Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸਿਰਫ਼ 45,000 ਰੁਪਏ ਲਈ ਪਿਓ-ਪੁੱਤਰ ਦੀ ਬੇਰਹਿਮੀ ਨਾਲ ਹੱਤਿਆ, ਜ਼ਹਿਰ ਖਵਾਉਣ ਤੋਂ ਬਾਅਦ ਲਾਸ਼ਾਂ ਸਾੜ ਕੇ ਖੂਹ ‘ਚ ਸੁੱਟੀਆਂ

ਜਲੰਧਰ : ਜਲੰਧਰ ਦੇ ਨੂਰਮਹਿਲ ‘ਚ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦੇ ਰਹਿਣ ਵਾਲੇ ਪਿਓ-ਪੁੱਤਰ ਦੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਰਾਮ ਚੰਦਰ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਉਸ ਦੇ ਸ਼ਹਿਰ ਤੋਂ ਬਾਹਰ ਭੱਜਣ ਦੇ ਖਦਸ਼ੇ ਤਹਿਤ ਸ਼ਹਿਰ ਦੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ‘ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੇ ਸਾਥੀ ਮੁਲਜ਼ਮ ਦੇ ਮੋਬਾਈਲ ਦੀ ਲੋਕੇਸ਼ਨ ਤੇ ਉਸ ਦੀ ਕਾਲ ਡਿਟੇਲ ਕੱਢੀ ਹੈ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਇਕੱਲੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਜਾਂ ਫਿਰ ਉਸ ਦੇ ਨਾਲ ਕੋਈ ਹੋਰ ਵੀ ਸ਼ਾਮਲ ਸੀ

ਜ਼ਹਿਰੀਲਾ ਪਦਾਰਥ ਖਵਾਉਣ ਤੋਂ ਬਾਅਦ ਸਾੜੀਆਂ ਸੀ ਲਾਸ਼ਾਂ

 

ਪੁਲਿਸ ਦੀ ਮੁਢਲੀ ਜਾਂਚ ‘ਚ ਇਹ ਸਾਹਮਣੇ ਆਇਆ ਹੈ ਕਿ ਵਿੱਦਿਆਨੰਦ ਤੇ ਉਸ ਦਾ ਬੇਟਾ ਸ਼ੁਭਮ ਦਿੱਲੀ ‘ਚ ਮਜ਼ਦੂਰੀ ਕਰਦੇ ਸਨ। ਰਾਮਚੰਦਰ ਨੇ ਉਨ੍ਹਾਂ ਨੂੰ ਦਿੱਲੀ ਤੋਂ ਆਪਣੇ ਕੋਲ ਬੁਲਾਇਆ ਸੀ ਪਰ ਦੋਵਾਂ ਕੋਲ 45,000 ਰੁਪਏ ਦੇਖ ਕੇ ਰਾਮਚੰਦਰ ਦਾ ਈਮਾਨ ਡੋਲ ਗਿਆ ਤੇ ਪੈਸਿਆਂ ਦੇ ਲਾਲਚ ‘ਚ ਉਸ ਨੇ ਉਨ੍ਹਾਂ ਨੂੰ ਪਹਿਲਾਂ ਜ਼ਹਿਰੀਲੀ ਚੀਜ਼ ਖਵਾਈ ਤੇ ਫਿਰ ਲਾਸ਼ਾਂ ਸਾੜਨ ਤੋਂ ਬਾਅਦ ਖੁਹ ‘ਚ ਸੁੱਟ ਦਿੱਤੀਆਂ। ਉਹ 45000 ਰੁਪਏ ਤੇ ਉਨ੍ਹਾਂ ਦਾ ਮੋਬਾਈਲ ਲੈ ਕੇ ਫਰਾਰ ਹੋ ਗਿਆ।

12 ਦਿਨਾਂ ਬਾਅਦ ਖੂਹ ‘ਚੋਂ ਬਰਾਮਦ ਹੋਈਆਂ ਲਾਸ਼ਾਂ

 

