦਿਲ-ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਬੇਰਹਿਮ ਦਾਦੇ ਨੇ ਪੋਤਰੇ, ਉਸ ਦੀ ਪਤਨੀ ਤੇ ਇਕ ਸਾਲ ਦੀ ਪੜਪੋਤੀ ਨੂੰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਘਟਨਾ ‘ਚ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਝੁਲਸ ਰਹੇ ਪਤੀ ਨੂੰ ਬਚਾਉਣ ਵੇਲੇ ਪਤਨੀ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਝੁਲਸ ਗਏ ਜਦਕਿ ਇਕ ਸਾਲ ਦੀ ਪੜਪੋਤੀ ਵਾਲ-ਵਾਲ ਬਚ ਗਈ।

40 ਸਾਲਾ ਅੰਗਰੇਜ਼ ਸਿੰਘ ਪਤਨੀ ਗਗਨਦੀਪ ਕੌਰ ਤੇ ਇਕ ਸਾਲਾ ਬੱਚੀ ਜਸ਼ਨਪ੍ਰੀਤ ਕੌਰ ਦੇ ਨਾਲ ਆਪਣੇ ਘਰ ‘ਚ ਸੁੱਤਾ ਹੋਇਆ ਸੀ ਕਿ ਉਸ ਦੇ ਦਾਦੇ ਤਾਰਾ ਚੰਦ ਨੇ ਸਵੇਰੇ 4 ਵਜੇ ਬਾਲਟੀ ‘ਚ ਪੈਟਰੋਲ ਪਾ ਕੇ ਉਨ੍ਹਾਂ ਤਿੰਨਾਂ ਉੱਪਰ ਤੇਲ ਛਿੜਕ ਕੇ ਅੱਗ ਲਗਾ ਦਿੱਤੀ। ਕਮਰੇ ‘ਚ ਹਨੇਰਾ ਹੋਣ ਕਾਰਨ ਅੰਗਰੇਜ਼ ਸਿੰਘ ਅੱਗ ਦੀ ਲਪੇਟ ‘ਚ ਆ ਗਿਆ। ਪਤਨੀ ਨੂੰ ਪਤਾ ਚੱਲਿਆ ਤਾਂ ਉਸ ਨੇ ਕੰਬਲ ਪਾ ਕੇ ਅੱਗ ਬੁਝਾਉਣ ਦਾ ਯਤਨ ਕੀਤਾ। ਇਸ ਦੌਰਾਨ ਉਸ ਦੇ ਦੋਵੇਂ ਹੱਥ ਝੁਲਸ ਗਏ ਜਦਕਿ ਇਕ ਸਾਲ ਦੀ ਬੱਚੀ ਵਾਲ਼-ਵਾਲ ਬਚ ਗਈ। ਗਗਨਦੀਪ ਕੌਰ ਨੇ ਦੱਸਿਆ ਕਿ ਅੱਗ ਲੱਗਣ ਨਾਲ ਅੰਗਰੇਜ਼ ਸਿੰਘ ਦੀ ਦੋਵੇਂ ਲੱਤਾਂ ਝੁਲਸ ਗਈਆਂ ਹਨ। ਰੌਲਾ ਪਾਉਣ ‘ਤੇ ਆਸਪਾਸ ਦੇ ਲੋਕ ਇਕੱਤਰ ਹੋਏ ਤੇ ਅੰਗਰੇਜ਼ ਸਿੰਘ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ।

