Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪ੍ਰੇਮੀ ਨਾਲ ਵਿਆਹ ਕਰਨ ਲਈ ਘਰੋਂ ਭਜੀ ਕੁੜੀ, ਵਿਆਹ ਤੋਂ ਪਹਿਲਾਂ ਘਰਵਾਲਿਆਂ ਨੇ ਫਿਲਮੀ ਸਟਾਈਲ ‘ਚ ਕੀਤੀ ਲਾੜੇ ਦੀ ਕੁੱਟਮਾਰ ਤੇ ਫਿਰ

ਜਗਰਾਉਂ : ਜਗਰਾਉਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰੇਮੀ-ਪ੍ਰੇਮਿਕਾ ਦੇ ਵਿਆਹ ਰਚਾਉਂਦਿਆਂ ਪ੍ਰੇਮਿਕਾ ਦੇ ਮੌਕੇ ‘ਤੇ ਪੁੱਜੇ ਪਰਿਵਾਰ ਵਾਲਿਆਂ ਨੇ ਫਿਲਮੀ ਸਟਾਈਲ ‘ਚ ਲਾੜੇ ਨਾਲ ਕੁੱਟਮਾਰ ਕਰਦਿਆਂ ਅਗਵਾ ਕਰਕੇ ਲੈ ਜਾਣ ਦੇ ਮਾਮਲੇ ‘ਚ ਪੁਲਿਸ ਨੇ ਕੁਝ ਘੰਟਿਆਂ ‘ਚ ਹੀ ਲਾੜੇ ਨੂੰ ਲੱਭ ਲਿਆ।

ਵਰਨਣਯੋਗ ਹੈ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਕਲਾਂ ਵਾਸੀ ਜੱਗਾ ਸਿੰਘ ਤੇ ਮੋਗਾ ਜ਼ਿਲ੍ਹੇ ਦੇ ਹੀ ਪਿੰਡ ਨਿੱਧਾਂਵਾਲਾ ਵਾਸੀ ਰਸ਼ਪਿੰਦਰ ਕੌਰ ਦੋਵੇਂ ਆਪਸ ਵਿਚ ਇਕ ਦੂਜੇ ਨੂੰ ਪਿਆਰ ਕਰਦੇ ਸਨ। ਜਿਸ ‘ਤੇ ਦੋਵੇਂ ਇਕ ਦੂਜੇ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ। ਵਿਆਹ ਲਈ ਲੜਕਾ-ਲੜਕੀ ਨੇ ਆਪੋ-ਆਪਣੇ ਘਰਾਂ ‘ਚ ਗੱਲ ਕੀਤੀ ਤਾਂ ਲੜਕੇ ਜੱਗਾ ਸਿੰਘ ਦੇ ਪਰਿਵਾਰ ਵਾਲੇ ਵਿਆਹ ਲਈ ਮੰਨ ਗਏ ਪਰ ਰਸ਼ਪਿੰਦਰ ਕੌਰ ਦੇ ਪਰਿਵਾਰਕ ਮੈਂਬਰ ਵਿਆਹ ਦੇ ਖ਼ਿਲਾਫ਼ ਸਨ। ਜਿਸ ‘ਤੇ ਦੋਵੇਂ ਪ੍ਰੇਮੀ ਪ੍ਰੇਮਿਕਾ ਨੇ ਪਰਿਵਾਰ ਵਾਲਿਆਂ ਦੀ ਮਰਜ਼ੀ ਤੋਂ ਬਿਨਾਂ ਵਿਆਹ ਬੰਧਨ ‘ਚ ਬੰਨ੍ਹਣ ਦਾ ਫ਼ੈਸਲਾ ਕਰ ਲਿਆ। ਇਸ ‘ਤੇ ਦੋਵੇਂ ਮੁੰਡਾ ਕੁੜੀ ਜਗਰਾਉਂ ਦੇ ਸ਼ੇਰਪੁਰਾ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਉਣ ਲਈ ਪੁੱਜ ਗਏ। ਅਜੇ ਵਿਆਹ ਦੀਆਂ ਰਸਮਾਂ ਨਿਭਾਉਂਦਿਆਂ ਲਾੜਾ ਲਾੜੀ ਲਾਵਾਂ ਲੈ ਰਹੇ ਸਨ ਕਿ ਉਨ੍ਹਾਂ ਵੱਲੋਂ ਵਿਆਹ ਕਰਵਾਉਣ ਦਾ ਲੜਕੀ ਰਮਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਚੱਲ ਗਿਆ, ਜਿਸ ‘ਤੇ ਉਸ ਦੇ ਪਿਤਾ ਤੇ ਹੋਰ ਕਈ ਨਾਲ ਸਾਥੀ ਗੁਰਦੁਆਰਾ ਸਾਹਿਬ ਮੌਕੇ ‘ਤੇ ਪਹੁੰਚ ਗਏ।

