Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਝੋਨਾ ਲਾਉਂਦੇ ਛੇ ਮਜ਼ਦੂਰਾਂ ਨੂੰ ਚੜ੍ਹੀ ਜ਼ਹਿਰੀਲੀ ਗੈਸ, ਕਿਸਾਨ ‘ਤੇ ਖੇਤ ‘ਚ ਜ਼ਹਿਰੀਲੀ ਸ਼ੈਅ ਪਾਉਣ ਦਾ ਦੋਸ਼

ਮਾਨਸਾ : ਕਸਬਾ ਬੋਹਾ ਵਿਖੇ ਝੋਨਾ ਲਾਉਂਦੇ ਮਜ਼ਦੂਰ ਅਚਾਨਕ ਬੇਹੋਸ਼ ਹੋ ਗਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਦੋਸ਼ ਲਾਇਆ ਹੈ ਕਿ ਕਿਸਾਨ ਨੇ ਜਾਣਬੁੱਝ ਕੇ ਝੋਨੇ ਵਿੱਚ ਕੋਈ ਜ਼ਹਿਰੀਲੀ ਛੈਅ ਪਾ ਦਿੱਤੀ, ਜਿਸ ਕਾਰਨ ਮਜ਼ਦੂਰਾਂ ਨੂੰ ਗੈਸ ਚੜ੍ਹ ਗਈ।

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਏਕਟੂ ਦੇ ਜ਼ਿਲ੍ਹਾ ਪ੍ਰਧਾਨ ਜੀਤ ਸਿੰਘ ਬੋਹਾ ਨੇ ਕਿਹਾ ਕਿ ਜਦ ਮਜ਼ਦੂਰ ਬੋਹਾ ਵਿਖੇ ਇੱਕ ਕਿਸਾਨ ਦੀ ਜਮੀਨ ਵਿੱਚ ਝੋਨਾ ਲਾ ਰਹੇ ਸਨ ਤਾਂ ਉਨ੍ਹਾਂ ਕਿਹਾ ਕਿ ਹੁਣ ਅਸੀਂ ਥੱਕ ਗਏ ਹਾਂ ਬਾਕੀ ਝੋਨਾ ਸ਼ਾਮ ਨੂੰ ਲਾ ਦੇਵਾਂਗੇ।

 

ਮਜ਼ਦੂਰਾਂ ਦਾ ਕਹਿਣਾ ਹੈ ਕਿ ਕਿਸਾਨ ਉਸ ਨਾਲ ਸਹਿਮਤ ਨਹੀਂ ਹੋਇਆ। ਉਸ ਨੇ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਝੋਨੇ ਵਿੱਚ ਕੋਈ ਜ਼ਹਿਰੀਲੀ ਦਵਾਈ ਪਾ ਦਿੱਤੀ ਜਿਸ ਕਾਰਨ ਮਜ਼ਦੂਰ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਏ। ਮਜ਼ਦੂਰਾਂ ਨੂੰ ਬੁਢਲਾਡਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਵੀ ਹਾਲੇ ਤੱਕ ਮਜਦੂਰਾਂ ਦਾ ਕੋਈ ਬਿਆਨ ਦਰਜ ਨਹੀਂ ਕੀਤਾ ਅਤੇ ਪੁਲਿਸ ਕਾਰਵਾਈ ਕਰਨ ਦੀ ਥਾਂ ਮਜਦੂਰਾਂ ਤੇ ਰਜੀਨਾਮੇ ਦਾ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਮਜਦੂਰਾਂ ਨੂੰ ਹਸਪਤਾਲ ਤੋਂ ਜਬਰਦਸਤੀ ਛੁੱਟੀ ਦੇ ਦਿੱਤੀ ਗਈ ਹੈ, ਜਦੋਂ ਕਿ ਮਜਦੂਰਾਂ ਦੀ ਹਾਲਤ ਅਜੇ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦਾ ਜੇਕਰ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਪੁਲਿਸ ਪ੍ਰਸ਼ਾਸ਼ਨ ਤੇ ਸਿਹਤ ਮਹਿਕਮਾ ਜਿੰਮੇਵਾਰ ਹੈ। ਮੋਰਚੇ ਨੇ ਐਲਾਨ ਕੀਤਾ ਕਿ ਜੇਕਰ ਸਬੰਧਿਤ ਪੁਲਿਸ ਕਰਮਚਾਰੀਆਂ ਤੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਇਸ ਨੂੰ ਲੈ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪਾਲ ਸਿੰਘ ਬਹਾਦੁਪਰਪੁਰ ਅਤੇ ਜੁੰਮਾ ਸਿੰਘ ਬੋਹਾ ਮੌਜੂਦ ਸਨ।

ਦੂਜੇ ਪਾਸੇ ਥਾਣਾ ਦੇ ਇੰਚਾਰਜ ਹਰਦਿਆਲ ਦਾਸ ਨੇ ਦੱਸਿਆ ਕਿ ਝੋਨੇ ਵਿੱਚ ਕੋਈ ਜ਼ਹਿਰੀਲੀ ਚੀਜ਼ ਪਾਉਣ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਝੋਨਾ ਲਾਉਣ ਜਾਂ ਨਾ ਲਾਉਣ ਨੂੰ ਲੈ ਕੇ ਆਪਸੀ ਹੈ। ਪੁਲਿਸ ਨੇ ਕਿਹਾ ਕਿ ਇਸ ਦੀ ਪੜਤਾਲ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਿਰਫ਼ 45,000 ਰੁਪਏ ਲਈ ਪਿਓ-ਪੁੱਤਰ ਦੀ ਬੇਰਹਿਮੀ ਨਾਲ ਹੱਤਿਆ, ਜ਼ਹਿਰ ਖਵਾਉਣ ਤੋਂ ਬਾਅਦ ਲਾਸ਼ਾਂ ਸਾੜ ਕੇ ਖੂਹ ‘ਚ ਸੁੱਟੀਆਂ

Read Next

ਮੰਗੇਤਰ ਨੇ ਕੀਤੀ ਵਿਆਹ ਤੋਂ ਨਾਂਹ, ਲੜਕੇ ਨੇ ਨਹਿਰ ‘ਚ ਛਾਲ ਮਾਰ ਕੇ ਕਰ ਲਈ ਖ਼ੁਦਕੁਸ਼ੀ