Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮੰਗੇਤਰ ਨੇ ਕੀਤੀ ਵਿਆਹ ਤੋਂ ਨਾਂਹ, ਲੜਕੇ ਨੇ ਨਹਿਰ ‘ਚ ਛਾਲ ਮਾਰ ਕੇ ਕਰ ਲਈ ਖ਼ੁਦਕੁਸ਼ੀ

ਫ਼ਰੀਦਕੋਟ : ਪੇ੍ਮੀ ਜੋੜੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੇ੍ਮ ਸਬੰਧਾਂ ਨੂੰ ਸਵੀਕਾਰਦਿਆਂ ਦੋਵਾਂ ਦਾ ਵਿਆਹ ਕਰਨ ਲਈ ਮੰਗਣੀ ਦੀ ਰਸਮ ਪੂਰੀ ਕਰਨ ਦੇ ਕੁਝ ਦਿਨ ਬਾਅਦ ਹੀ ਪੇ੍ਮਿਕਾ ਵੱਲੋਂ ਵਿਆਹ ਕਰਵਾਉਣ ਤੋਂ ਨਾਂਹ ਕਰਨ ‘ਤੇ ਸਦਮੇਂ ‘ਚ ਆਏ ਪੇ੍ਮੀ ਨੇ ਨਹਿਰ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਸ ਘਟਨਾ ‘ਤੇ ਥਾਣਾ ਸਿਟੀ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਗੁਰਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਸਿੰਘ ਦੇ ਫ਼ਿਰੋਜ਼ਪੁਰ ਛਾਉਣੀ ਵਾਸੀ ਇਕ ਲੜਕੀ ਨਾਲ ਪਿਛਲੇ 4 ਸਾਲਾਂ ਤੋਂ ਪੇ੍ਮ ਸਬੰਧ ਸਨ ਤੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਇਹਨਾਂ ਦਾ ਵਿਆਹ ਕਰਨ ਲਈ ਮੰਗਣੀ ਕਰ ਦਿੱਤੀ ਗਈ ਸੀ।

 

ਬਿਆਨਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿਚ ਉਕਤ ਲੜਕੀ ਨੇ ਹਰਪ੍ਰੀਤ ਸਿੰਘ ਨਾਲ ਵਿਆਹ ਕਰਵਾਉਣ ਤੋਂ ਨਾਂਹ ਕਰ ਦਿੱਤੀ ਸੀ ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿਣ ਲੱਗ ਪਿਆ ਤੇ ਉਸਨੇ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਹਨਾਂ ਬਿਆਨਾਂ ‘ਤੇ ਥਾਣਾ ਸਿਟੀ ਵਿਖੇ ਲੜਕੀ ਖ਼ਿਲਾਫ਼ ਧਾਰਾ 306 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਸ ਮੁਕੱਦਮੇ ਦੇ ਤਫ਼ਤੀਸ਼ੀ ਅਫ਼ਸਰ ਏਐੱਸਆਈ ਬੇਅੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮਿ੍ਤਕ ਹਰਪ੍ਰੀਤ ਸਿੰਘ ਲਾਸ਼ ਨਹਿਰ ‘ਚੋਂ ਬਰਾਮਦ ਕਰ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਸੀ ਤੇ ਹੁਣ ਅਗਲੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਝੋਨਾ ਲਾਉਂਦੇ ਛੇ ਮਜ਼ਦੂਰਾਂ ਨੂੰ ਚੜ੍ਹੀ ਜ਼ਹਿਰੀਲੀ ਗੈਸ, ਕਿਸਾਨ ‘ਤੇ ਖੇਤ ‘ਚ ਜ਼ਹਿਰੀਲੀ ਸ਼ੈਅ ਪਾਉਣ ਦਾ ਦੋਸ਼

Read Next

ਪਾਵਰਕਾਮ ਦਾ ਕਾਰਨਾਮਾ: ਗਰੀਬ ਪਰਿਵਾਰ ਹੱਥ ਫਡ਼ਾ ਦਿੱਤਾ 2.47 ਲੱਖ ਦਾ ਬਿਜਲੀ ਬਿੱਲ, ਮੁਆਫ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਕੱਟਣ ਨੂੰ ਹੋਇਆ ਮਜਬੂਰ