Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਮੁੱਖ ਮੰਤਰੀ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦਾ ਸੱਦਾ, ਸ਼ਿਕਾਇਤਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ।

ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਿਰੰਤਰ ਚੱਲ ਰਹੀ ਹੜਤਾਲ ‘ਤੇ ਚਿੰਤਾ ਜ਼ਾਹਰ ਕੀਤੀ ਜਿਸ ਕਾਰਨ ਵੱਖੋ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਉਤੇ ਮਾੜਾ ਅਸਰ ਪਿਆ ਹੈ।

 

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਨਜ਼ਰਸਾਨੀ ਕਰਨ ਲਈ ਅਫਸਰਾਂ ਦੀ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਵਿਸਥਾਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦਾ ਅਧਿਐਨ ਕੀਤਾ ਅਤੇ ਆਪਣੀ ਰਿਪੋਰਟ ਪੇਸ਼ ਕੀਤੀ। ਇਹ ਪਾਇਆ ਗਿਆ ਕਿ ਮੁਲਾਜ਼ਮਾਂ ਦੁਆਰਾ ਚੁੱਕੀਆਂ ਗਈਆਂ ਕੁੱਝ ਮੰਗਾਂ ਦਾ ਸਬੰਧ ਸਾਲ 2006 ਤੋਂ ਪਹਿਲਾਂ ਦੇ ਸਰਕਾਰ ਦੁਆਰਾ ਕੀਤੇ ਗਏ ਫੈਸਲਿਆਂ ਨਾਲ ਹੈ ਅਤੇ ਇਨ੍ਹਾਂ ਦਾ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਕਰ ਕੇ ਇਨ੍ਹਾਂ ਮੰਗਾਂ ਨੂੰ ਵੱਖਰੇ ਤੌਰ ‘ਤੇ ਵਿਚਾਰਿਆ ਜਾਵੇਗਾ

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਤਰ ਵਿਭਾਗ ਅਤੇ ਵਿਭਾਗ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਕੁੱਝ ਮੰਗਾਂ ਦਾ ਨਿਪਟਾਰਾ ਪਰਸੋਨਲ ਤੇ ਵਿੱਤ ਵਿਭਾਗਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ ਜਾਵੇਗਾ।

 

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੇ ਕਰਦੇ ਹੋਏ ਕਮਿਸ਼ਨ ਦੀ ਰਿਪੋਰਟ ਮਿਲਣ ਤੋਂ ਇਕ ਮਹੀਨੇ ਦੇ ਵਕਫੇ ਅੰਦਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕੀਤੇ ਜਾਣ ਕਰਕੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਨੂੰ ਕਰੀਬ 4692 ਕਰੋੜ ਰੁਪਏ ਹਰੇਕ ਸਾਲ ਪ੍ਰਦਾਨ ਕੀਤੇ ਜਾਣਗੇ। ਔਸਤਨ ਪ੍ਰਤੀ ਵਰ੍ਹੇ ਇਹ ਰਕਮ 79,250 ਹੋਵੇਗੀ ਜੋ ਕਿ ਉਕਤ ਨੂੰ ਮੌਜੂਦਾ ਸਮੇਂ ਮਿਲਣ ਵਾਲੀ ਰਕਮ ਤੋਂ ਵੱਧ ਹੈ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14,759 ਕਰੋੜ ਰੁਪਏ ਦੇ ਬਕਾਏ ਵੀ ਮਿਲਣਗੇ ਜੋ ਕਿ ਪ੍ਰਤੀ ਮੁਲਾਜ਼ਮ/ਪੈਨਸ਼ਨਰ 2.32 ਲੱਖ ਰੁਪਏ ਔਸਤਨ ਬੈਠਦੇ ਹਨ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿੱਤ ਤੇ ਪਰਸੋਨਲ ਵਿਭਾਗ ਦੇ ਉਚ ਅਧਿਕਾਰੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚਾਰੇ ਕਾਰਜਕਾਰੀ ਪ੍ਰਧਾਨ ਵੀ ਮੌਜੂਦ

Read Next

ਪ੍ਰੇਮੀ ਨਾਲ ਵਿਆਹ ਕਰਨ ਲਈ ਘਰੋਂ ਭਜੀ ਕੁੜੀ, ਵਿਆਹ ਤੋਂ ਪਹਿਲਾਂ ਘਰਵਾਲਿਆਂ ਨੇ ਫਿਲਮੀ ਸਟਾਈਲ ‘ਚ ਕੀਤੀ ਲਾੜੇ ਦੀ ਕੁੱਟਮਾਰ ਤੇ ਫਿਰ