Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਕਿਸਾਨਾਂ ਵੱਲੋਂ ਘਿਰਾਓ

 ਸ੍ਰੀ ਆਨੰਦਪੁਰ ਸਾਹਿਬ : ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਦੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕੀਤੇ ਜਾ ਰਹੇ ਦੌਰਿਆਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਅੱਜ ਸਥਾਨਕ ਪਿੰਡ ਰਾਮਪੁਰ ਜੱਜਰ ਵਿਖੇ ਜ਼ਬਰਦਸਤ ਵਿਰੋਧ ਕਰਦੇ ਹੋਏ ਘਿਰਾਓ ਤੱਕ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਜ਼ਿਲ੍ਹਾ ਰੂਪਨਗਰ ਦੇ ਐੱਸਪੀ ਅਜਿੰਦਰ ਸਿੰਘ ਦੀ ਅਗਵਾਈ ਹੇਠ ਪਹੁੰਚੀ ਭਾਰੀ ਪੁਲਿਸ ਫੋਰਸ ਨੇ ਜਿੱਥੇ ਮਦਨ ਮੋਹਨ ਮਿੱਤਲ ਅਤੇ ਉਨ੍ਹਾਂ ਦੇ ਫਰਜੰਦ ਐਡਵੋਕੇਟ ਅਰਵਿੰਦ ਮਿੱਤਲ ਸਣੇ ਭਾਜਪਾ ਵਰਕਰਾਂ ਨੂੰ ਸਖਤ ਸੁਰੱਖਿਆ ਘੇਰੇ ‘ਚ ਬਾਹਰ ਕੱਢਿਆ ਉੱਥੇ ਇਸ ਦੌਰਾਨ ਮਿੱਤਲ ਦੇ ਕਾਫਲੇ ਵਾਲੀ ਗੱਡੀ ਹੇਠ ਇੱਕ ਕਿਸਾਨ ਦਾ ਪੈਰ ਵੀ ਆ ਗਿਆ। ਜਦਕਿ ਦੂਸਰੇ ਪਾਸੇ ਮਿੱਤਲ ਨੇ ਇਨ੍ਹਾਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਭੇਜੇ ਕਾਰਕੁੰਨਾਂ ਸਣੇ ਹਿਮਾਚਲ ਪ੍ਰਦੇਸ਼ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ ਅਤੇ ਗ਼ੈਰ ਕਾਨੂੰਨੀ ਖਣਨ ਮਾਫੀਆ ਗਰਦਾਨਿਆਂ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਮਿੱਤਲ ਦੇ ਪ੍ਰੋਗ੍ਰਾਮ ਨੂੰ ਰੋਕਣ ਲਈ ਪੂਰੀ ਨਾਕਾਬੰਦੀ ਕੀਤੀ ਸੀ ਅਤੇ ਦੁਪਹਿਰ ਤੋਂ ਹੀ ਦੋਵੇਂ ਧਿਰਾਂ ਦਰਮਿਆਨ ਲੁਕਣ ਮਿੱਟੀ ਦੀ ਖੇਡ ਚੱਲ ਰਹੀ ਸੀ। ਸ਼ਾਮ ਹੁੰਦੇ ਤੱਕ ਜਦੋਂ ਮਿੱਤਲ ਸਰਹੱਦੀ ਪਿੰਡ ਰਾਮਪੁਰ ਜੱਜਰ ਵਿਖੇ ਆਪਣੇ ਭਾਜਪਾ ਸਮੱਰਥਕ ਦੇ ਘਰ ਪਹੁੰਚੇ ਤਾਂ ਕਿਸਾਨਾਂ ਨੇ ਘਰ ਦੇ ਬਾਹਰ ਬੈਠ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਬੇਕਾਬੂ ਹੁੰਦੇ ਤੇ ਤਣਾਅਪੂਰਨ ਹੁੰਦੇ ਵੇਖ ਪੁਲੀਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਘੇਰਾ ਪਾ ਕੇ ਮਿੱਤਲ ਤੇ ਉਨ੍ਹਾਂ ਦੇ ਫਰਜੰਦ ਨੂੰ ਗੱਡੀਆਂ ‘ਚ ਬਿਠਾ ਕੇ ਉੱਥੋਂ ਕੱਢਣਾ ਚਾਹਿਆ ਤਾਂ ਕਿਸਾਨ ਗੱਡੀਆਂ ਅੱਗੇ ਲੰਮੇ ਪੈ ਗਏ।