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੁੰਦਿਆਂ ਹੀ ਵਿਆਹ ਰਸਮਾਂ ਨਿਭਾ ਰਹੇ ਲਾੜਾ ਲਾੜੀ ਵਿੱਚੋਂ ਲਾੜੇ ਨੂੰ ਚੁੱਕਿਆ ਤੇ ਚੁੱਕ ਕੇ ਬਾਹਰ ਲਿਜਾ ਕੇ ਕੁੱਟ ਮਾਰ ਕਰਦਿਆਂ ਉਸ ਨੂੰ ਅਗਵਾ ਕਰਕੇ ਨਾਲ ਹੀ ਲੈ ਗਏ। ਪਰਿਵਾਰਕ ਮੈਂਬਰਾਂ ਵੱਲੋਂ ਫਿਲਮੀ ਸਟਾਈਲ ਵਿਚ ਇਸ ਘਟਨਾ ਨੂੰ ਅੰਜ਼ਾਮ ਦਿੰਦਿਆਂ ਲਾੜੀ ਨੇ ਰੋਕਣ ਦਾ ਵਿਰੋਧ ਕੀਤਾ ਤਾਂ ਉਸ ਨੂੰ ਵੀ ਉਸ ਦੇ ਪਰਿਵਾਰਕ ਮੈਂਬਰ ਬਾਲਾਂ ਤੋਂ ਘੜੀਸਦੇ ਹੋਏ ਨਾਲ ਲੈ ਗਏ। ਇਸ ਮਾਮਲੇ ‘ਚ ਜਦੋਂ ਜਗਰਾਉਂ ਪੁਲਿਸ ਮੌਕੇ ‘ਤੇ ਪੁੱਜੀ ਤਾਂ ਉਨ੍ਹਾਂ ਨੇ ਅਗਵਾ ਕੀਤੇ ਲਾੜੇ ਦੀ ਭਾਲ ਸ਼ੁਰੂ ਕਰ ਦਿੱਤੀ। ਡੀਐੱਸਪੀ ਜਤਿੰਦਰਜੀਤ ਸਿੰਘ ਦੀ ਅਗਵਾਈ ‘ਚ ਡੀਐੱਸਪੀ ਹਰਸ਼ਪ੍ਰੀਤ ਸਿੰਘ ਤੇ ਬੱਸ ਸਟੈਂਡ ਪੁਲਿਸ ਚੌਕੀ ਦੇ ਮੁਖੀ ਕਮਲਦੀਪ ਕੌਰ ਦੀ ਅਗਵਾਈ ‘ਚ ਪੁਲਿਸ ਪਾਰਟੀਆਂ ਨੇ ਛਾਪੇਮਾਰੀ ਸ਼ੁਰੂ ਕੀਤੀ। ਦੇਰ ਸ਼ਾਮ ਪੁਲਿਸ ਪਾਰਟੀ ਨੇ ਲਾੜੇ ਨੂੰ ਲੱਭ ਲਿਆ ਜਦਕਿ ਉਸ ਨੂੰ ਅਗਵਾ ਕਰਨ ਵਾਲੇ ਅਜੇ ਫ਼ਰਾਰ ਹਨ। ਬੱਸ ਸਟੈਂਡ ਪੁਲਿਸ ਚੌਕੀ ਦੇ ਮੁਖੀ ਕਮਲਦੀਪ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪ੍ਰੇਮੀ ਜੱਗਾ ਸਿੰਘ ਦੇ ਪਿਤਾ ਪੂਰਨ ਸਿੰਘ ਦੇ ਬਿਆਨਾਂ ‘ਤੇ ਅਗਵਾ ਕਰਨ ਵਾਲੇ ਕੁੜੀ ਦੇ ਪਿਤਾ ਜਲੌਰ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਵਾਸੀ ਬੁੱਟਰ ਕਲਾਂ, ਹਨੀ ਸਿੰਘ ਬੰਤ ਸਿੰਘ ਅਤੇ ਪੰਜ ਸੱਤ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਸਾਰੇ ਦੋਸ਼ੀ ਗ੍ਰਿਫ਼ਤਾਰ ਕਰ ਲਏ ਜਾਣਗੇ

 

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦਾ ਸੱਦਾ, ਸ਼ਿਕਾਇਤਾਂ ਦੇ ਹੱਲ ਦਾ ਦਿੱਤਾ ਭਰੋਸਾ

Read Next

ਮਹਿਲਾ ਹਾਕੀ ‘ਚ ਬਰਤਾਨੀਆ ਹੱਥੋਂ ਭਾਰਤ ਨੂੰ 4-1 ਨਾਲ ਮਿਲੀ ਕਰਾਰੀ ਸ਼ਿਕਸਤ