Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

Raj Kundra Case: ਮਜਿਸਟ੍ਰੇਟ ਕੋਰਟ ਨੇ ਖਾਰਜ ਕੀਤੀ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ, ਬੰਬੇ ਹਾਈ ਕੋਰਟ ‘ਚ ਸੁਣਵਾਈ ਕੱਲ੍ਹ

ਨਵੀਂ ਦਿੱਲੀ/ਏਐੱਨਆਈ : ਸ਼ਿਲਪਾ ਸੈੱਟੀ (Shilpa Shetty) ਦੇ ਪਤੀ ਰਾਜ ਕੁੰਦਰਾ (Raj Kundra) ਤੇ ਉਨ੍ਹਾਂ ਦੇ ਆਈਟੀ ਹੈੱਡ ਰਿਯਾਨ ਥੋਪਰੇ (Ryan Thorpe) ਨੂੰ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।ਮੰਗਲਵਾਰ ਨੂੰ ਕੋਰਟ ਨੇ ਰਾਜ ਕੁੰਦਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਹੁਣ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਵੀ ਖਾਰਜ ਹੋ ਗਈ ਹੈ। ਨਿਊਜ਼ ਏਜੰਸੀ ਏਐੱਨਆਈ ਮੁਤਾਬਿਕ ਮੁੰਬਈ ਦੀ ਏਸਪਲੇਨੈਡ ਕੋਰਟ ਨੇ ਰਾਜ ਕੁੰਦਰਾ ਤੇ ਰਿਯਾਨ ਥੋਪਰੇ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਮੰਗਲਵਾਰ ਨੂੰ ਸੁਣਵਾਈ ‘ਚ ਕ੍ਰਾਈਮ ਬ੍ਰਾਂਚ ਨੇ ਕੋਰਟ ‘ਚ ਦੱਸਿਆ ਕਿ ਰਾਜ ਦੇ ਘਰੋਂ ਕਈ ਅਹਿਮ ਸਬੂਤ ਮਿਲੇ ਹਨ। ਕਈ ਇਲੈਕਟ੍ਰਾਨਿਕ ਸਬੂਤ ਜ਼ਬਤ ਕੀਤੇ ਗਏ ਹਨ, ਇਸਲਈ ਇਕ ਫਾਰੈਂਸਿਕ ਐਕਸਪਰਟ ਨਿਯੁਕਤ ਕੀਤਾ ਗਿਆ ਸੀ ਜਿਸ ਦੀ ਮਦਦ ਨਾਲ ਡੇਟਾ ਵਾਪਸ ਮਿਲ ਰਿਹਾ ਹੈ। ਰਾਜ ਦੇ ਘਰੋਂ ਹਾਰਡ ਡਿਸਕ ਤੇ ਮੋਬਾਈਲ ਮਿਲੇ ਹਨ। ਆਈਓਐੱਸ ‘ਤੇ ਜਦੋਂ ਦੋਸ਼ੀਆਂ ਦੇ ਹਾਟਸ਼ਾਟ ਦਿਖਾਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਐਪਲ ਤੋਂ 1 ਕਰੋੜ 13 ਲੱਖ 64,886 ਰੁਪਏ ਮਿਲੇ ਸਨ। ਜਿਨ੍ਹਾਂ ਬੈਂਕ ਖਾਤਿਆਂ ‘ਚ ਪੈਸਾ ਜਮ੍ਹਾਂ ਕੀਤੇ ਗਏ ਸਨ। ਉਨ੍ਹਾਂ ਨੂੰ ਕੋਟਕ ਮਹਿੰਦਰਾ ਬੈਂਕ, ਯੈੱਸ ਬੈਂਕ ਤੇ ਹੋਰ ਬੈਂਕ ਖਾਤਿਆਂ ਤੋਂ ਜ਼ਬਤ ਕਰ ਲਿਆ ਗਿਆ ਹੈ। ਅਜੇ ਕੁਝ ਫਰਾਰ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਬੰਬੇ ਹਾਈ ਕੋਰਟ ‘ਚ 29 ਜੁਲਾਈ ਨੂੰ ਹੋਵੇਗੀ ਸੁਣਵਾਈ

 

ਰਾਜ ਕੁੰਦਰਾ ਦੀ ਜ਼ਮਾਨਤ ਨੂੰ ਲੈ ਕੇ ਬੰਬੇ ਹਾਈ ਕੋਰਟ (Bombay High Court) ‘ਚ ਮੰਗਲਵਾਰ ਨੂੰ ਸੁਣਵਾਈ ਹੋਈ ਸੀ। ਰਿਪੋਰਟਸ ਦੀ ਮੰਨੀਏ ਤਾਂ ਹਾਈ ਕੋਰਟ ਵੀ ਰਾਜ ਨੂੰ ਜ਼ਮਾਨਤ ਦੇਣ ਦੇ ਮੂਡ ‘ਚ ਨਹੀਂ ਹੈ। ਕੋਰਟ ਨੇ ਮੁੰਬਈ ਪੁਲਿਸ ਤੋਂ ਜਵਾਬ ਦਾਖਲ ਕਰਨ ਲਈ ਕਿਹਾ ਸੀ ਜਿਸ ਤੋਂ ਬਾਅਦ 29 ਜੁਲਾਈ ਨੂੰ ਬੰਬੇ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।

Vinkmag ad
Share Our Daily Posts

News Desk

Read Previous

ਮਮਤਾ ਬੈਨਰਜੀ ਦਾ ਕੇਂਦਰ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ

Read Next

ਡੀਸੀ ਦਫ਼ਤਰ ਦੇ ਬਾਹਰ ਹਾਈ ਵੋਲਟੇਜ ਡਰਾਮਾ, ਪਤਨੀ ਨੇ ਸਰੇਆਮ ਚੱਪਲਾਂ ਨਾਲ ਕੁੱਟਿਆ ਪਤੀ, ਵੀਡੀਓ ਵਾਇਰਲ