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਐਤਵਾਰ ਨੂੰ ਨੂਰਮਹਿਲ ਥਾਣਾ ਹਲਕੇ ਦੀ ਸਰਹੱਦ ਕਲਾ ਪਿੰਡ ਦੇ ਇਕ ਖੂਹ ‘ਚੋਂ ਬਰਾਮਦ ਕੀਤੀਆਂ ਸਨ। ਬੁਰੇ ਤਰੀਕੇ ਨਾਲ ਸੜੀ ਹੋਈ ਹਾਲਤ ‘ਚ ਉਨ੍ਹਾਂ ਦੀ ਪਛਾਣ ਕਰਨਾ ਵੀ ਮੁਸ਼ਕਲ ਹੋ ਰਿਹਾ ਸੀ। ਪੁੱਛਗਿੱਛ ਵਿਚ ਮੁਲਜ਼ਮ ਰਾਮਚੰਦਰ ਦੀ ਪਤਨੀ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵਾਂ ਦੀ ਹੱਤਿਆ ਕਰ ਕੇ ਲਾਸ਼ਾਂ ਖੂਹ ‘ਚ ਸੁੱਟੀਆਂ ਗਈਆਂ ਹਨ।

ਪੂਰਨੀਆ ‘ਚ ਲਾਪਤਾ ਹੋਣ ਦਾ ਕੇਸ ਦਰਜ ਹੋਣ ਤੋਂ ਬਾਅਦ ਹੋਇਆ ਖੁਲਾਸਾ

 

ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦੇ ਰਹਿਣ ਵਾਲੇ ਵਿੱਦਿਆਨੰਦ ਤੇ ਸ਼ੁਭਮ ਦੀ ਗੁੰਮਸ਼ੁਦਗੀ ਦੀ ਰਿਪੋਰਟ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਬਿਹਾਰ ਦੇ ਪੂਰਨੀਆ ਥਾਣੇ ‘ਚ ਦਰਜ ਕਰਵਾਈ ਸੀ। ਮਾਮਲੇ ਦੀ ਜਾਂਚ ਲਈ ਪੂਰਨੀਆ ਪੁਲਿਸ ਨੇ ਜਲੰਧਰ ਪੁਲਿਸ ਨਾਲ ਸੰਪਰਕ ਕੀਤਾ ਸੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਨਵੀਨ ਸਿੰਗਲਾ (SSP Naveen Singla) ਨੇ ਦੱਸਿਆ ਕਿ ਉੱਥੇ ਦਰਜ ਰਿਪੋਰਟ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਸੀ ਕਿ ਉਹ ਦਿੱਲੀ ਤੋਂ ਜਲੰਧਰ ਜਾ ਰਹੇ ਸਨ ਪਰ ਉਹ ਨਾ ਤਾਂ ਜਲੰਧਰ ਪੁੱਜੇ ਤੇ ਨਾ ਹੀ ਦਿੱਲੀ ਜਾਂ ਪੂਰਨੀਆ ਵਾਪਸ ਗਏ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਦੋਵਾਂ ਦੀਆਂ ਹੀ ਲਾਸ਼ਾਂ ਸਰਹੱਦੀ ਕਲਾਂ ਪਿੰਡ ਦੇ ਇਕ ਖੂਹ ‘ਚੋਂ ਬਰਾਮਦ ਕਰ ਲਈਆਂ।

 

Vinkmag ad
Share Our Daily Posts

News Desk

Read Previous

ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ

Read Next

ਝੋਨਾ ਲਾਉਂਦੇ ਛੇ ਮਜ਼ਦੂਰਾਂ ਨੂੰ ਚੜ੍ਹੀ ਜ਼ਹਿਰੀਲੀ ਗੈਸ, ਕਿਸਾਨ ‘ਤੇ ਖੇਤ ‘ਚ ਜ਼ਹਿਰੀਲੀ ਸ਼ੈਅ ਪਾਉਣ ਦਾ ਦੋਸ਼