ਅੰਗਰੇਜ਼ ਦੀ ਮਾਂ ਮਲਕੀਤ ਕੌਰ ਨੇ ਦੱਸਿਆ ਕਿ ਜ਼ਮੀਨ ਉਸ ਦੇ ਦਾਦੇ ਤਾਰਾ ਚੰਦ ਨੇ ਆਪ ਦਿੱਤੀ ਸੀ ਜਿੱਥੇ ਉਸ ਨੇ ਕਮਰੇ ਬਣਵਾ ਦਿੱਤੇ ਤੇ ਰਹਿਣ ਲੱਗਾ। ਹੁਣ ਅੰਗਰੇਜ਼ ਦਾ ਦਾਦਾ ਉਸ ਜਗ੍ਹਾ ਨੂੰ ਛੁਡਵਾਉਣਾ ਚਾਹੁੰਦਾ ਹੈ ਜਦਕਿ ਅੰਗਰੇਜ਼ ਖਰਚਾ-ਪਾਣੀ ਵੀ ਦਿੰਦਾ ਹੈ। ਤਾਰਾ ਚੰਦ ਨੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਤਾਰਾ ਚੰਦ ਨੇ ਇਹ ਗੱਲ ਸਵੀਕਾਰ ਕੀਤੀ ਹੈ ਕਿ ਉਹ ਇਕ ਹਜ਼ਾਰ ਰੁਪਏ ਦਾ ਪੈਟਰੋਲ ਇਸੇ ਨੀਅਤ ਨਾਲ ਖਰੀਦ ਕੇ ਲਿਆਇਆ ਹੈ ਜਿਸ ਵਿਚੋਂ ਕੁਝ ਘਰੋਂ ਬਰਾਮਦ ਵੀ ਕਰ ਲਿਆ ਗਿਆ ਹੈ। ਪਰਿਵਾਰ ਵੱਲੋਂ ਬਣਾਈ ਗਈ ਵੀਡੀਓ ‘ਚ ਉਸ ਨੇ ਇਹ ਗੱਲ ਵੀ ਮੰਨੀ ਹੈ ਕਿ ਉਹ ਅੰਗਰੇਜ਼ ਨੂੰ ਅੱਗ ਲਗਾ ਕੇ ਮਾਰਨਾ ਚਾਹੁੰਦਾ ਹੈ ਕਿਉਂਕਿ ਉਸ ਨੇ ਜਗ੍ਹਾ ‘ਤੇ ਕਬਜ਼ਾ ਕੀਤਾ ਹੋਇਆ ਹੈ।

 

ਪੁਲਿਸ ਨੇ ਮੁਲਜ਼ਮ ਦਾਦੇ ਨੂੰ ਕੀਤਾ ਗ੍ਰਿਫ਼ਤਾਰ

ਓਧਰ, ਮਾਮਲਾ ਪੁਲਿਸ ਕੋਲ ਵੀ ਪਹੁੰਚ ਚੁੱਕਾ ਹੈ ਤੇ ਪੁਲਿਸ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰ ਰਹੀ ਹੈ। ਇਸ ਬਾਰੇ ਡੀਐੱਸਪੀ ਰਾਹੁਲ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਦੇਖ ਲਈ ਹੈ। ਮਾਮਲਾ ਕਾਫੀ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਅੰਗਰੇਜ਼ ਨੂੰ ਰੈਫਰ ਕਰ ਦਿੱਤਾ ਗਿਆ ਹੈ। ਮੁਲਜ਼ਮ ਤਾਰਾ ਚੰਦ ਨੂੰ ਕਾਬੂ ਕਰ ਕੇ ਉਸ ਦੇ ਖਿਲਾਫ਼ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ ਧਾਰਾ 307 ਤਹਿਤ ਮਾਮਲਾ ਦਰਜ ਕਰ ਲਿਆ ਹੈ।

 

Vinkmag ad
Share Our Daily Posts

News Desk

Read Previous

ਹਿਮਾਚਲ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਹੋ ਜਾਓ ਸਾਵਧਾਨ! ਅੱਜ ਤੋਂ ਹੋਵੇਗੀ ਭਾਰੀ ਬਾਰਿਸ਼, ਕਈ ਸੂਬਿਆਂ ‘ਚ ਯੈਲੋ ਅਲਰਟ ਜਾਰੀ

Read Next

ਟਰੈਕਟਰ ਚੱਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ, ਖੇਤੀ ਕਾਨੂੰਨਾਂ ਖ਼ਿਲਾਫ਼ ਜਤਾਇਆ ਵਿਰੋਧ