Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਹਰਿਆਣਾ ‘ਚ ਕਿਸਾਨਾਂ ‘ਤੇ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਹਾਈ ਕੋਰਟ ‘ਚ ਖਾਰਜ

ਹਰਿਆਣਾ : ਹਰਿਆਣਾ ਵਿਧਾਨ ਸਭਾ ਉਪ-ਪ੍ਰਧਾਨ ਦੀ ਗੱਡੀ ‘ਤੇ ਪਥਰਾਅ ਮਾਮਲੇ ‘ਚ ਕਥਿਤ ਕਿਸਾਨਾਂ ‘ਤੇ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ‘ਤੇ ਅਧਾਰਿਤ ਬੈਂਚ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਪਟੀਸ਼ਨ ‘ਚ ਸਰਕਾਰ ਦੇ ਇਸ ਕਦਮ ਨੂੰ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦਿਆਂ ਹਰਿਆਣਾ ਪ੍ਰੋਗ੍ਰੇਸਿਵ ਕਿਸਾਨ ਯੂਨੀਅਨ ਨੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਇਸ ਕਾਨੂੰਨਾਂ ਨੂੰ ਅੰਗ੍ਰੇਜ਼ਾਂ ਵੱਲੋਂ ਬਣਾਇਆ ਗਿਆ ਦਮਨਕਾਰੀ ਕਾਨੂੰਨ ਦੱਸਿਆਂ ਇਸ ਦੀ ਸੰਵਿਧਾਨਕ ਵੈਧਤਾ ‘ਤੇ ਹੀ ਸਵਾਲ ਚੁੱਕੇ ਸਨ। ਪਟੀਸ਼ਨ ‘ਚ ਰਾਜਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ‘ਤੇ ਸਵਾਲ ਚੁੱਕਿਆ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਕਾਨੂੰਨੀ ਪੂਰੀ ਤਰ੍ਹਾਂ ਨਾਲ ਅਸੰਵਿਧਾਨਕ ਹੈ, ਕਿਉਂਕਿ ਇਹ ਬੋਲਣ ਦੀ ਆਜ਼ਾਦੀ ਦੇ ਅਧਿਕਾਰ ਦਾ ਹਨਨ ਕਰਦਾ ਹੈ ਜੋ ਮੌਲਿਕ ਅਧਿਕਾਰ ਹੈ। ਪਟੀਸ਼ਨਰ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦਾ ਕਿਸਾਨ ਵਿਰੋਧ ਕਰ ਰਹੇ ਸਨ ਤੇ ਇਸ ਦੌਰਾਨ 11 ਜੁਲਾਈ ਨੂੰ ਰਣਬੀਰ ਗੰਗਵਾ ‘ਤੇ ਹਮਲਾ ਹੋਣ ‘ਤੇ ਉਨ੍ਹਾਂ ਦੇ ਵਾਹਨਾਂ ਨੂੰ ਨੁਕਸਾਨ ਹੋਣ ਦੀ ਖ਼ਬਰ ਆਈ ਸੀ। ਇਸ ਘਟਨਾ ਤੋਂ ਬਾਅਦ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ‘ਤੇ ਐੱਫਆਈਆਰ ਦਰਜ ਕਰਨ ਤੋਂ ਬਾਅਦ ਰਾਜਧ੍ਰੋਹ ਦੀ ਧਾਰਾ ਜੋੜ ਦਿੱਤੀ ਗਈ ਸੀ। 5 ਕਿਸਾਨਾਂ ਦੀ ਜ਼ਮਾਨਤ ਪਟੀਸ਼ਨ ਸਵੀਕਾਰ ਕਰਦਿਆਂ ਸੈਸ਼ਨ ਜੱਜ ਨੇ ਕਿਹਾ ਸੀ ਕਿ ਇਸ ਮਾਮਲੇ ‘ਚ ਰਾਜਧ੍ਰੋਹ ਦਾ ਦੋਸ਼ ਸ਼ੱਕੀ ਪ੍ਰਤੀਤ ਹੁੰਦਾ ਹੈ।

ਪਟੀਸ਼ਨਰ ਨੇ ਕਿਹਾ ਕਿ ਇਹ ਕਾਨੂੰਨ ਅੰਗ੍ਰੇਜ਼ਾਂ ਦੇ ਸਮੇਂ ‘ਚ ਦੇਸ਼ ਦੇ ਲੋਕਾਂ ਨੂੰ ਦਬਾਉਣ ਲਈ ਬਣਾਇਆ ਗਿਆ ਦਮਕਾਰੀ ਕਾਨੂੰਨ ਸੀ, ਜਿਸ ਦਾ ਆਜ਼ਾਦ ਭਾਰਤ ‘ਚ ਕੋਈ ਸਥਾਨ ਨਹੀਂ ਹੈ। ਪਟੀਸ਼ਨਰ ਨੇ ਕਿਹਾ ਕਿ ਅੱਜ ਦੇ ਸਮੇਂ ‘ਚ ਇਸ ਕਾਨੂੰਨ ਦਾ ਇਸਤੇਮਾਲ ਕਿਸਾਨਾਂ ਖ਼ਿਲਾਫ਼ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ ਹੈ। ਪਟੀਸ਼ਨਰ ਨੇ ਕਿਹਾ ਕਿ ਬੀਤੇ ਦਿਨਾਂ ਸੁਪਰੀਮ ਕੋਰਟ ਵੀ ਇਸ ਕਾਨੂੰਨ ਦੇ ਗਲਤ ਇਸੇਤਮਾਲ ‘ਤੇ ਆਪਣੀ ਚਿੰਤਾ ਵਿਅਕਤ ਕਰ ਚੁੱਕਾ ਹੈ।

Vinkmag ad
Share Our Daily Posts

News Desk

Read Previous

ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ

Read Next

ਪੰਜਾਬ ਦੇ ਖੇਡ ਮੰਤਰੀ ਦਾ ਐਲਾਨ- ਗੋਲਡ ਮੈਡਲ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