ਇਸੇ ਦੌਰਾਨ ਮਿੱਤਲ ਦੇ ਕਾਫਲੇ ਦੀ ਗੱਡੀ ਹੇਠ ਇੱਕ ਕਿਸਾਨ ਦਾ ਪੈਰ ਵੀ ਆ ਗਿਆ। ਜਦੋਂ ਕਿਸਾਨਾਂ ਦਾ ਰੋਹ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਸੀ ਤਾਂ ਪੰਜਾਬ ਪੁਲੀਸ ਨੂੰ ਸਖਤੀ ਵੀ ਕਰਨੀ ਪਈ ਤੇ ਹਲਕੇ ਬਲ ਦਾ ਪ੍ਰਯੋਗ ਕਰਦੇ ਹੋਏ ਪੁਲੀਸ ਨੇ ਕਿਸਾਨਾਂ ਨੂੰ ਰਸਤੇ ‘ਚੋ ਚੁੱਕ-ਚੁੱਕ ਕੇ ਖੇਤਾਂ ਵੱਲ ਵਗਾਹ-ਵਗਾਹ ਕੇ ਮਾਰਿਆ।ਕਿਸਾਨ ਜਥੇਬੰਦੀਆਂ ਜਿਨ੍ਹਾਂ ਵਿਚ ਸੁਰਜੀਤ ਸਿੰਘ ਢੇਰ, ਬਰਜਿੰਦਰ ਸਿੰਘ ਡੋਡ, ਇੰਦਰਜੀਤ ਸਿੰਘ ਫੋਜੀ, ਅਮਰੀਕ ਸਿੰਘ ਕਾਕੂ, ਤਰਲੋਚਨ ਸਿੰਘ ਚੱਠਾ, ਸ਼ਮਸ਼ੇਰ ਸਿੰਘ ਸ਼ੇਰਾ, ਜੈਮਲ ਸਿੰਘ ਭੜੀ, ਨਿਰਮਲ ਸਿੰਘ ਸੂਰੇਵਾਲ, ਸਵਰਨ ਸਿੰਘ, ਤਰਲੋਚਨ ਸਿੰਘ ਸੂਰੇਵਾਲ,ਲੱਕੀ ਢੇਰ,ਸੇਠੀ ਧਰਮ ਸਿੰਘ ਨਿੱਕੂਵਾਲ ਪ੍ਰਿੰਸ ਬੱਢਲਆਦਿ ਹਾਜ਼ਰ ਸਨ

ਉੱਧਰ ਇਸ ਬਾਰੇ ਵਿੱਚ ਜਦੋਂ ਮਦਨ ਮੋਹਨ ਮਿੱਤਲ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਹਨ ਬਲਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਭੇਜੇ ਕਾਰਕੁੰਨਾਂ ਸਣੇ ਹਿਮਾਚਲ ਪ੍ਰਦੇਸ਼ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ ਅਤੇ ਗ਼ੈਰ ਕਾਨੂੰਨੀ ਖਣਨ ‘ਚ ਲਿਪਤ ਮਾਫੀਆ ਦੇ ਲੋਕ ਹਨ।ਉਨ੍ਹਾਂ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ ਅਤੇ ਬੋਲੇ ਸੋ ਨਿਹਾਲ ਦੇ ਜੈਕਰੇ ਲਗਾਉਂਦੇ ਹੋਏ ਕਿਹਾ ਕਿ ਇਹ ਦੋ ਨੰਬਰ ਦੇ ਬੰਦੇ ਕਾਂਗਰਸੀਆਂ ਵੱਲੋਂ ਪੈਸੇ ਭੇਜੇ ਗਏ ਹਨ।

ਜ਼ਿਲ੍ਹਾ ਪੁਲੀਸ ਦੇ ਐਸ ਪੀ ਅਜਿੰਦਰ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਸਥਿਤੀ ਨੂੰ ਵੇਖਦੇ ਹੋਏ ਅਮਨ ਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਸ੍ਰੀ ਆਨੰਦਪੁਰ ਸਾਹਿਬ, ਨੰਗਲ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਰੂਪਨਗਰ ਤੋਂ ਪੁਲੀਸ ਫੋਰਸ ਮੰਗਵਾਈ ਗਈ ਸੀ।ਜਦੋਂ ਕਿਸਾਨ ਗੱਡੀਆਂ ਦੇ ਅੱਗੇ ਆ ਕੇ ਬੈਠ ਗਏ ਤਾਂ ਉਨ੍ਹਾਂ ਨੂੰ ਹਟਾ ਕੇ ਪੁਲੀਸ ਵੱਲੋਂ ਪਾਸੇ ਜਰੂਰ ਕੀਤਾ ਗਿਆ ਹੈ ਪਰ ਕਿਸੇ ਤਰ੍ਹਾਂ ਦੇ ਬਲ ਦਾ ਪ੍ਰਯੋਗ ਨਹੀਂ ਕੀਤਾ ਗਿਆ।

 

Vinkmag ad
Share Our Daily Posts

News Desk

Read Previous

ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸੁਨਾਮ

Read Next

ਮੋਹਾਲੀ ‘ਚ ਖੌਫਨਾਕ ਹਾਦਸਾ : ਪਿਤਾ ਨੂੰ ਦੇਖਣ ਲਈ ਬਾਲਕੋਨੀ ‘ਚ ਖੜ੍ਹਾ ਤਿੰਨ ਸਾਲ ਦਾ ਬੱਚਾ 5ਵੀਂ ਮੰਜ਼ਿਲ ਤੋਂ ਡਿੱਗਿਆ, ਮਾਂ ਖੋਲ੍ਹਣ ਗਈ ਸੀ ਦਰਵਾਜ਼ਾ