Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜੇ ਮੋਦੀ ਸਰਕਾਰ ਜ਼ਿੱਦ ‘ਤੇ ਅੜੀ ਹੈ ਤਾਂ ‘ਆਪ’ ਵੀ ਕਿਸਾਨਾਂ ਨਾਲ ਡਟਕੇ ਖੜ੍ਹੀ ਹੈ : ਭਗਵੰਤ ਮਾਨ

ਦਿੱਲੀ/ਚੰਡੀਗੜ੍ਹ : ਕਾਲੇ ਤਿੰਨ ਖੇਤੀ ਕਾਨੂੰਨਾਂ ‘ਤੇ ਸੰਸਦ ਵਿੱਚ ਚਰਚਾ ਨਾ ਕਰਾਉਣ ਵਾਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ, ‘ਜੇ ਮੋਦੀ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੈ ਤਾਂ ‘ਆਪ’ ਕਿਸਾਨਾਂ ਸੰਗ ਮਜ਼ਬੂਤੀ ਨਾਲ ਖੜ੍ਹੀ ਹੈ।

ਸ਼ੁੱਕਰਵਾਰ ਨੂੰ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਉਹ ਦੋ ਹਫ਼ਤਿਆਂ ਤੋਂ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਲਗਾਤਾਰ ‘ਕੰਮ ਰੋਕੂ ਮਤਾ’ ਪੇਸ਼ ਕਰ ਰਹੇ ਹਨ, ਜਿਸ ਵਿੱਚ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਵਿੱਚ ਚਰਚਾ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਨਰਿੰਦਰ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਜ਼ਿੱਦੀ ਨੀਤੀ ‘ਅੰਨਦਾਤਾ ਅਤੇ ਦੇਸ਼’ ਲਈ ਨੁਕਸਾਨਦਾਇਕ ਹੈ, ਜਿਸ ਨੂੰ ਛੱਡਿਆ ਜਾਣਾ ਚਾਹੀਦਾ ਹੈ। ‘ਆਪ’ ਸੰਸਦ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਹਿੱਤ ਵਿੱਚ ‘ਨਵਾਂ ਬਿਜਲੀ ਸੋਧ ਬਿੱਲ’ ਸੰਸਦ ਵਿੱਚ ਪੇਸ਼ ਕਰਨ ਤੋਂ ਬਚਣਾ ਚਾਹੀਦਾ ਹੈ।

ਮਾਨ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਕਿਸਾਨ ਜ਼ਮੀਨ ਅਤੇ ਹੋਂਦ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ, ਦੂਜੇ ਪਾਸੇ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਜ਼ਮੀਨ ਤੇ ਜ਼ਮੀਰ ਨੂੰ ਚੰਦ ਕਾਰਪੋਰੇਟਰਾਂ ਦੇ ਹਵਾਲੇ ਕਰਨ ਦੀ ਜ਼ਿੱਦ ਕਰ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਆਪਣੇ ਮਿੱਤਰ ਕਾਰਪੋਰੇਟ ਘਰਾਣਿਆਂ ਦੀ ਥਾਂ ਹਰੇਕ ਦੇਸ਼ ਵਾਸੀ ਦੇ ਪ੍ਰਧਾਨ ਮੰਤਰੀ ਵਜੋਂ ਕੰਮ ਕਰਨਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਖੇਡ ਮੰਤਰੀ ਦਾ ਐਲਾਨ- ਗੋਲਡ ਮੈਡਲ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ

Read Next

ਬੇਅਦਬੀ ਮਾਮਲਾ : ਭਗੌੜੇ ਤਿੰਨ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਛਾਪੇਮਾਰੀ