Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੈਸੇ ਵੀ ਦਿੱਤੇ ਤੇ ਵਿਦੇਸ਼ ਵੀ ਨਹੀਂ ਭੇਜਿਆ, ਟਰੈਵਲ ਏਜੰਟ ਦੇ ਸਤਾਏ ਨੌਜਵਾਨ ਨੇ ਕੀਤੀ ਖ਼ੁਦਕ਼ਸ਼ੀ

ਖੰਨਾ : ਟਰੈਵਲ ਏਜੰਟ ਦੇ ਸਤਾਏ ਪਿੰਡ ਬਗਲੀ ਕਲਾਂ ਦੇ ਇਕ ਨੌਜਵਾਨ ਮੌਤ ਨੂੰ ਗਲ ਲਗਾ ਲਿਆ ਹੈ। ਪੁਲਿਸ ਵੱਲੋਂ ਟਰੈਵਲ ਏਜੰਟ ਰਣਧੀਰ ਸਿੰਘ ਉਰਫ਼ ਗੋਲਡੀ ਵਾਸੀ ਪਿੰਡ ਰਸੂਲਡ਼ਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਵੀਦੀਪ ਸਿੰਘ 25 ਸਾਲ ਪੁੱਤਰ ਮੱਘਰ ਸਿੰਘ ਵਾਸੀ ਬਗਲੀ ਕਲਾਂ ਵਜੋਂ ਹੋਈ। ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਦੱਸਿਆ ਕਿ ਰਵੀਦੀਪ ਸਿੰਘ ਨੇ ਦੁਬਈ ਜਾਣ ਲਈ ਪਿੰਡ ਰਸੂਲੜਾ ਦੇ ਇਕ ਟਰੈਵਲ ਏਜੰਟ ਰਣਧੀਰ ਸਿੰਘ ਉਰਫ਼ ਗੋਲਡੀ ਨਾਲ ਗੱਲਬਾਤ ਕੀਤੀ ਤੇ ਏਜੰਟ ਨੂੰ ਪਾਸਪੋਰਟ ਸਮੇਤ 65 ਹਜ਼ਾਰ ਰੁਪਏ ਦਿੱਤੇ ਸਨ। ਕਾਫ਼ੀ ਸਮੇਂ ਤੱਕ ਏਜੰਟ ਨੇ ਉਸਨੂੰ ਬਾਹਰ ਨਹੀਂ ਭੇਜਿਆ। ਨਾ ਹੀ ਹੁਣ ਉਸਦੇ ਪਾਸਪੋਰਟ ਤੇ ਪੈਸੇ ਵਾਪਸ ਕਰ ਰਿਹਾ ਸੀ। ਜਦੋਂ ਵੀ ਰਵੀਦੀਪ ਏਜੰਟ ਤੋਂ ਪੈਸੇ ਵਾਪਸ ਕਰਨ ਦੀ ਮੰਗ ਕਰਦਾ ਤਾਂ ਉਸ ਨੂੰ ਗਾਲੀ ਗਲੋਚ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਜਿਸ ਤੋਂ ਦੁਖੀ ਹੋ ਕੇ ਰਵੀਦੀਪ ਨੇ ਜ਼ਹਿਰੀਲੀ ਦਵਾਈ ਪੀ ਲਈ। ਉਨ੍ਹਾਂ ਨੇ ਜਦੋਂ ਰਵੀਦੀਪ ਸਿੰਘ ਦੀ ਹਾਲਤ ਖ਼ਰਾਬ ਹੁੰਦੀ ਦੇਖੀ ਤਾਂ ਉਸਨੂੰ ਬੀਜਾ ਦੇ ਇੱਕ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਰਵੀਦੀਪ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਭੇਜ ਦਿੱਤਾ ਗਿਆ ਹਰਦੀਪ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦੀ ਵੀਰਵਾਰ ਸਵੇਰੇ ਨੂੰ ਮੌਤ ਹੋ ਗਈ।

ਥਾਣਾ ਸਿਟੀ-2 ਦੇ ਥਾਣੇਦਾਰ ਸੁਖਦੇਵ ਸਿੰਘ ਨੇ ਕਿਹਾ ਕਿ ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਗਈ ਹੈ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

DSPs Transfer : ਪੰਜਾਬ ਸਰਕਾਰ ਨੇ 130 ਡੀਐੱਸਪੀਜ਼ ਦੇ ਕੀਤੇ ਤਬਾਦਲੇ, ਜਾਣੋ ਕਿਸ ਦੀ ਕਿੱਥੇ ਹੋਈ ਪੋਸਟਿੰਗ

Read Next

Air Ticket Prices Hike: ਪੰਜਾਬ ਤੋਂ ਕੈਨੇਡਾ ਦਾ ਸਫਰ ਹੋਇਆ ਮਹਿੰਗਾ, ਹਵਾਈ ਟਿਕਟਾਂ ਦੀ ਕੀਮਤ ਚਾਰ ਗੁਣਾ ਵਧੀ, ਜਾਣੋ ਕਾਰਨ