Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਸਿਰ ਵਿੱਚ ਬਾਲੇ ਮਾਰ ਕੇ ਅਧੇੜ ਵਿਅਕਤੀ ਨੂੰ ਕੀਤਾ ਅੱਧ ਮਰਿਆ, ਕਾਰ ਉੱਪਰ ਕੰਧ ਡਿੱਗਣ ਨੂੰ ਲੈ ਕੇ ਹੋਇਆ ਸੀ ਝਗੜਾ

ਲੁਧਿਆਣਾ : ਕਾਰ ਉੱਪਰ ਕੰਧ ਡਿੱਗਣ ਦਾ ਮਸਲਾ ਇਸ ਕਦਰ ਵਧ ਗਿਆ ਕਿ ਹਮਲਾਵਰਾਂ ਨੇ ਕਾਰ ਦੇ ਮਾਲਕ ਦੇ ਸਿਰ ਵਿਚ ਬਾਲਿਆਂ ਨਾਲ ਵਾਰ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਫੱਟੜ ਕਰ ਦਿੱਤਾ। ਮੁਲਜ਼ਮ ਲਹੂ ਲੁਹਾਨ ਹਾਲਤ ‘ਚ ਉਸ ਨੂੰ ਸੜਕ ‘ਤੇ ਹੀ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹੋਏ ਵਿਅਕਤੀ ਸਾਬਰ ਹੁਸੈਨ ਦੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਨੇ ਉਸ ਨੂੰ ਕੈਂਸਰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੇ ਸਿਰ ਵਿੱਚ ਦੋ ਦਰਜਨ ਤੋਂ ਵੱਧ ਟਾਂਕੇ ਲੱਗੇ। ਇਸ ਮਾਮਲੇ ‘ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਵਿਸ਼ਵਕਰਮਾ ਕਾਲੋਨੀ ਦੇ ਰਹਿਣ ਵਾਲੇ ਸਾਬਰ ਹੁਸੈਨ ਦੇ ਬਿਆਨਾਂ ਉੱਪਰ ਵਿਸ਼ਕਰਮਾ ਕਾਲੋਨੀ ਦੇ ਹੀ ਵਾਸੀ ਰਣਜੀਤ ਸਿੰਘ, ਹਰਦੀਪ ਸਿੰਘ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਸਾਬਰ ਹੁਸੈਨ ਨੇ ਦੱਸਿਆ ਕਿ ਉਸ ਨੇ ਗਲੀ ਵਿੱਚ ਆਪਣੀ ਗੱਡੀ ਖੜ੍ਹੀ ਕੀਤੀ ਹੋਈ ਸੀ। ਮੁਲਜ਼ਮਾਂ ਦੇ ਮਕਾਨ ਦੀ ਕੰਧ ਉਸ ਦੀ ਗੱਡੀ ਉਪਰ ਡਿੱਗ ਪਈ। ਹੋਏ ਨੁਕਸਾਨ ਦਾ ਹਰਜਾਨਾ ਮੰਗਣ ‘ਤੇ ਮਾਮਲਾ ਬੇਹੱਦ ਵਧ ਗਿਆ। ਸਾਬਰ ਹੁਸੈਨ ਨੇ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਆਪਣੇ ਤਿੰਨ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਲਜ਼ਮਾਂ ਨੇ ਲੱਕੜ ਦੇ ਬਾਲੇ ਨਾਲ ਸਾਬਰ ਹੁਸੈਨ ਦੇ ਸਿਰ ਵਿਚ ਤਿੰਨ ਵਾਰ ਕੀਤੇ। ਲਹੂ ਲੁਹਾਨ ਹਾਲਤ ‘ਚ ਸਾਬਰ ਹੁਸੈਨ ਨੂੰ ਸੜਕ ‘ਤੇ ਹੀ ਸੁੱਟ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਏ ਐੱਸ ਆਈ ਮੇਵਾ ਰਾਮ ਨੇ ਦੱਸਿਆ ਕਿ ਪੁਲਿਸ ਨੇ ਸਾਬਰ ਹੁਸੈਨ ਦੇ ਬਿਆਨਾਂ ਉਪਰ ਰਣਜੀਤ ਸਿੰਘ ,ਹਰਦੀਪ ਸਿੰਘ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਟਰੈਕਟਰ ਚੱਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ, ਖੇਤੀ ਕਾਨੂੰਨਾਂ ਖ਼ਿਲਾਫ਼ ਜਤਾਇਆ ਵਿਰੋਧ

Read Next

ਬੇਅਦਬੀ ਦੀਆਂ ਘਟਨਾਵਾਂ ਵਾਪਰਨ ਦੇ ਮਾਮਲਿਆਂ ਨੂੰ ਲੈ ਕੇ ਸੱਦੀ ਗਈ ਬੁੱਧੀਜੀਵੀਆਂ ਦੀ ਇਕੱਤਰਤਾ