ਸ੍ਰੀਨਗਰ, – ਜੰਮੂ ਤੇ ਕਸ਼ਮੀਰ ਦੇ ਕਿਸ਼ਤਵਾੜ ਵਿਚ ਬੱਦਲ ਫਟਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਤੇ 35 ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਕਈ ਪੁਲ ਵਹਿ ਗਏ ਹਨ। ਬੁੱਧਵਾਰ ਤੜਕੇ ਬੱਦਲ ਫਟਣ ਕਾਰਨ 6 ਤੋਂ 8 ਘਰ ਇਸ ਦੀ ਚਪੇਟ ਵਿਚ ਆ ਗਏ। ਇਹ ਹਾਦਸਾ ਕਿਸ਼ਤਵਾੜ ਜ਼ਿਲ੍ਹੇ ਦੇ ਹੋਨਜਰ ਇਲਾਕੇ ਵਿਚ ਵਾਪਰਿਆ ਹੈ। ਰਾਹਤ ਤੇ ਬਚਾਅ ਕਾਰਜ ਜਾਰੀ ਹੈ।